Add parallel Print Page Options

ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।

Read full chapter

ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।

Read full chapter

ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ। 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ। 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।

Read full chapter

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।

Read full chapter

24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।

Read full chapter

19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”

Read full chapter

12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।

Read full chapter

ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।

Read full chapter

17 ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸੰਨਤਾ ਦਾ ਸਰੋਤ ਹੋਵੇਗਾ।

Read full chapter

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।

Read full chapter

21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।

Read full chapter

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।

Read full chapter

18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।

Read full chapter

-12-

13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ। 14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ।

Read full chapter

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ ।

Read full chapter

ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।

Read full chapter

19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ।

Read full chapter

13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।”

Read full chapter

ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ।
    ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ।
    ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ।
    ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।

Read full chapter

ਇੱਕ ਪੁੱਤਰ ਨੂੰ ਉਪਦੇਸ਼

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।

Read full chapter

ਵਿਭਚਾਰ ਦੇ ਖਿਲਾਫ ਚੇਤਾਵਨੀ

20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।

Read full chapter

15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।

Read full chapter

ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।

Read full chapter

13 ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।

Read full chapter

5-6 ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।

Read full chapter