Add parallel Print Page Options

ਆਖਰੀ ਪਲੇਗ ਦੇ ਨਾਲ ਦੂਤ

15 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।

Read full chapter

ਇਸਰਾਏਲ ਦੇ 144,000 ਲੋਕ

ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ। ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ, “ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”

Read full chapter

ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ। 10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।

Read full chapter

ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਕਟੋਰੇ

16 ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।”

ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।

ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋੜ੍ਹ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿੱਚਲੀ ਹਰ ਜਿੰਦਾ ਸ਼ੈਅ ਮਰ ਗਈ।

ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ। ਫ਼ੇਰ ਮੈਂ ਪਾਣੀਆਂ ਦੇ ਦੂਤ ਨੂੰ ਆਖਦਿਆਂ ਸੁਣਿਆ:

“ਤੂੰ ਹੀ ਹੈਂ ਜੋ ਮੌਜੂਦ ਹੈ, ਅਤੇ ਮੌਜੂਦ ਸੀ।
ਤੂੰ ਹੀ ਪਵਿੱਤਰ ਹੈਂ।
ਤੂੰ ਇੰਨਾ ਨਿਆਂ ਵਿੱਚ ਉਚਿਤ ਹੈਂ ਜਿਹੜੇ ਤੂੰ ਬਣਾਏ ਹਨ।
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ
ਅਤੇ ਤੁਹਾਡੇ ਨਬੀਆਂ ਦਾ।
ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ।
    ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”

ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ,

“ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ
    ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।”

ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ। ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯੰਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।

10 ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ। 11 ਜਿਹੜੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।

12 ਛੇਵੇ ਦੂਤ ਨੇ ਆਪਣਾ ਕਟੋਰਾ ਮਹਾਨ ਫ਼ਰਾਤ ਦਰਿਆ ਉੱਤੇ ਖਾਲੀ ਕਰ ਦਿੱਤਾ। ਦਰਿਆ ਦਾ ਪਾਣੀ ਸੁੱਕ ਗਿਆ। ਇਸਨੇ ਰਾਜਿਆਂ ਨੂੰ ਪੂਰਬ ਤੋਂ ਆਉਣ ਦਾ ਰਾਹ ਬਣਾ ਦਿੱਤਾ।

Read full chapter

ਜਾਨਵਰ ਤੇ ਸਵਾਰ ਔਰਤ

17 ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।

Read full chapter

ਕੰਧ ਉੱਤੇ ਲਿਖੀ ਲਿਖਾਵਟ

ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ। ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ। ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿੱਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸ ਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ। ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ-ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।

ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।

ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ। ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”

ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ। ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ।

10 ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ! 11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ। 12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।”

13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ? 14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ। 15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ। 16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।”

17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।

18 “ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ। 19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ।

20 “ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ। 21 ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।

22 “ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ। 23 ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ। 24 ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ। 25 ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:

ਮਨੇ, ਮਨੇ, ਤਕੇਲ, ਊਫ਼ਰਸੀਨ।

26 “ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ:

ਮਨੇ:
    ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।
27 ਤਕੇਲ:
    ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।
28 ਉਪਾਰਸਿਨ:
    ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ
    ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”

29 ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ। 30 ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ। 31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।

16 ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਆਖਿਆ ਜਾਂਦਾ ਹੈ।

Read full chapter

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ। 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। 11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ। 12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।

Read full chapter