Add parallel Print Page Options

ਮਸੀਹ ਦੇ ਰਸੂਲ

ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ। ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ। ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ। ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿੱਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰੱਖ ਕਰਦਾ ਹੈ। ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।

ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ। ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।

ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ। ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ। 10 ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ। 11 ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ। 12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ। 13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।

14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ। 15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ। 16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ। 17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।

18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ। 19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ। 20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ। 21 ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?