Add parallel Print Page Options

17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ। 18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।

ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ

ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ। ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ। ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ। ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ। ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ। ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।

ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।

Footnotes

  1. 2 ਕੁਰਿੰਥੀਆਂ ਨੂੰ 4:4 ਮਾਲਕ ਅੱਖਰੀ ਤੌਰ ਤੇ “ਦੇਵਤਾ।”