A A A A A
Bible Book List

2 ਇਤਹਾਸ 13 Punjabi Bible: Easy-to-Read Version (ERV-PA)

ਅਬੀਯਾਹ ਦਾ ਯਹੂਦਾਹ ਉੱਪਰ ਰਾਜ

13 ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀਏਲ ਦੀ ਧੀ ਸੀ ਅਤੇ ਊਰੀਏਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ। ਅਬੀਯਾਹ ਦੀ ਫ਼ੌਜ ਵਿੱਚ 4,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ।

ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ! ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸ ਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ [a] ਨਾਲ ਸਦੀਵ ਲਈ ਦਿੱਤਾ ਹੈ? ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ। ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ।

“ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹੋਏ ਸੋਨੇ ਦੇ ਵੱਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ। ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਥਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕੱਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈ ਕੇ ਆਵੇ ਉਹ ਉਨ੍ਹਾਂ ਦੇਵਤਿਆਂ ਦਾ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸੱਕਦਾ ਹੈ।

10 “ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸ ਨੂੰ ਛੱਡਿਆ ਨਹੀਂ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ। 11 ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ। 12 ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸ ਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੁਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਂਗੇ।”

13 ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁੱਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਹਮਣੇ ਸੀ ਅਤੇ ਯਾਰਾਬੁਆਮ ਦੇ ਛੁੱਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ। 14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। 15 ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਅਤੇ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ। 16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ। 17 ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5,00,000 ਸੈਨਿਕ ਬੰਦਾ ਮਾਰਿਆ ਗਿਆ। 18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਨ ਹੋਕੇ ਲੜਾਈ ਕੀਤੀ।

19 ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤਏ0ਲ ਦੇ ਯਸ਼ਾਨਾਹ ਤੇ ਉਸ ਦੇ ਸ਼ਹਿਰ, ਅਫ਼ਰੋਨ ਅਤੇ ਉਸ ਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ।

20 ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ। 21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ। 22 ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।

Footnotes:

  1. 2 ਇਤਹਾਸ 13:5 ਨੂਣ ਦਾ ਇਕਰਾਰਨਾਮਾ ਜਦੋਂ ਲੋਕਾਂ ਨੇ ਇਕੱਠਿਆਂ ਨੂਣ ਖਾਧਾ, ਇਸ ਦਾ ਅਰਥ ਸੀ ਕਿ ਉਨ੍ਹਾਂ ਦਾ ਦੋਸਤੀ ਦਾ ਇਕਰਾਰਨਾਮਾ ਕਦੇ ਵੀ ਨਹੀਂ ਟੁੱਟੇਗਾ। ਇੱਥੇ ਅਬੀਯਾਹ ਆਖ ਰਿਹਾ ਸੀ ਕਿ ਪਰਮੇਸ਼ੁਰ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ ਸੀ ਜੋ ਕਦੇ ਵੀ ਨਹੀਂ ਤੋੜਿਆ ਜਾ ਸੱਕੇਗਾ।
Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes