Add parallel Print Page Options

ਆਪਣੇ-ਆਪ ਨੂੰ ਜਾਣੋ(A)

37 “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ। 38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”

39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ। 40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।

41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?

Read full chapter