Add parallel Print Page Options

ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ [a] ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।

ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ।

ਪੌਲੁਸ ਦੀ ਪ੍ਰਾਰਥਨਾ

ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ। ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।

ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।

Read full chapter

Footnotes

  1. ਫ਼ਿਲਿੱਪੀਆਂ ਨੂੰ 1:1 ਬਜ਼ੁਰਗਾਂ ਕਲੀਸਿਯਾ ਦੀ ਅਗਵਾਈ ਕਰਨ ਲਈ ਚੁਣੇ ਗਏ ਆਦਮੀਆਂ ਦਾ ਸਮੂਹ। ਇਨ੍ਹਾਂ ਨੂੰ “ਵੱਡਿਕੇ” ਅਤੇ ਆਜੜੀ ਵੀ ਆਖਿਆ ਜਾਂਦਾ ਸੀ, ਉਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਲੋਕਾਂ ਦੀ ਦੇਖਭਾਲ ਕਰਨਾ ਹੈ। ਦੇਖੋ ਰਸੂਲਾਂ ਦੇ ਕਰਤੱਬ 20:28; ਅਫ਼ਸੀਆਂ 4:11; ਤੀਤੁਸ 1:7