A A A A A
Bible Book List

1 ਸਮੂਏਲ 2 Punjabi Bible: Easy-to-Read Version (ERV-PA)

ਹੰਨਾਹ ਦਾ ਧੰਨਵਾਦ ਦਾ ਗੀਤ

ਹੰਨਾਹ ਨੇ ਆਖਿਆ:

“ਮੇਰਾ ਦਿਲ ਯਹੋਵਾਹ ਤੋਂ ਬਹੁਤ ਪ੍ਰਸੰਨ ਹੈ!
    ਮੈਂ ਯਹੋਵਾਹ ਵਿੱਚ ਬਹੁਤ ਤਕੜਾ ਮਹਿਸੂਸ ਕਰਦੀ ਹਾਂ।
ਮੈਂ ਬਹੁਤ ਖੁਸ਼ ਹਾਂ ਕਿਉਂਕਿ ਤੂੰ ਮੇਰੀ ਮਦਦ ਕੀਤੀ
    ਅਤੇ ਮੈਂ ਆਪਣੇ ਦੁਸ਼ਮਣਾ ਉੱਤੇ ਹੱਸਦੀ ਹਾਂ! [a]

ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ,
    ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ!
    ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।

ਏਡੇ ਹੰਕਾਰ ਦੀਆਂ ਗੱਲਾਂ ਨਾ ਆਖ!
    ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ!
ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ।
    ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।
ਤਾਕਤਵਰ ਯੋਧਿਆਂ ਦੇ ਧਨੁੱਖ ਟੁੱਟ ਗਏ ਹਨ
    ਅਤੇ ਕਮਜ਼ੋਰ ਲੋਕ ਬਲਵਾਨ ਹੋ ਗਏ ਹਨ।
ਜਿਨ੍ਹਾਂ ਲੋਕਾਂ ਕੋਲ ਅਤੀਤ ਵਿੱਚ ਢੇਰ ਸਾਰਾ ਭੋਜਨ ਸੀ,
    ਹੁਣ ਉਨ੍ਹਾਂ ਨੂੰ ਆਪਣੇ ਭੋਜਨ ਲਈ ਕੰਮ ਕਰਨਾ ਪਵੇਗਾ।
ਪਰ ਜਿਨ੍ਹਾਂ ਨੇ ਅਤੀਤ ਵਿੱਚ ਭੁੱਖ ਕੱਟੀ ਹੈ ਹੁਣ ਪੂਰਨ ਭੋਜਨ ਖਾ ਰਹੇ ਹਨ।
    ਜਿਹੜੀ ਔਰਤ ਬੱਚੇ ਨਾ ਜਣ ਸੱਕੀ ਹੁਣ ਉਸ ਕੋਲ ਸੱਤ ਬੱਚੇ ਹਨ,
ਪਰ ਜਿਸ ਔਰਤ ਕੋਲ ਅਨੇਕਾਂ ਬੱਚੇ
    ਸਨ ਹੁਣ ਉਦਾਸ ਅਤੇ ਦੁੱਖੀ ਹੈ।

ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ
    ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ।
ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ
    ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।
ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ
    ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ।
ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ
    ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ।
ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ।
    ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ।
ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ
    ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ।
ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ!
    ਸਾਰੀ ਦੁਨਿਆਂ ਉਸਦੀ ਹੈ।

ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ
    ਉਹ ਉਨ੍ਹਾਂ ਨੂੰ ਲੜਖੜ੍ਹਾਉਣ ਤੋਂ ਬਚਾਉਂਦਾ ਹੈ
ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ
    ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸੱਕੇਗੀ।
10 ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ,
    ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ।
ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ
    ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ
    ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।”

11 ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।

ਏਲੀ ਦੇ ਦੁਸ਼ਟ ਪੁੱਤਰ

12 ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ। 13 ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਵਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉੱਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈ ਕੇ ਆਉਣ, 14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕੱਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕੱਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ। 15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।

16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ [b] ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।”

17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ।

18 ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ। 19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।

20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।”

ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ। 21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।

ਏਲੀ ਆਪਣੇ ਬਦ ਬੱਚਿਆਂ ਉੱਤੇ ਕਾਬੂ ਨਾ ਪਾ ਸੱਕਿਆ

22 ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਸ਼ਿਲੋਹ ਵਿੱਚ ਇਸਰਾਏਲੀਆਂ ਬਾਰੇ ਆਪਣੇ ਪੁੱਤਰਾਂ ਦੀਆਂ ਬਦ ਕਰਨੀਆਂ ਬਾਰੇ ਸੁਣਦਾ ਰਹਿੰਦਾ। ਉਸ ਨੂੰ ਇਹ ਵੀ ਖਬਰ ਮਿਲੀ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ ਦੁਆਰ ਉੱਤੇ ਉਨ੍ਹਾਂ ਔਰਤਾਂ ਨਾਲ ਵੀ ਸੌਁਦੇ ਸਨ ਜਿਹੜੀਆਂ ਯਹੋਵਾਹ ਲਈ ਭੇਟਾ ਲਿਆਉਣ ਲਈ ਇਕੱਠੀਆਂ ਹੁੰਦੀਆਂ ਸਨ।

23 ਏਲੀ ਨੇ ਆਪਣੇ ਪੁੱਤਰ ਨੂੰ ਕਿਹਾ, “ਤੁਸੀਂ ਜੋ ਕੁਝ ਕਰਤੂਤਾਂ ਕਰਦੇ ਹੋ ਲੋਕਾਂ ਨੇ ਮੈਨੂੰ ਸਭਨਾ ਬਾਰੇ ਦੱਸਿਆ ਹੈ। ਤੁਸੀਂ ਅਜਿਹੇ ਕੁਕਰਮ ਭਲਾ ਕਿਉਂ ਕਰਦੇ ਹੋ? 24 ਪੁੱਤਰੋ! ਤੁਹਾਨੂੰ ਅਜਿਹੇ ਕੁਕਰਮ ਨਹੀਂ ਕਰਨੇ ਚਾਹੀਦੇ। ਪਰਮੇਸ਼ੁਰ ਦੇ ਭਗਤ ਤੁਹਾਡੇ ਬਾਰੇ ਬਹੁਤ ਬੁਰਾ ਆਖ ਰਹੇ ਹਨ। 25 ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?”

ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।

26 ਸਮੂਏਲ ਵੱਡਾ ਹੁੰਦਾ ਗਿਆ ਅਤੇ ਉਹ ਪਰਮੇਸ਼ੁਰ ਤੋਂ ਅਤੇ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰ ਰਿਹਾ ਸੀ।

ਏਲੀ ਦੇ ਪਰਿਵਾਰ ਲਈ ਭਿਅੰਕਰ ਭਵਿੱਖਬਾਣੀ

27 ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, “ਯਹੋਵਾਹ ਤੈਨੂੰ ਇਹ ਆਖਦਾ ਹੈ, ‘ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ। 28 ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ। 29 ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’

30 “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ। 31 ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸੱਕੇਗਾ। 32 ਇਸਰਾਏਲ ਨਾਲ ਬਹੁਤ ਚੰਗਾ ਹੋਵੇਗਾ ਪਰ ਤੂੰ ਘਰ ਵਿੱਚ ਬੈਠਾ ਹੀ ਬੁਰੀਆਂ ਖਬਰਾਂ ਵੇਖੇਂਗਾ। ਤੇਰੇ ਪਰਿਵਾਰ ਵਿੱਚੋਂ ਕੋਈ ਵੀ ਬੁੱਢਾ ਨਾ ਹੋਵੇਗਾ। 33 ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ। 34 ਮੈਂ ਤੈਨੂੰ ਇਸ ਗੱਲ ਦਾ ਪਹਿਲਾਂ ਸੰਕੇਤ ਜਾਂ ਨਿਸ਼ਾਨ ਦੇਵਾਂਗਾ ਇਹ ਦੱਸਣ ਲਈ ਕਿ ਜੋ ਮੈਂ ਆਖਿਆ ਹੈ ਸੱਚ ਹੋਵੇਗਾ। ਤੇਰੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਦੋਵੇਂ ਇੱਕੋ ਦਿਨ ਮਰ ਜਾਣਗੇ। 35 ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ। 36 ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”

Footnotes:

  1. 1 ਸਮੂਏਲ 2:1 ਮੈਂ ਆਪਣੇ ਦੁਸ਼ਮਣਾਂ ਉੱਤੇ ਹੱਸਦੀ ਹਾਂ ਮੂਲਅਰਥ, “ਮੇਰੇ ਦੁਸ਼ਮਣਾਂ ਉੱਪਰ ਮੇਰਾ ਮੂੰਹ ਖੁਲ੍ਹਿਆ ਹੋਇਆ ਹੈ।”
  2. 1 ਸਮੂਏਲ 2:16 ਚਰਬੀ ਸਾੜ ਚਰਬੀ ਉਸ ਜਾਨਵਰ ਦਾ ਹਿੱਸਾ ਸੀ ਜੋ ਸਿਰਫ਼ ਪਰਮੇਸ਼ੁਰ ਦਾ ਹੀ ਸੀ। ਜਾਜਕ ਨੂੰ ਖਾਸ ਸੁਗਾਤ ਵਜੋਂ ਚਰਬੀ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਸੀ।
Punjabi Bible: Easy-to-Read Version (ERV-PA)

2010 by World Bible Translation Center

1 Samuel 2 New International Version (NIV)

Hannah’s Prayer

Then Hannah prayed and said:

“My heart rejoices in the Lord;
    in the Lord my horn[a] is lifted high.
My mouth boasts over my enemies,
    for I delight in your deliverance.

“There is no one holy like the Lord;
    there is no one besides you;
    there is no Rock like our God.

“Do not keep talking so proudly
    or let your mouth speak such arrogance,
for the Lord is a God who knows,
    and by him deeds are weighed.

“The bows of the warriors are broken,
    but those who stumbled are armed with strength.
Those who were full hire themselves out for food,
    but those who were hungry are hungry no more.
She who was barren has borne seven children,
    but she who has had many sons pines away.

“The Lord brings death and makes alive;
    he brings down to the grave and raises up.
The Lord sends poverty and wealth;
    he humbles and he exalts.
He raises the poor from the dust
    and lifts the needy from the ash heap;
he seats them with princes
    and has them inherit a throne of honor.

“For the foundations of the earth are the Lord’s;
    on them he has set the world.
He will guard the feet of his faithful servants,
    but the wicked will be silenced in the place of darkness.

“It is not by strength that one prevails;
10     those who oppose the Lord will be broken.
The Most High will thunder from heaven;
    the Lord will judge the ends of the earth.

“He will give strength to his king
    and exalt the horn of his anointed.”

11 Then Elkanah went home to Ramah, but the boy ministered before the Lord under Eli the priest.

Eli’s Wicked Sons

12 Eli’s sons were scoundrels; they had no regard for the Lord. 13 Now it was the practice of the priests that, whenever any of the people offered a sacrifice, the priest’s servant would come with a three-pronged fork in his hand while the meat was being boiled 14 and would plunge the fork into the pan or kettle or caldron or pot. Whatever the fork brought up the priest would take for himself. This is how they treated all the Israelites who came to Shiloh. 15 But even before the fat was burned, the priest’s servant would come and say to the person who was sacrificing, “Give the priest some meat to roast; he won’t accept boiled meat from you, but only raw.”

16 If the person said to him, “Let the fat be burned first, and then take whatever you want,” the servant would answer, “No, hand it over now; if you don’t, I’ll take it by force.”

17 This sin of the young men was very great in the Lord’s sight, for they[b] were treating the Lord’s offering with contempt.

18 But Samuel was ministering before the Lord—a boy wearing a linen ephod. 19 Each year his mother made him a little robe and took it to him when she went up with her husband to offer the annual sacrifice. 20 Eli would bless Elkanah and his wife, saying, “May the Lord give you children by this woman to take the place of the one she prayed for and gave to[c] the Lord.” Then they would go home. 21 And the Lord was gracious to Hannah; she gave birth to three sons and two daughters. Meanwhile, the boy Samuel grew up in the presence of the Lord.

22 Now Eli, who was very old, heard about everything his sons were doing to all Israel and how they slept with the women who served at the entrance to the tent of meeting. 23 So he said to them, “Why do you do such things? I hear from all the people about these wicked deeds of yours. 24 No, my sons; the report I hear spreading among the Lord’s people is not good. 25 If one person sins against another, God[d] may mediate for the offender; but if anyone sins against the Lord, who will intercede for them?” His sons, however, did not listen to their father’s rebuke, for it was the Lord’s will to put them to death.

26 And the boy Samuel continued to grow in stature and in favor with the Lord and with people.

Prophecy Against the House of Eli

27 Now a man of God came to Eli and said to him, “This is what the Lord says: ‘Did I not clearly reveal myself to your ancestor’s family when they were in Egypt under Pharaoh? 28 I chose your ancestor out of all the tribes of Israel to be my priest, to go up to my altar, to burn incense, and to wear an ephod in my presence. I also gave your ancestor’s family all the food offerings presented by the Israelites. 29 Why do you[e] scorn my sacrifice and offering that I prescribed for my dwelling? Why do you honor your sons more than me by fattening yourselves on the choice parts of every offering made by my people Israel?’

30 “Therefore the Lord, the God of Israel, declares: ‘I promised that members of your family would minister before me forever.’ But now the Lord declares: ‘Far be it from me! Those who honor me I will honor, but those who despise me will be disdained. 31 The time is coming when I will cut short your strength and the strength of your priestly house, so that no one in it will reach old age, 32 and you will see distress in my dwelling. Although good will be done to Israel, no one in your family line will ever reach old age. 33 Every one of you that I do not cut off from serving at my altar I will spare only to destroy your sight and sap your strength, and all your descendants will die in the prime of life.

34 “‘And what happens to your two sons, Hophni and Phinehas, will be a sign to you—they will both die on the same day. 35 I will raise up for myself a faithful priest, who will do according to what is in my heart and mind. I will firmly establish his priestly house, and they will minister before my anointed one always. 36 Then everyone left in your family line will come and bow down before him for a piece of silver and a loaf of bread and plead, “Appoint me to some priestly office so I can have food to eat.”’”

Footnotes:

  1. 1 Samuel 2:1 Horn here symbolizes strength; also in verse 10.
  2. 1 Samuel 2:17 Dead Sea Scrolls and Septuagint; Masoretic Text people
  3. 1 Samuel 2:20 Dead Sea Scrolls; Masoretic Text and asked from
  4. 1 Samuel 2:25 Or the judges
  5. 1 Samuel 2:29 The Hebrew is plural.
New International Version (NIV)

Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.

Viewing of
Cross references
Footnotes