Add parallel Print Page Options

ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”

ਉਸ ਨੌਜੁਆਨ ਨੇ ਜਿਸਨੇ ਯੋਨਾਥਾਨ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਕਿਹਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ, ਮੈਂ ਹਰ ਮੋੜ ਤੇ ਤੇਰੇ ਨਾਲ ਹਾਂ।”

ਯੋਨਾਥਾਨ ਨੇ ਕਿਹਾ, “ਚੱਲ ਚੱਲੀਏ! ਅਸੀਂ ਇਹ ਵਾਦੀ ਪਾਰ ਕਰਕੇ ਉਨ੍ਹਾਂ ਫ਼ਲਿਸਤੀ ਦਰਬਾਨਾ ਵੱਲ ਜਾਵਾਂਗੇ ਤਾਂ ਜੋ ਉਹ ਸਾਨੂੰ ਵੇਖ ਲੈਣ। ਜੇਕਰ ਉਹ ਸਾਨੂੰ ਆਖਣ, ‘ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ’, ਤੁਸੀਂ ਰੁਕੇ ਰਹੋ ਤਾਂ ਅਸੀਂ ਜਿੱਥੇ ਹੋਵਾਂਗੇ ਉੱਥੇ ਹੀ ਰੁਕ ਜਾਵਾਂਗੇ। ਅਸੀਂ ਉਨ੍ਹਾਂ ਤੱਕ ਨਾ ਜਾਵਾਂਗੇ। 10 ਜੇਕਰ ਉਨ੍ਹਾਂ ਫ਼ਲਿਸਤੀ ਆਦਮੀਆਂ ਨੇ ਕਿਹਾ, ‘ਤੁਸੀਂ ਚੜ੍ਹ ਆਉ’ ਤਾਂ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰ ਦੇਵਾਂਗੇ। ਕਿਉਂਕਿ ਤਾਂ ਫ਼ਿਰ ਇਹ ਪਰਮੇਸ਼ੁਰ ਵੱਲੋਂ ਨਿਸ਼ਾਨ ਹੋਵੇਗਾ। ਤਾਂ ਇਸਦਾ ਇਹ ਮਤਲਬ ਹੋਵੇਗਾ ਕਿ ਯਹੋਵਾਹ ਨੇ ਸਾਨੂੰ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਹੈ।”

11 ਤਾਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੇ ਆਪਣੇ-ਆਪ ਨੂੰ ਫ਼ਲਿਸਤੀਆਂ ਦੇ ਸਾਹਮਣੇ ਪਰਗਟ ਹੋਣ ਦਿੱਤਾ। ਫ਼ਲਿਸਤੀਆਂ ਦੇ ਦਰਬਾਨਾ ਨੇ ਕਿਹਾ, “ਵੇਖੋ, ਇਬਰਾਨੀ ਉਨ੍ਹਾਂ ਗੁਫ਼ਾਵਾਂ ਵਿੱਚੋਂ ਨਿਕਲੇ ਆ ਰਹੇ ਹਨ ਜਿਨ੍ਹਾਂ ਵਿੱਚ ਉਹ ਲੁਕੇ ਹੋਏ ਸਨ।” 12 ਫ਼ਲਿਸਤੀਆਂ ਨੇ ਆਪਣੇ ਡੇਰੇ ਵਿੱਚੋਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੂੰ ਲਲਕਾਰਿਆ, “ਸਾਡੇ ਵੱਲ ਆਉ ਤਾਂ ਅਸੀਂ ਤੁਹਾਨੂੰ ਸਬਕ ਦੇਵਾਂਗੇ।”

ਯੋਨਾਥਾਨ ਨੇ ਆਪਣੇ ਸਹਾਇਕ ਨੂੰ ਕਿਹਾ, “ਪਹਾੜੀ ਵੱਲ ਮੇਰੇ ਪਿੱਛੇ-ਪਿੱਛੇ ਤੁਰਿਆ ਆ ਕਿਉਂਕਿ ਯਹੋਵਾਹ ਨੇ ਫ਼ਲਿਸਤੀਆਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।”

13-14 ਤਾਂ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਸਹਾਰੇ ਉਸ ਪਹਾੜ ਉੱਤੇ ਚੜ੍ਹਿਆ ਅਤੇ ਉਸਦਾ ਸਹਾਇਕ ਉਸ ਦੇ ਪਿੱਛੇ-ਪਿੱਛੇ ਤੁਰਿਆ ਆ ਰਿਹਾ ਸੀ ਤਾਂ ਉਨ੍ਹਾਂ ਦੋਨਾ ਨੇ ਜਾ ਫ਼ਲਿਸਤੀਆਂ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਅੱਧੀ ਬੀਘਾ ਪੈਲੀ ਵਿੱਚ ਪਹਿਲੇ ਹੀ ਹਮਲੇ ਵਿੱਚ 20ਕੁ ਫ਼ਲਿਸਤੀਆਂ ਨੂੰ ਮਾਰ ਸੁੱਟਿਆ। ਜਿਨ੍ਹਾਂ ਫ਼ੌਜੀਆਂ ਨੇ ਡੇਰੇ ਤੋਂ ਉਸ ਵੱਲ ਹਮਲਾ ਕੀਤਾ ਯੋਨਾਥਾਨ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਯੋਨਾਥਾਨ ਦੇ ਸਹਾਇਕ ਨੇ ਉਸ ਦੇ ਪਿੱਛੇ-ਪਿੱਛੇ ਜਿਹੜੇ ਬੰਦੇ ਉਸ ਨੇ ਜ਼ਖਮੀ ਕੀਤੇ ਸਨ ਉਨ੍ਹਾਂ ਨੂੰ ਵੀ ਮਾਰ ਸੁੱਟਿਆ।

Read full chapter