Book of Common Prayer
146 ਯਹੋਵਾਹ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ।
ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
147 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ।
ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ।
ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ।
ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ।
ਜਿਹੜੇ ਕੈਦ ਹੋ ਗਏ ਸਨ।
3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ।
ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।
4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ
ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।
5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ।
ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।
6 ਯਹੋਵਾਹ ਨਿਆਸਰਿਆ ਦਾ ਆਸਰਾ ਹੈ,
ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।
7 ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ
ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।
8 ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ।
ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ।
ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ,
ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।
10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।
12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ!
ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ।
ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।
14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ
ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।
15 ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ,
ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।
16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ,
ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।
17 ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ।
ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।
18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ।
ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।
19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ,
ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ।
ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ।
ਯਹੋਵਾਹ ਦੀ ਉਸਤਤਿ ਕਰੋ।
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
112 ਯਹੋਵਾਹ ਦੀ ਉਸਤਤਿ ਕਰੋ!
ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ।
ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2 ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ।
ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ
ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4 ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ।
ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ।
ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ।
ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ।
ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ।
ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ।
ਅਤੇ ਉਸਦੀ ਨੇਕੀ ਸਦਾ ਰਹੇਗੀ।
10 ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ।
ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ।
ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
113 ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।
3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ
ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।
4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ।
ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ।
5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ,
ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।
6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ
ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।
7 ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ।
ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ।
ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।
9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ।
ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ।
ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ
40 ਤੁਹਾਡਾ ਪਰਮੇਸ਼ੁਰ ਆਖਦਾ ਹੈ,
“ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
2 ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ,
‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ।
ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’
ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ
ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”
3 ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ!
“ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ!
ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
4 ਹਰ ਵਾਦੀ ਨੂੰ ਭਰ ਦਿਓ।
ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ।
ਟੇਢਿਆਂ ਰਾਹਾਂ ਨੂੰ ਸਿੱਧਾ ਕਰੋ।
ਖੁਦਦਰੀ ਥਾਂ ਨੂੰ ਪੱਧਰਾ ਕਰੋ।
5 ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ।
ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ।
ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
6 ਇੱਕ ਆਵਾਜ਼ ਨੇ ਆਖਿਆ, “ਬੋਲੋ!”
ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?”
ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ।
ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
7 ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ,
ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ।
ਹਾਂ, ਸਭ ਲੋਕ ਘਾਹ ਵਰਗੇ ਨੇ।
8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ।
ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼
9 ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ।
ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ!
ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ।
ਡਰੋ ਨਹੀਂ, ਉੱਚੀ ਬੋਲੋ!
ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ:
“ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ।
ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ।
ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ
ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ।
ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
ਪਰਮੇਸ਼ੁਰ ਅਪਣੇ ਪੁੱਤਰ ਰਾਹੀਂ ਬੋਲਿਆ
1 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ। 2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ। 3 ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ। 4 ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ।
5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ:
“ਤੂੰ ਮੇਰਾ ਪੁੱਤਰ ਹੈਂ;
ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” (A)
ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ,
“ਮੈਂ ਉਸਦਾ ਪਿਤਾ ਹੋਵਾਂਗਾ,
ਅਤੇ ਉਹ ਮੇਰਾ ਪੁੱਤਰ ਬਣੇਗਾ।” (B)
6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ [a] ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ,
“ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” (C)
7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ,
“ਪਰਮੇਸ਼ੁਰ ਆਪਣੇ ਦੂਤਾਂ ਨੂੰ ਹਵਾਵਾਂ ਵਰਗਾ ਬਣਾਉਂਦਾ ਹੈ
ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” (D)
8 ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ:
“ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ,
ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ।
ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ,
ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।” (E)
10 ਪਰਮੇਸ਼ੁਰ ਇਹ ਵੀ ਆਖਦਾ ਹੈ,
“ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ
ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ।
ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ।
ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ।
ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ।
ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।” (F)
ਯਿਸੂ ਦਾ ਸੰਸਾਰ ਵਿੱਚ ਆਉਣਾ
1 ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ [a] ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। 2 ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ। 3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। 4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ। 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ(A)
19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20 ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
ਯਿਸੂ ਪਰਮੇਸ਼ੁਰ ਦਾ ਲੇਲਾ
29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ। 30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’ 31 ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”
32-34 ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
2010 by World Bible Translation Center