Add parallel Print Page Options

19 “ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ। 20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।’

21 “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’

22 “ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’

23 “ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’

24 “ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’ 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ।

26 “ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ। 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।

28 “ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ। 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’

Read full chapter