Add parallel Print Page Options

13 ਯੂਸੁਫ਼ ਨੇ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਅਤੇ ਮਨੱਸ਼ਹ ਨੂੰ ਆਪਣੇ ਖੱਬੇ ਪਾਸੇ ਬਿਠਾਇਆ। (ਇਸ ਤਰ੍ਹਾਂ, ਇਫ਼ਰਾਈਮ ਇਸਰਾਏਲ ਦੇ ਖੱਬੇ ਪਾਸੇ ਸੀ ਅਤੇ ਮਨੱਸ਼ਹ ਇਸਰਾਏਲ ਦੇ ਸੱਜੇ ਪਾਸੇ ਸੀ।) 14 ਪਰ ਇਸਰਾਏਲ ਨੇ ਆਪਣੇ ਹੱਥ ਵੱਧਾ ਕੇ ਆਪਣਾ ਸੱਜਾ ਹੱਥ ਛੋਟੇ ਮੁੰਡੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ। ਫ਼ੇਰ ਇਸਰਾਏਲ ਨੇ ਆਪਣਾ ਖੱਬਾ ਹੱਥ ਵੱਡੇ ਮੁੰਡੇ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਆਪਣਾ ਹੱਥ ਮਨੱਸ਼ਹ ਉੱਤੇ ਰੱਖਿਆ ਭਾਵੇਂ ਮਨੱਸ਼ਹ ਪਹਿਲੋਠਾ ਸੀ। 15 ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ,

“ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ।
    ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
16 ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ।
    ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ।
ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ।
    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”

Read full chapter