Add parallel Print Page Options

ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ। ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।

Read full chapter

10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।

ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ

11 “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ। 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।

Read full chapter

15 “ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ।
    (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।)
ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ
    ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।

Read full chapter

25 ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ
    ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ
ਅਤੇ ਸਜੇ-ਸਜਾਏ ਘਰ ਮਿਲ ਗਏ।
    ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ।
ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼,
    ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ।
ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ
    ਅਤੇ ਉਹ ਮੋਟੇ ਹੋਦੇ ਗਏ ਸਨ।
ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।
26 ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ
    ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ।
    ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ।
ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ
    ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ
    ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।

Read full chapter

ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰੱਜ ਗਏ। ਪਰ ਉਹ ਹੰਕਾਰੇ ਗਏ ਅਤੇ ਮੈਨੂੰ ਭੁੱਲ ਗਏ।

Read full chapter

-7-

ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।

Read full chapter

26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”

Read full chapter

ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।

Read full chapter

ਹੱਜਈ ਨਬੀ ਨੂੰ ਮੁੜ ਯਹੋਵਾਹ ਦੀ ਬਾਣੀ ਹੋਈ ਤਾਂ ਹੱਜਈ ਨੇ ਲੋਕਾਂ ਨੂੰ ਦੱਸਿਆ। “ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ। ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।

Read full chapter

25 “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।

Read full chapter

ਅਮੀਰ ਆਦਮੀ ਅਤੇ ਲਾਜ਼ਰ

19 ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ। 20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ। 21 ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।

Read full chapter

ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ। ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।

Read full chapter

13 “ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ।

Read full chapter

12 ਜੇ ਉਹ ਗਰੀਬ ਆਦਮੀ ਹੈ, ਤਾਂ ਹੋ ਸੱਕਦਾ ਹੈ ਕਿ ਉਹ ਆਪਣੇ ਕੱਪੜੇ ਹੀ ਦੇ ਦੇਵੇ ਜਿਹੜੇ ਉਸ ਨੂੰ ਨਿਘ ਦਿੰਦੇ ਹਨ। ਤੁਹਾਨੂੰ ਚਾਹੀਦਾ ਹੈ ਕਿ ਉਸ ਜ਼ਮਾਨਤ ਨੂੰ ਰਾਤ ਵੇਲੇ ਨਹੀਂ ਰੱਖਣਾ। 13 ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸ ਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਧੰਨਵਾਦ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਧਰਮੀ ਅਮਲ ਸਮਝੇਗਾ।

14 “ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ। 15 ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ।

Read full chapter

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।

Read full chapter

23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”

Read full chapter

ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ

13 “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ
    ਆਪਣੇ ਮਹਿਲ ਉਸਾਰਦਾ ਹੈ।
ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ।
    ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।

Read full chapter

12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ
    ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ।

ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।

Read full chapter

ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।

Read full chapter

ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।

Read full chapter

ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।

Read full chapter

24 “ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ।
    ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ।
    ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’

Read full chapter

25 ਮੈਂ ਅਮੀਰ ਰਿਹਾ ਹਾਂ।
    ਪਰ ਇਸ ਨੇ ਮੈਨੂੰ ਗੁਮਾਨੀ ਨਹੀਂ ਬਣਾਇਆ।
ਮੈਂ ਬਹੁਤ ਧਨ ਕਮਾਇਆ ਹੈ।
    ਪਰ ਇਹੀ ਨਹੀਂ ਜਿਸ ਨੇ ਮੈਨੂੰ ਖੁਸ਼ੀ ਦਿੱਤੀ ਸੀ।

Read full chapter

28 ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
    ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।

Read full chapter

“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ।
    ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”

Read full chapter