Add parallel Print Page Options

ਪਤਨੀਆਂ ਤੇ ਪਤੀ

ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ। ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ। ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।

ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ। ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ।

ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।

ਨੇਕੀ ਲਈ ਦੁੱਖ ਭੋਗਣਾ

ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ। ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ। 10 ਪੋਥੀਆਂ ਦਾ ਕਥਨ ਹੈ,

“ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
11 ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ
    ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
12 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ
    ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ;
ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।” (A)

13 ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ। 14 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।” [a] 15 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ। 16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।

17 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।

18 ਮਸੀਹ ਨੇ ਵੀ ਦੁੱਖ ਝੱਲਿਆ
    ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ।
ਉਸ ਨੇ ਪਾਪ ਨਹੀਂ ਕੀਤਾ
    ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ।
    ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ।
ਉਸਦਾ ਸਰੀਰ ਮਰ ਗਿਆ
    ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।

19 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ। 20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ। 21 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ। 22 ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।

Footnotes

  1. 1 ਪਤਰਸ 3:14 ਹਵਾਲਾ: ਯਸਾਯਾਹ 8:12