Add parallel Print Page Options

24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।

Read full chapter

ਆਪਣੇ ਸਰੀਰਾਂ ਦੀ ਵਰਤੋਂ ਪਰਮੇਸ਼ੁਰ ਦੀ ਮਹਿਮਾ ਲਈ ਕਰੋ

12 “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ। 13 “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ। 14 ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ। 15 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ। 16 ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” [a] ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ। 17 ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।

18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ। 19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ। 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।

Read full chapter

ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।

Read full chapter