A A A A A
Bible Book List

2 ਇਤਹਾਸ 36 Punjabi Bible: Easy-to-Read Version (ERV-PA)

ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼

36 ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ। ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ। ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸ ਨੇ ਯਹੂਦਾਹ ਦੇ ਲੋਕਾਂ ਉੱਤੇ 3,400 ਕਿਲੋ ਚਾਂਦੀ ਅਤੇ 34 ਕਿੱਲੋ ਸੋਨਾ ਦੰਡ ਲਾਇਆ। ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ।

ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ

ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।

ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ। ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ। ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸ ਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ ਵਿੱਚ ਦਰਜ ਹਨ।

ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ

ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ। 10 ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।

ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ

11 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। 12 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।

ਯਰੂਸ਼ਲਮ ਦਾ ਨਾਸ

13 ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ। 14 ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ। 15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ। 16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ। 17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ। 18 ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ। 19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ। 20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ। 21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”

22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:

23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ:

ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes