Add parallel Print Page Options

ਹੜਾਂ ਦੀ ਸਮਾਪਤੀ

ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।

ਅਕਾਸ਼ ਵਿੱਚੋਂ ਬਾਰਿਸ਼ ਹੋਣੀ ਬੰਦ ਹੋ ਗਈ ਅਤੇ ਧਰਤੀ ਹੇਠੋਂ ਪਾਣੀ ਵਗਣਾ ਬੰਦ ਹੋ ਗਿਆ। 3-4 ਜਿਸ ਪਾਣੀ ਨੇ ਧਰਤੀ ਨੂੰ ਕਜਿਆ ਹੋਇਆ ਸੀ, ਉਹ ਹੇਠਾਂ ਜਾਣਾ ਸ਼ੁਰੂ ਹੋ ਗਿਆ। 150 ਦਿਨਾਂ ਮਗਰੋਂ ਪਾਣੀ ਇੰਨਾ ਘਟ ਗਿਆ ਕਿ ਕਿਸ਼ਤੀ ਫ਼ੇਰ ਇੱਕ ਵਾਰੀ ਧਰਤੀ ਨੂੰ ਛੂਹਣ ਲਗੀ। ਕਿਸ਼ਤੀ ਅਰਾਰਾਤ ਦੇ ਪਰਬਤ ਦੀ ਇੱਕ ਚੋਟੀ ਉੱਤੇ ਰੁਕ ਗਈ। ਇਹ ਸੱਤਵੇਂ ਮਹੀਨੇ ਦਾ ਸਤਾਰਵਾਂ ਦਿਨ ਸੀ। ਪਾਣੀ ਹੇਠਾਂ ਉੱਤਰਦਾ ਰਿਹਾ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਪਰਬਤਾਂ ਦੀਆਂ ਚੋਟੀਆਂ ਦਿਸਣ ਲੱਗ ਪਈਆਂ।

ਚਾਲੀ ਦਿਨਾਂ ਮਗਰੋਂ, ਨੂਹ ਨੇ ਉਹ ਖਿੜਕੀ ਖੋਲ੍ਹੀ, ਜਿਹੜੀ ਉਸ ਨੇ ਕਿਸ਼ਤੀ ਵਿੱਚ ਬਣਾਈ ਸੀ। ਫ਼ੇਰ ਨੂਹ ਨੇ ਇੱਕ ਕਾਂ ਨੂੰ ਛੱਡਿਆ। ਪੰਛੀ ਧਰਤੀ ਦੇ ਸੁੱਕ ਜਾਣ ਅਤੇ ਪਾਣੀ ਦੇ ਚੱਲੇ ਜਾਣ ਤੀਕ ਇੱਕ ਥਾਂ ਤੋਂ ਦੂਜੀ ਥਾਂ ਤੇ ਉੱਡਦਾ ਰਿਹਾ। ਨੂਹ ਨੇ ਇੱਕ ਘੁੱਗੀ ਵੀ ਛੱਡੀ। ਨੂਹ ਚਾਹੁੰਦਾ ਸੀ ਕਿ ਘੁੱਗੀ ਸੁੱਕੀ ਧਰਤੀ ਲੱਭ ਲਵੇ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਪਾਣੀ ਅਜੇ ਵੀ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਸੀ।

ਘੁੱਗੀ ਨੂੰ ਟਿਕਾਣੇ ਵਾਲੀ ਕੋਈ ਥਾਂ ਨਹੀਂ ਲੱਭੀ ਕਿਉਂਕਿ ਪਾਣੀ ਨੇ ਹਾਲੇ ਵੀ ਧਰਤੀ ਨੂੰ ਢੱਕਿਆ ਹੋਇਆ ਸੀ, ਇਸ ਲਈ ਘੁੱਗੀ ਕਿਸ਼ਤੀ ਵਿੱਚ ਵਾਪਸ ਪਰਤ ਆਈ। ਨੂਹ ਨੇ ਹੱਥ ਵੱਧਾਕੇ ਘੁੱਗੀ ਨੂੰ ਫ਼ੜ ਲਿਆ ਅਤੇ ਇਸ ਨੂੰ ਕਿਸ਼ਤੀ ਵਿੱਚ ਲੈ ਆਂਦਾ।

10 ਸੱਤਾਂ ਦਿਨਾਂ ਬਾਦ, ਨੂਹ ਨੇ ਇੱਕ ਵਾਰ ਫ਼ੇਰ ਘੁੱਗੀ ਨੂੰ ਛੱਡਿਆ। 11 ਅਤੇ ਉਸ ਸ਼ਾਮ ਨੂੰ ਘੁੱਗੀ ਨੂਹ ਕੋਲ ਵਾਪਸ ਪਰਤ ਆਈ। ਘੁੱਗੀ ਦੀ ਚੁੰਜ ਵਿੱਚ ਜੈਤੂਨ ਦਾ ਇੱਕ ਤਾਜ਼ਾ ਪੱਤਾ ਸੀ। ਇਹ ਨੂਹ ਨੂੰ ਇਹ ਦਰਸਾਉਣ ਦਾ ਸੰਕੇਤ ਸੀ ਕਿ ਧਰਤੀ ਉੱਤੇ ਸੁੱਕੀ ਜ਼ਮੀਨ ਸੀ। 12 ਉਸ ਨੇ ਸੱਤਾਂ ਦਿਨਾਂ ਮਗਰੋਂ ਘੁੱਗੀ ਨੂੰ ਫ਼ੇਰ ਛੱਡਿਆ। ਪਰ ਇਸ ਵਾਰੀ ਘੁੱਗੀ ਵਾਪਸ ਨਹੀਂ ਪਰਤੀ।

13 ਇਸਤੋਂ ਮਗਰੋਂ, ਨੂਹ ਨੇ ਕਿਸ਼ਤੀ ਦਾ ਦਰਵਾਜ਼ਾ ਖੋਲ੍ਹ ਦਿੱਤਾ। ਨੂਹ ਨੇ ਨਜ਼ਰ ਮਾਰੀ ਅਤੇ ਦੇਖਿਆ ਕਿ ਧਰਤੀ ਸੁੱਕੀ ਸੀ। ਇਹ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ। ਨੂਹ 601 ਵਰ੍ਹਿਆਂ ਦਾ ਸੀ। 14 ਦੂਸਰੇ ਮਹੀਨੇ ਦੇ 27ਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕੀ ਸੀ।

15 ਫ਼ੇਰ ਪਰਮੇਸ਼ੁਰ ਨੇ ਨੂਹ ਨੂੰ ਆਖਿਆ, 16 “ਕਿਸ਼ਤੀ ਵਿੱਚੋਂ ਬਾਹਰ ਆ ਜਾ। ਤੈਨੂੰ, ਤੇਰੀ ਪਤਨੀ, ਤੇਰੇ ਪੁੱਤਰਾਂ ਅਤੇ ਤੇਰੀ ਨੂਹਾਂ ਨੂੰ ਹੁਣ ਬਾਹਰ ਆ ਜਾਣਾ ਚਾਹੀਦਾ ਹੈ। 17 ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”

18 ਇਸ ਲਈ ਨੂਹ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂਹਾਂ ਨਾਲ ਬਾਹਰ ਆ ਗਿਆ। 19 ਸਮੂਹ ਜਾਨਵਰ, ਰੀਂਗਣ ਵਾਲੇ ਜੀਵ ਅਤੇ ਹਰ ਪੰਛੀ ਅਤੇ ਹਰ ਜੀਵਿਤ ਪ੍ਰਾਣੀ ਜੋ ਧਰਤੀ ਉੱਤੇ ਚਲਦਾ ਕਿਸ਼ਤੀ ਵਿੱਚੋਂ ਪਰਿਵਾਰਾਂ ਨਾਲ ਬਾਹਰ ਆ ਗਏ।

20 ਫ਼ੇਰ ਨੂਹ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਨੂਹ ਨੇ ਪਾਕ ਪੰਛੀਆਂ ਵਿੱਚੋਂ ਕੁਝ ਪੰਛੀਆਂ ਨੂੰ ਲਿਆ ਅਤੇ ਸ਼ੁੱਧ ਜਾਨਵਰਾਂ ਵਿੱਚੋਂ ਕੁਝ ਜਾਨਵਰਾਂ ਨੂੰ ਲਿਆ, ਅਤੇ ਉਨ੍ਹਾਂ ਨੂੰ ਸੁਗਾਤ ਵਜੋਂ ਪਰਮੇਸ਼ੁਰ ਨੂੰ ਚੜ੍ਹਾ ਦਿੱਤਾ।

21 ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ। 22 ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”

ਨਵੀਂ ਸ਼ੁਰੂਆਤ

ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਧਰਤੀ ਉੱਤੇ ਰੀਂਗਣ ਵਾਲਾ ਹਰ ਜੀਵ ਅਤੇ ਸਮੁੰਦਰ ਵਿੱਚਲਾ ਹਰ ਜੰਤੂ ਤੁਹਾਡੇ ਕੋਲੋਂ ਡਰੇਗਾ। ਉਹ ਸਾਰੇ ਹੀ ਤੁਹਾਡੇ ਕਾਬੂ ਵਿੱਚ ਹੋਣਗੇ। (ਅਤੀਤ ਵਿੱਚ) ਮੈਂ ਤੁਹਾਨੂੰ ਖਾਣ ਵਾਸਤੇ ਹਰੇ ਪੌਦੇ ਦਿੱਤੇ ਸਨ। ਹੁਣ ਹਰ ਜਾਨਵਰ ਹੀ ਤੁਹਾਡਾ ਭੋਜਨ ਹੋਵੇਗਾ। ਮੈਂ ਧਰਤੀ ਉਤਲੀ ਹਰ ਸ਼ੈਅ ਤੁਹਾਨੂੰ ਦੇਵਾਂਗਾ-ਇਹ ਤੁਹਾਡੀ ਹੈ। ਪਰ ਮੈਂ ਤੁਹਾਨੂੰ ਇੱਕ ਆਦੇਸ਼ ਦੇਵਾਂਗਾ। ਤੁਹਾਨੂੰ ਉਹ ਮਾਸ ਕਦੇ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਜਾਨ (ਖੂਨ) ਹੋਵੇ। ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।

“ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਨਕਲ ਉੱਤੇ ਸਾਜਿਆ ਸੀ।
    ਇਸ ਲਈ ਜਿਹੜਾ ਬੰਦਾ ਕਿਸੇ ਹੋਰ ਬੰਦੇ ਨੂੰ ਮਾਰਦਾ ਹੈ, ਉਹ ਕਿਸੇ ਹੋਰ ਬੰਦੇ ਦੇ ਹੱਥੋਂ ਮਾਰਿਆ ਜਾਵੇਗਾ।

“ਨੂਹ, ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨੇ ਚਾਹੀਦੇ ਹਨ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।”

ਫ਼ੇਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਹੁਣ ਮੈਂ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਇੱਕ ਇਕਰਾਰ ਕਰਦਾ ਹਾਂ। 10 ਮੈਂ ਸਾਰੇ ਪੰਛੀਆਂ, ਸਾਰੇ ਪਸ਼ੂਆਂ, ਅਤੇ ਉਨ੍ਹਾਂ ਸਮੂਹ ਜਾਨਵਰਾਂ ਨਾਲ ਜਿਹੜੇ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਬਾਹਰ ਆਏ ਹਨ, ਇਕਰਾਰ ਕਰਦਾ ਹਾਂ। 11 ਤੁਹਾਨੂੰ ਮੇਰਾ ਇਕਰਾਰ ਇਹ ਹੈ: ਧਰਤੀ ਉੱਤੇ ਸਾਰਾ ਜੀਵਨ ਹੜ੍ਹ ਨੇ ਤਬਾਹ ਕਰ ਦਿੱਤਾ ਸੀ। ਪਰ ਅਜਿਹਾ ਫ਼ੇਰ ਕਦੇ ਨਹੀਂ ਵਾਪਰੇਗਾ। ਹੁਣ ਕਦੇ ਵੀ ਫ਼ੇਰ ਹੜ੍ਹ ਧਰਤੀ ਦੇ ਸਾਰੇ ਜੀਵਨ ਨੂੰ ਤਬਾਹ ਨਹੀਂ ਕਰੇਗਾ।”

12 ਅਤੇ ਪਰਮੇਸ਼ੁਰ ਨੇ ਆਖਿਆ, “ਅਤੇ ਇਸ ਗੱਲ ਨੂੰ ਸਾਬਤ ਕਰਨ ਵਾਸਤੇ ਵੀ ਮੈਂ ਇਹ ਇਕਰਾਰ ਦਿੱਤਾ ਹੈ, ਮੈਂ ਤੁਹਾਨੂੰ ਕੁਝ ਦਿਆਂਗਾ। ਇਹ ਸਬੂਤ ਦਰਸਾਵੇਗਾ ਕਿ ਮੈਂ ਤੁਹਾਡੇ ਨਾਲ ਅਤੇ ਧਰਤੀ ਦੇ ਸਮੂਹ ਜੀਵਾਂ ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਇਕਰਾਰਨਾਮਾ ਹਮੇਸ਼ਾ ਲਈ ਹੋਵੇਗਾ। ਸਬੂਤ ਇਹ ਹੈ: 13 ਮੈਂ ਬੱਦਲਾਂ ਵਿੱਚ ਇੱਕ ਧਣੁੱਖ ਬਣਾਇਆ ਹੈ। ਇਹ ਧਣੁੱਖ ਮੇਰੇ ਅਤੇ ਧਰਤੀ ਉੱਤੇ ਰਹਿਣ ਵਾਲਿਆਂ ਵਿੱਚਕਾਰ ਇਕਰਾਰਨਾਮੇ ਦਾ ਸਬੂਤ ਹੈ। 14 ਜਦੋਂ ਵੀ ਮੈਂ ਧਰਤੀ ਉੱਤੇ ਬੱਦਲ ਲਿਆਵਾਂਗਾ, ਤੁਸੀਂ ਬੱਦਲਾਂ ਵਿੱਚ ਧਣੁਖ ਦੇਖੋਂਗੇ। 15 ਜਦੋਂ ਮੈਂ ਇਸ ਧਣੁਖ ਨੂੰ ਦੇਖਾਂਗਾ, ਮੈਂ ਉਸ ਇਕਰਾਰਨਾਮੇ ਨੂੰ ਯਾਦ ਕਰਾਂਗਾ ਜਿਹੜਾ ਮੈਂ ਤੁਹਾਡੇ ਨਾਲ ਅਤੇ ਧਰਤੀ ਤੇ ਰਹਿਣ ਵਾਲੇ ਸਾਰੇ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ। ਇਕਰਾਰਨਾਮਾ ਆਖਦਾ ਹੈ ਕਿ ਹੜ੍ਹ ਧਰਤੀ ਉੱਤੇ ਸਾਰੇ ਜੀਵਨ ਨੂੰ ਕਦੇ ਵੀ ਤਬਾਹ ਨਹੀਂ ਕਰਨਗੇ। 16 ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।”

17 ਇਸ ਲਈ ਯਹੋਵਾਹ ਨੇ ਨੂਹ ਨੂੰ ਆਖਿਆ, “ਇਹ ਧਣੁੱਖ ਉਸ ਇਕਰਾਰਨਾਮੇ ਦਾ ਸਬੂਤ ਹੈ ਜਿਹੜਾ ਮੈਂ ਧਰਤੀ ਦੇ ਸਮੂਹ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ।”

ਮੁਸ਼ਕਿਲਾਂ ਫ਼ੇਰ ਸ਼ੁਰੂ ਹੁੰਦੀਆਂ ਹਨ

18 ਨੂਹ ਦੇ ਪੁੱਤਰ ਉਸ ਦੇ ਨਾਲ ਕਿਸ਼ਤੀ ਵਿੱਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਮ ਸਨ: ਸ਼ੇਮ, ਹਾਮ ਅਤੇ ਯਾਫ਼ਥ। (ਹਾਮ ਕਨਾਨ ਦਾ ਪਿਤਾ ਸੀ।) 19 ਇਹ ਤਿੰਨੇ ਆਦਮੀ ਨੂਹ ਦੇ ਪੁੱਤਰ ਸਨ। ਅਤੇ ਧਰਤੀ ਦੇ ਸਾਰੇ ਲੋਕ ਉਨ੍ਹਾਂ ਤਿੰਨਾਂ ਪੁੱਤਰਾਂ ਦੀ ਉਲਾਦ ਸਨ।

20 ਨੂਹ ਇੱਕ ਕਿਸਾਨ ਬਣ ਗਿਆ। ਉਸ ਨੇ ਅੰਗੂਰਾਂ ਦਾ ਬਾਗ ਲਾਇਆ। 21 ਨੂਹ ਨੇ ਮੈਅ ਬਣਾਈ ਅਤੇ ਪੀਤੀ। ਉਹ ਸ਼ਰਾਬੀ ਹੋ ਗਿਆ ਅਤੇ ਆਪਣੇ ਤੰਬੂ ਵਿੱਚ ਲੇਟ ਗਿਆ। ਨੂਹ ਨੇ ਕੱਪੜੇ ਨਹੀਂ ਪਹਿਨੇ ਹੋਏ ਸਨ। 22 ਕਨਾਨ ਦੇ ਪਿਤਾ, ਹਾਮ ਨੇ ਆਪਣੇ ਨਗਨ ਪਿਤਾ ਵੱਲ ਵੇਖਿਆ। ਹਾਮ ਨੇ ਤੰਬੂ ਦੇ ਬਾਹਰ ਆਪਣੇ ਭਰਾਵਾਂ ਨੂੰ ਦੱਸਿਆ। 23 ਫ਼ੇਰ ਸ਼ੇਮ ਅਤੇ ਯਾਫ਼ਥ ਨੇ ਇੱਕ ਕੋਟ ਲਿਆਂਦਾ। ਉਹ ਕੋਟ ਨੂੰ ਆਪਣੀਆਂ ਪਿੱਠਾਂ ਉੱਤੇ ਚੁੱਕ ਕੇ ਤੰਬੂ ਵਿੱਚ ਗਏ। ਉਹ ਤੰਬੂ ਵਿੱਚ ਪਿੱਛਲੇ ਪੈਰੀਂ ਗਏ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿਤਾ ਦਾ ਨੰਗੇਜ਼ ਨਹੀਂ ਦੇਖਿਆ।

24 ਬਾਦ ਵਿੱਚ ਨੂਹ ਜਾਗ ਪਿਆ। (ਉਹ ਮੈਅ ਪੀਣ ਕਾਰਣ ਸੁੱਤਾ ਹੋਇਆ ਸੀ।) ਫ਼ੇਰ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਜਵਾਨ ਪੁੱਤਰ, ਹਾਮ ਨੇ ਉਸ ਨਾਲ ਕੀ ਕੀਤਾ ਸੀ। 25 ਇਸ ਲਈ ਨੂਹ ਨੇ ਆਖਿਆ,

“ਕਨਾਨ ਨੂੰ ਸਰਾਪ ਲੱਗੇ!
    ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”

26 ਨੂਹ ਨੇ ਇਹ ਵੀ ਆਖਿਆ,

“ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ!
    ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।
27 ਪਰਮੇਸ਼ੁਰ ਯਾਫ਼ਥ ਨੂੰ ਹੋਰ ਧਰਤੀ ਦੇਵੇ,
    ਪਰਮੇਸ਼ੁਰ ਸ਼ੇਮ ਦੇ ਤੰਬੂਆਂ ਵਿੱਚ ਰਹੇ।
    ਅਤੇ ਕਨਾਨ ਉਨ੍ਹਾਂ ਦਾ ਗੁਲਾਮ ਹੋਵੇ।”

28 ਹੜ੍ਹ ਮਗਰੋਂ ਨੂਹ 350 ਵਰ੍ਹੇ ਜੀਵਿਆ। 29 ਨੂਹ ਕੁੱਲ 950 ਵਰ੍ਹੇ ਜੀਵਿਆ, ਫ਼ੇਰ ਉਹ ਮਰ ਗਿਆ।

ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ

10 ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।

ਯਾਫ਼ਥ ਦੇ ਉੱਤਰਾਧਿਕਾਰੀ

ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।

ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।

ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।

ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।

ਹਾਮ ਦੇ ਉੱਤਰਾਧਿਕਾਰੀ

ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।

ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ।

ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।

ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ। ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”

10 ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ। 11 ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ 12 ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)

13 ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ, 14 ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)

15 ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ। 16 ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ, 17 ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ, 18 ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ।

ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ। 19 ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।

20 ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।

ਸ਼ੇਮ ਦੇ ਉੱਤਰਾਧਿਕਾਰੀ

21 ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ। [a]

22 ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।

23 ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।

24 ਅਰਪਕਸ਼ਦ ਸ਼ਾਲਹ ਦਾ ਪਿਤਾ ਸੀ।

ਸ਼ਾਲਹ ਏਬਰ ਦਾ ਪਿਤਾ ਸੀ।

25 ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।

26 ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ, 27 ਹਦੋਰਾਮ, ਊਜ਼ਾਲ, ਦਿਕਲਾਹ, 28 ਓਬਾਲ, ਅਬੀਮਾਏਲ, ਸ਼ਬਾ, 29 ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ। 30 ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ [b] ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।

31 ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ। 32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।

Footnotes

  1. ਉਤਪਤ 10:21 ਸ਼ੇਮ ਦੇ … ਲੋਕਾਂ ਦੇ ਪਿਤਾਮਾ ਮੂਲਅਰਥ, ਸ਼ੇਮ ਨੂੰ ਏਬਰ ਦੇ ਪੁੱਤਰਾਂ ਦਾ ਪਿਤਾ ਜਨਮਿਆ ਸੀ।
  2. ਉਤਪਤ 10:30 ਪੂਰਬ ਦੇ ਪਹਾੜੀ ਪ੍ਰਦੇਸ਼ ਆਮ ਤੌਰ ਤੇ ਇਸਦਾ ਅਰਥ ਹੈ ਤਿਗ੍ਰਿਸ ਅਤੇ ਫ਼ਰਾਤ ਨਦੀ ਵਿੱਚਲਾ ਖੇਤਰ ਪਰਸ਼ੀਅਨ ਗਲਫ਼ ਜਿਂਨੀ ਦੂਰ ਤਾਈਂ।

ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ(A)

12 ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚੱਲਿਆ ਗਿਆ। 13 ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14 ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।

15 “ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ,
    ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ,
    ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
16 ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ;
    ਚਾਨਣ ਉਨ੍ਹਾਂ ਲਈ ਆਇਆ
ਜੋ ਕਿ ਕਬਰਾਂ ਵਾਂਗ ਹਨੇਰੇ
    ਦੇਸ਼ ਵਿੱਚ ਰਹਿੰਦੇ ਹਨ।” (B)

17 ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”

ਯਿਸੂ ਨੇ ਕੁਝ ਚੇਲੇ ਚੁਣੇ(C)

18 ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ। 19 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” 20 ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।

21 ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ 22 ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ(D)

23 ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। 24 ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 25 ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।

Read full chapter

ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ।

ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ!
    ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ!
    ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!

ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ?
    ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ।
    ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।

ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ।
    ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।

ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ।
ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ।
    ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
ਯਹੋਵਾਹ ਵਿੱਚ ਯਕੀਨ ਰੱਖੋ
    ਅਤੇ ਧਰਮੀ ਗੱਲਾਂ ਕਰੋ।

ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ?
    ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ!
    ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ।
ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।
ਮੈਂ ਸ਼ਾਂਤੀ ਨਾਲ ਸੌਁਦਾ ਹਾਂ।
    ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।

Read full chapter

ਨੇਕ ਔਰਤ — ਸਿਆਣਪ

20 ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ। 21 ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ:

22 “ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ? 23 ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ।

Read full chapter