Add parallel Print Page Options

ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ। ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ।

ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ।

ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।

ਧੰਨਵਾਦ ਦੀ ਪ੍ਰਾਰਥਨਾ

ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ। 9-10 ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ। 11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ। 12 ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ।

13 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।

14 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ। 15 ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ।

16 ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ। 17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।” [a]

Read full chapter