Add parallel Print Page Options

32 ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।

33 “ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ। 34 ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ। 35 ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।

36 “ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ। 37 ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ। 38 ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ। 39 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ! 40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।

41 “ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ। 42 ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ। 43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ। 44 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ? 45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ। 46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ। 47 ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”

Read full chapter