Add parallel Print Page Options

12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।

Read full chapter

ਮਸੀਹ ਵਿੱਚ ਜਿਉਣਾ ਜਾਰੀ ਰੱਖੋ

ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।

Read full chapter

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”

Read full chapter

ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ(A)

40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।

Read full chapter

“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।

Read full chapter

37 “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”

Read full chapter

48 “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”

Read full chapter

16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”

Read full chapter

ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ

44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।

Read full chapter

ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।

Read full chapter

14 ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।

Read full chapter

11 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ। 12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”

Read full chapter

33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।

Read full chapter

ਯਿਸੂ ਦਾ ਸੰਸਾਰ ਵਿੱਚ ਆਉਣਾ

ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ [a] ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।

Read full chapter

Footnotes

  1. ਯੂਹੰਨਾ 1:1 ਸ਼ਬਦ ਇੱਥੇ ਇਸਦਾ ਅਰਥ ਮਸੀਹ ਹੈ।

11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।

Read full chapter

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ। 35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ। 36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। 37 ਇਹ ਕਹਾਵਤ ਨਿਸ਼ਚਿਤ ਸੱਚੀ ਹੈ, ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’ 38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”

39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।” 40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ। 41 ਉਸ ਦੇ ਸ਼ਬਦਾਂ ਕਾਰਣ ਹੋਰ ਵੱਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।

42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”

ਯਿਸੂ ਨੇ ਇੱਕ ਅਧਿਕਾਰੀ ਦੇ ਪੁੱਤਰ ਨੂੰ ਰਾਜੀ ਕੀਤਾ(A)

43 ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉੱਥੋਂ ਵਿਦਾ ਹੋਕੇ ਗਲੀਲ ਨੂੰ ਚੱਲਿਆ ਗਿਆ। 44 (ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)

Read full chapter

ਬਹੁਤ ਸਾਰੇ ਚੇਲਿਆਂ ਦਾ ਯਿਸੂ ਨੂੰ ਛੱਡ ਜਾਣਾ

60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸੱਕਦਾ ਹੈ?”

Read full chapter