2 ਤਿਮੋਥਿਉਸ ਨੂੰ 3:10-17
Punjabi Bible: Easy-to-Read Version
ਆਖਰੀ ਉਪਦੇਸ਼
10 ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ। 11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ। 12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ। 13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ। 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ। 16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ। 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
Read full chapter2010 by Bible League International