ਰੋਮੀਆਂ ਨੂੰ 16:18
Punjabi Bible: Easy-to-Read Version
18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
Read full chapter
2 ਥੱਸਲੁਨੀਕੀਆਂ ਨੂੰ 2:3
Punjabi Bible: Easy-to-Read Version
3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ।
Read full chapterFootnotes
- 2 ਥੱਸਲੁਨੀਕੀਆਂ ਨੂੰ 2:3 ਨਰਕ ਨਾਲ ਸਬੰਧਿਤ ਅੱਖਰੀ ਤੌਰ ਤੇ, “ਉਹ ਤਬਾਹੀ ਦਾ ਪੁੱਤਰ ਹੈ।”
ਕੁਲੁੱਸੀਆਂ ਨੂੰ 2:4
Punjabi Bible: Easy-to-Read Version
4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
Read full chapter
1 ਤਿਮੋਥਿਉਸ ਨੂੰ 4:1
Punjabi Bible: Easy-to-Read Version
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ
4 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
Read full chapter
ਮਰਕੁਸ 13:22
Punjabi Bible: Easy-to-Read Version
22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
Read full chapter
2 ਤਿਮੋਥਿਉਸ ਨੂੰ 3:13
Punjabi Bible: Easy-to-Read Version
13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
Read full chapter
2 ਕੁਰਿੰਥੀਆਂ ਨੂੰ 11:14
Punjabi Bible: Easy-to-Read Version
14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ।
Read full chapter
2 ਕੁਰਿੰਥੀਆਂ ਨੂੰ 11:3
Punjabi Bible: Easy-to-Read Version
3 ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
Read full chapter2010 by Bible League International