Book of Common Prayer
148 ਯਹੋਵਾਹ ਦੀ ਉਸਤਤਿ ਕਰੋ।
ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।
2 ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ।
ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
3 ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ।
ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
4 ਯਹੋਵਾਹ ਦੀ ਉਸਤਤਿ ਕਰੋ,
ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
5 ਯਹੋਵਾਹ ਦੇ ਨੇਮ ਦੀ ਉਸਤਤਿ ਕਰੋ।
ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
6 ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ।
ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।
7 ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ।
ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
8 ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼
ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।
9 ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ,
ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
10 ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ
ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।
12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ।
ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।
13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ!
ਸਵਰਗ ਅਤੇ ਧਰਤੀ ਦੀ ਹਰ ਸ਼ੈਅ,
ਉਸਦੀ ਉਸਤਤਿ ਕਰੇ।
14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ।
ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ।
ਲੋਕ ਇਸਰਾਏਲ ਦੀ ਉਸਤਤਿ ਕਰਨਗੇ।
ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
149 ਯਹੋਵਾਹ ਦੀ ਉਸਤਤਿ ਕਰੋ।
ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ।
ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।
2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ।
ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
3 ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ
ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ।
ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ।
ਉਸ ਨੇ ਉਨ੍ਹਾਂ ਨੂੰ ਬਚਾ ਲਿਆ।
5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ!
ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।
6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ।
ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
7 ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ।
ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ
ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।
9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ।
ਯਹੋਵਾਹ ਦੀ ਉਸਤਤਿ ਕਰੋ।
150 ਯਹੋਵਾਹ ਦੀ ਉਸਤਤਿ ਕਰੋ!
ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ!
ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ!
ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।
3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ।
ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।
4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ।
ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।
5 ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ।
ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।
6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਦੀ ਉਸਤਤਿ ਕਰੋ!
114 ਇਸਰਾਏਲ ਨੇ ਮਿਸਰ ਛੱਡ ਦਿੱਤਾ।
ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।
2 ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ।
ਇਸਰਾਏਲ ਉਸ ਦੀ ਸਲਤਨਤ ਬਣ ਗਈ।
3 ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ।
ਯਰਦਨ ਨਦੀ ਮੁੜੀ ਅਤੇ ਨੱਸ ਪਈ।
4 ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ,
ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।
5 ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ?
ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
6 ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ?
ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?
7 ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।
8 ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ।
ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।
115 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ।
ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ
ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।
2 ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿੱਥੇ ਹੈ।
3 ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
4 ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ।
ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
5 ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸੱਕਦੇ।
ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸੱਕਦੀਆਂ।
6 ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸੱਕਦੇ।
ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸੱਕਦੇ।
7 ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ।
ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।
8 ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।
9 ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ।
ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
10 ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ।
ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ।
ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ।
ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ।
ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ।
ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।
13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।
14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵੱਧੇਰੇ ਦੇਵੇਗਾ।
15 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ
ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।
16 ਸਵਰਗ ਯਹੋਵਾਹ ਦਾ ਹੈ।
ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।
17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ।
ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।
18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ।
ਅਤੇ ਅਸੀਂ ਉਸ ਨੂੰ ਸਦਾ ਹੋਰ ਵੱਧੇਰੇ ਅਸੀਸ ਦੇਵਾਂਗੇ।
ਯਹੋਵਾਹ ਦੀ ਉਸਤਤਿ ਕਰੋ!
ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ
6 “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ। 2 ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ। 3 ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।
4 “ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ! 5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ। 6 ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। 7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ। 8 ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ। 9 ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।
18 ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ। 19 ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ। 20 ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।” [a] 21 ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।” [b]
22 ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ। 23 ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ। 24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
25 ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। 26 ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।” [c] 27 ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।
28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ। 29 ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ। 25 ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ
27 “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ। 28 ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!”
ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸ ਨੂੰ ਮਹਿਮਾਮਈ ਬਣਾਵਾਂਗਾ।”
29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਜੋ ਬੱਦਲ ਗਜਿਆ ਹੈ।”
ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ। 31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ। 32 ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।”
2010 by World Bible Translation Center