ਯਸਾਯਾਹ 43:11-19
Punjabi Bible: Easy-to-Read Version
11 ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ। 12 ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦੱਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।) 13 “ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸ ਨੂੰ ਤਬਦੀਲ ਨਹੀਂ ਕਰ ਸੱਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸੱਕਦਾ।”
14 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ। 15 ਮੈਂ ਹੀ ਯਹੋਵਾਹ ਹਾਂ, ਤੁਹਾਡੀ ਪਵਿੱਤਰ ਹਸਤੀ। ਮੈਂ ਇਸਰਾਏਲ ਨੂੰ ਸਾਜਿਆ ਸੀ। ਮੈਂ ਤੁਹਾਡਾ ਰਾਜਾ ਹਾਂ।”
ਪਰਮੇਸ਼ੁਰ ਆਪਣੇ ਲੋਕਾਂ ਨੂੰ ਫ਼ੇਰ ਬਚਾਵੇਗਾ
16 ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ, 17 “ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸੱਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ। 18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ। 19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।
Read full chapter2010 by Bible League International