Book of Common Prayer
ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ।
61 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ।
ਮੇਰੀ ਪ੍ਰਾਰਥਨਾ ਸੁਣੋ।
2 ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ
ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ।
ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।
3 ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।
4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ।
ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।
5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ।
ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।
6 ਰਾਜੇ ਨੂੰ ਲੰਮਾ ਜੀਵਨ ਦਿਉ।
ਉਸ ਨੂੰ ਸਦਾ ਲਈ ਜਿਉਣ ਦਿਉ।
7 ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ।
ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।
8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ।
ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।
ਨਿਰਦੇਸ਼ਕ ਲਈ: ਯਦੂਥੂਨ ਨੂੰ। ਦਾਊਦ ਦਾ ਗੀਤ।
62 ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ।
ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।
2 ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ।
ਪਰਮੇਸ਼ੁਰ ਮੈਨੂੰ ਬਚਾਉਂਦਾ ਹੈ।
ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ।
ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।
3 ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ?
ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ,
ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।
4 ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ
ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ।
ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ।
ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ
ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।
5 ਮੇਰੀ ਆਤਮਾ ਪਰਮੇਸ਼ੁਰ ਦਾ ਮੈਨੂੰ ਬਚਾਉਣ ਲਈ ਸਬਰ ਨਾਲ ਇੰਤਜ਼ਾਰ ਕਰਦੀ ਹੈ।
ਪਰਮੇਸ਼ੁਰ ਹੀ ਮੇਰੀ ਇੱਕੋ-ਇੱਕ ਉਮੀਦ ਹੈ।
6 ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ।
ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।
7 ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ।
ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।
8 ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ।
ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ।
ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
9 ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ।
ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ।
ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ,
ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ।
ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ।
ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ,
ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।
11 ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸੱਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ,
“ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ।”
12 ਮੇਰੇ ਮਾਲਕ, ਤੁਹਾਡਾ ਪਿਆਰ ਅਸਲੀ ਹੈ।
ਤੁਸੀਂ ਕਿਸੇ ਬੰਦੇ ਨੂੰ ਉਸ ਦੇ ਕਰਮਾਂ ਬਦਲੇ ਇਨਾਮ ਦਾ ਦੰਡ ਦਿੰਦੇ ਹੋ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
68 ਹੇ ਪਰਮੇਸ਼ੁਰ, ਜਾਗੋ ਅਤੇ ਆਪਣੇ ਵੈਰੀਆਂ ਨੂੰ ਖਿੰਡਾ ਦਿਉ,
ਉਸ ਦੇ ਸਾਰੇ ਵੈਰੀ ਉਸ ਕੋਲੋਂ ਫ਼ਰਾਰ ਹੋ ਜਾਣ।
2 ਆਪਣੇ ਵੈਰੀਆਂ ਨੂੰ ਇੰਝ ਖਿੰਡਿਆ ਦਿਉ,
ਜਿਵੇਂ ਧੂੰਆ ਹਵਾ ਦੁਆਰਾ ਉੱਡ ਜਾਂਦਾ ਹੈ।
ਤੇਰੇ ਵੈਰੀ ਅੱਗ ਉੱਤੇ ਪਿਘਲਦੀ
ਇੱਕ ਮੋਮ ਵਾਂਗ ਤਬਾਹ ਹੋ ਜਾਣ।
3 ਪਰ ਨੇਕ ਬੰਦੇ ਖੁਸ਼ ਹਨ, ਨੇਕ ਬੰਦੇ ਪਰਮੇਸ਼ੁਰ ਦੇ ਸੰਗ ਇਕੱਠੇ ਖੁਸ਼ੀ ਭਰੇ ਪਲ ਮਾਣਦੇ ਹਨ।
ਨੇਕ ਬੰਦੇ ਖੁਸ਼ੀਆਂ ਮਾਣਦੇ ਹਨ ਅਤੇ ਬਹੁਤ ਖੁਸ਼ ਹਨ।
4 ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ।
ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ।
ਉਸਦਾ ਨਾਮ ਯਾਹ [a] ਹੈ,
ਉਸ ਦੇ ਨਾਮ ਦੀ ਉਸਤਤਿ ਕਰੋ।
5 ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ।
ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ।
6 ਪਰਮੇਸ਼ੁਰ ਇੱਕਲੇ ਬੰਦਿਆਂ ਨੂੰ ਘਰ ਦਿੰਦਾ ਹੈ,
ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਆਜ਼ਾਦ ਕਰਦਾ ਹੈ।
ਉਹ ਬਹੁਤ ਖੁਸ਼ ਹਨ।
ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡੱਕੇ ਰਹਿਣਗੇ।
7 ਹੇ ਪਰਮੇਸ਼ੁਰ, ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਆਉਣ ਵਿੱਚ ਅਗਵਾਈ ਕੀਤੀ।
ਤੁਸੀਂ ਮਾਰੂਥਲ ਦੇ ਪਾਰ ਵੱਲ ਕੂਚ ਕੀਤਾ, ਅਤੇ ਧਰਤੀ ਕੰਬ ਉੱਠੀ।
8 ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ
ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ।
9 ਹੇ ਪਰਮੇਸ਼ੁਰ, ਤੁਸੀਂ ਬੁੱਢੀ ਥੱਕੀ ਧਰਤੀ ਨੂੰ ਫ਼ੇਰ ਮਜ਼ਬੂਤ ਬਨਾਉਣ ਲਈ ਵਰੱਖਾ ਘਲੀ।
10 ਤੁਹਾਡੇ ਜਾਨਵਰ ਫ਼ੇਰ ਉਸ ਧਰਤੀ ਉੱਤੇ ਆ ਗਏ।
ਹੇ ਪਰਮੇਸ਼ੁਰ, ਉੱਥੇ ਤੁਸੀਂ ਗਰੀਬ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ।
11 ਪਰਮੇਸ਼ੁਰ ਨੇ ਆਦੇਸ਼ ਕੀਤਾ
ਅਤੇ ਬਹੁਤ ਸਾਰੇ ਲੋਕ ਸ਼ੁਭ ਸਮਾਚਾਰ ਦੇਣ ਲਈ ਚੱਲੇ ਗਏ।
12 “ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ,
ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ।
ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ।
13 ਉਨ੍ਹਾਂ ਨੂੰ ਚਾਂਦੀ ਨਾਲ ਢੱਕੇ ਘੁੱਗੀਆਂ ਦੇ ਖੰਬ (ਕੀਮਤੀ ਹੀਰੇ) ਮਿਲਣਗੇ।
ਉਹ ਸੋਨੇ ਨਾਲ ਚਮਕਦੇ ਖੰਭ ਹਾਸਲ ਕਰਨਗੇ।”
14 ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ।
ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ।
15 ਬਾਸ਼ਾਨ ਪਰਬਤ ਕਈ ਸ਼ਿਖਰਾਂ ਵਾਲਾ ਇੱਕ ਮਹਾਨ ਪਰਬਤ ਹੈ।
16 ਹੇ ਬਾਸ਼ਾਨ ਪਰਬਤ, ਤੂੰ ਹੇਠਾਂ ਸੀਯੋਨ ਪਰਬਤ ਵੱਲ ਕਿਉਂ ਤੱਕਦਾ?
ਪਰਮੇਸ਼ੁਰ ਉਸ ਪਰਬਤ (ਸੀਯੋਨ) ਨੂੰ ਪਿਆਰ ਕਰਦਾ ਹੈ।
ਯਹੋਵਾਹ ਨੇ ਸਦਾ ਲਈ ਉੱਥੇ ਰਹਿਣ ਲਈ ਇਸ ਨੂੰ ਚੁਣਿਆ ਹੈ।
17 ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ।
ਉਸ ਦੇ ਪਿੱਛੇ ਉਸ ਦੇ ਹਜ਼ਾਰਾਂ ਹੱਥ ਹਨ।
18 ਉਹ ਉੱਪਰ ਉੱਚੇ ਪਰਬਤ ਉੱਤੇ ਗਿਆ,
ਕੈਦੀਆਂ ਦੇ ਟੋਲੇ ਦੀ ਅਗਵਾਈ ਕਰਦੇ ਹੋਏ,
ਆਦਮੀਆਂ ਤੋਂ ਉਨ੍ਹਾਂ ਲੋਕਾਂ ਸਮੇਤ ਸੁਗਾਤਾਂ ਲੈਣ ਲਈ ਗਿਆ
ਜਿਹੜੇ ਉਸ ਦੇ ਖਿਲਾਫ਼ ਮੁੜ ਗਏ ਸਨ।
ਯਹੋਵਾਹ ਪਰਮੇਸ਼ੁਰ ਉੱਥੇ ਉੱਪਰ ਨਿਵਾਸ ਕਰਨ ਲਈ ਗਿਆ।
19 ਯਹੋਵਾਹ ਦੀ ਉਸਤਤਿ ਕਰੋ।
ਹਰ ਰੋਜ਼ ਉਹ ਉਨ੍ਹਾਂ ਭਾਰਾਂ ਨੂੰ ਚੁੱਕਣ ਵਿੱਚ ਸਾਡੀ ਸਹਾਇਤਾ ਕਰਦਾ ਹੈ,
ਜਿਹੜੇ ਸਾਨੂੰ ਚੁੱਕਣੇ ਪੈਂਦੇ ਹਨ। ਪਰਮੇਸ਼ੁਰ ਸਾਨੂੰ ਬਚਾਉਂਦਾ ਹੈ।
20 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ।
ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ।
21 ਪਰਮੇਸ਼ੁਰ ਦਰਸ਼ਾਏਗਾ ਕਿ ਉਸ ਨੇ ਆਪਣੇ ਵੈਰੀਆਂ ਨੂੰ ਹਰਾਇਆ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਦੰਡ ਦੇਵੇਗਾ ਜਿਹੜੇ ਉਸ ਦੇ ਖਿਲਾਫ਼ ਲੜੇ ਸਨ।
22 ਮੇਰੇ ਪਰਮੇਸ਼ੁਰ ਨੇ ਆਖਿਆ, “ਮੈਂ ਬਾਸ਼ਾਨ ਤੋਂ ਵੈਰੀ ਨੂੰ ਵਾਪਸ ਲਿਆਵਾਂਗਾ,
ਮੈਂ ਵੈਰੀ ਨੂੰ ਪੱਛਮ ਵਿੱਚੋਂ ਵਾਪਸ ਲਿਆਵਾਂਗਾ।
23 ਇਸ ਲਈ ਕਿ ਤੁਸੀਂ ਉਨ੍ਹਾਂ ਦੇ ਲਹੂ ਵਿੱਚ ਤੁਰ ਸੱਕੋਂ,
ਅਤੇ ਤੁਹਾਡੇ ਕੁੱਤੇ ਉਨ੍ਹਾਂ ਦਾ ਲਹੂ ਚੱਟ ਸੱਕਣ।”
24 ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ।
ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤਿਹ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ।
25 ਗਾਇੱਕ ਅੱਗੇ, ਉਨ੍ਹਾਂ ਦੇ ਪਿੱਛੇ ਸੰਗੀਤਕਾਰ,
ਤੰਬੂਰੇ ਵਜਾਉਂਦੀਆਂ ਮੁਟਿਆਰਾਂ ਨਾਲ ਘਿਰੇ ਚੱਲ ਰਹੇ ਹਨ।
26 ਸੰਗਤ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ।
ਇਸਰਾਏਲ ਦੇ ਲੋਕੋ ਯਹੋਵਾਹ ਦੀ ਉਸਤਤਿ ਕਰੋ।
27 ਉੱਥੇ ਬਿਨਯਾਮੀਨ ਦਾ ਛੋਟਾ ਵੰਸ਼ ਉਨ੍ਹਾਂ ਦੀ ਅਗਵਾਈ ਕਰ ਰਿਹਾ
ਉੱਥੇ ਯਹੂਦਾ ਦੇ ਪਰਿਵਾਰ ਦੇ ਮਹਾਨ ਆਗੂ ਹਨ।
ਅਤੇ ਉੱਥੇ ਜ਼ੈਬੂਲੁਨ ਅਤੇ ਨੇਫ਼ਤਾਲੀ ਦੇ ਆਗੂ ਹਨ।
28 ਹੇ ਪਰਮੇਸ਼ੁਰ, ਸਾਨੂੰ ਆਪਣੀ ਸ਼ਕਤੀ ਦਰਸ਼ਾਉ ਉਹ ਸ਼ਕਤੀ
ਜਿਹੜੀ ਤੁਸੀਂ ਅਤੀਤ ਵਿੱਚ ਸਾਡੇ ਲਈ ਵਰਤੀ ਸੀ।
29 ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ,
ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।
30 “ਉਨ੍ਹਾਂ ਜਾਨਵਰਾਂ” ਪਾਸੋਂ ਉਹ ਕਰਾਉਣ ਲਈ
ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ।
ਉਨ੍ਹਾਂ ਕੌਮਾਂ ਦੇ “ਬਲਦਾਂ” ਅਤੇ “ਗਾਵਾਂ” ਤੋਂ ਆਪਣਾ ਅਧਿਕਾਰ ਮਨਵਾਉ।
ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ।
ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।
31 ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ।
ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ।
32 ਧਰਤੀ ਦੇ ਰਾਜਿਉ, ਪਰਮੇਸ਼ੁਰ ਲਈ ਗੀਤ ਗਾਉ।
ਸਾਡੇ ਯਹੋਵਾਹ ਦੀਆਂ ਮਹਿਮਾ ਦੇ ਗੀਤ ਗਾਵੋ।
33 ਪਰਮੇਸ਼ੁਰ ਲਈ ਗੀਤ ਗਾਵੋ।
ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ।
ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।
34 ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵੱਧੇਰੇ ਸ਼ਕਤੀਸ਼ਾਲੀ ਹੈ।
ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
35 ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ।
ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ,
ਪਰਮੇਸ਼ੁਰ ਦੀ ਉਸਤਤਿ ਕਰੋ।
ਯਹੂਦਾਹ ਵਫ਼ਾਦਾਰ ਨਹੀਂ ਸੀ
2 ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: 2 ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ:
“ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ।
ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲੱਗਿਆ।
ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ
ਸੀ ਜਿਸ ਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ।
3 ਇਸਰਾਏਲ ਦੇ ਲੋਕ ਯਹੋਵਾਹ ਲਈ ਇੱਕ ਪਵਿੱਤਰ ਸੁਗਾਤ ਵਾਂਗ ਸਨ।
ਉਹ ਉਸ ਪਹਿਲੇ ਫ਼ਲ ਵਰਗੇ ਸਨ ਜੋ ਯਹੋਵਾਹ ਵੱਲੋਂ ਤੋੜਿਆ ਗਿਆ ਸੀ।
ਅਤੇ ਉਹ ਲੋਕ, ਜਿਨ੍ਹਾਂ ਨੇ ਉਨ੍ਹਾਂ ਨੂੰ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਸੀ ਦੋਸ਼ੀ ਠਹਿਰਾਏ ਗਏ ਸਨ।
ਉਨ੍ਹਾਂ ਮੰਦੇ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰੀਆਂ ਸਨ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
4 ਹੇ ਯਾਕੂਬ ਦੇ ਪਰਿਵਾਰ, ਯਹੋਵਾਹ ਦਾ ਸੰਦੇਸ਼ ਸੁਣ।
ਇਸਰਾਏਲ ਦੇ ਪਰਿਵਾਰ-ਸਮੂਹੋ, ਸੰਦੇਸ਼ ਨੂੰ ਸੁਣੋ।
5 ਇਹ ਹੈ ਜੋ ਯਹੋਵਾਹ ਆਖਦਾ ਹੈ:
“ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ
ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ।
ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ
ਅਤੇ ਉਹ ਖੁਦ ਵੀ ਨਿਕੰਮੇ ਬਣ ਗਏ।
6 ਤੁਹਾਡੇ ਪੁਰਖਿਆਂ ਇਹ ਨਹੀਂ ਆਖਿਆ,
‘ਯਹੋਵਾਹ ਨੇ ਸਾਨੂੰ ਮਿਸਰ ਵਿੱਚੋਂ ਲਿਆਂਦਾ।
ਯਹੋਵਾਹ ਨੇ ਮਾਰੂਬਲ ਅੰਦਰ ਸਾਡੀ ਅਗਵਾਈ ਕੀਤੀ।
ਯਹੋਵਾਹ ਨੇ ਖੁਸ਼ਕ ਪਬਰੀਲੀ ਧਰਤੀ ਅੰਦਰ ਸਾਡੀ ਅਗਵਾਈ ਕੀਤੀ।
ਯਹੋਵਾਹ ਨੇ ਹਨੇਰੀ ਅਤੇ ਖਤਰਨਾਕ ਧਰਤੀ ਵਿੱਚੋਂ ਸਾਡੀ ਅਗਵਾਈ ਕੀਤੀ।
ਉੱਥੇ ਕੋਈ ਵੀ ਲੋਕ ਨਹੀਂ ਰਹਿੰਦੇ।
ਲੋਕ ਉਸ ਧਰਤੀ ਵਿੱਚੋਂ ਸਫ਼ਰ ਵੀ ਨਹੀਂ ਕਰਦੇ।
ਪਰ ਯਹੋਵਾਹ ਨੇ ਉਸ ਧਰਤੀ ਅੰਦਰ ਸਾਡੀ ਅਗਵਾਈ ਕੀਤੀ,
ਇਸ ਲਈ ਹੁਣ ਯਹੋਵਾਹ ਕਿੱਥੋ ਹੈ?’”
7 ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ
ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ।
ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸੱਕੋ ਜਿਹੜੀਆਂ ਓੱਥੇ ਉਗਦੀਆਂ ਹਨ।
ਪਰ ਤੁਸੀਂ ਮੇਰੀ ਜ਼ਮੀਨ ਨੂੰ ‘ਨਾਪਾਕ’ ਹੀ ਕੀਤਾ ਸੀ।
ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ
ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ।
8 “ਜਾਜਕਾਂ ਨੇ ਨਹੀਂ ਪੁੱਛਿਆ,
‘ਯਹੋਵਾਹ ਕਿੱਥੋ ਹੈ?’
ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ।
ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ।
ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ।
ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।”
9 ਯਹੋਵਾਹ ਆਖਦਾ ਹੈ, “ਇਸ ਲਈ ਹੁਣ ਮੈਂ ਤੁਹਾਨੂੰ ਫ਼ੇਰ ਦੋਸ਼ ਦੇਵਾਂਗਾ,
ਅਤੇ ਮੈਂ ਤੁਹਾਡੇ ਪੋਤਿਆਂ ਨੂੰ ਵੀ ਦੋਸ਼ ਦਿਆਂਗਾ।
10 ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ।
ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ।
ਧਿਆਨ ਨਾਲ ਦੇਖੋ।
ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ।
11 ਕੀ ਕਿਸੇ ਕੌਮ ਨੇ ਕਦੇ ਵੀ ਆਪਣੇ ਪੁਰਾਣੇ ਦੇਵਤਿਆਂ ਦੀ ਉਪਾਸਨਾ ਛੱਡੀ ਹੈ,
ਤਾਂ ਜੋ ਉਹ ਨਵੇਂ ਦੇਵਤਿਆਂ ਦੀ ਉਪਾਸਨਾ ਕਰ ਸੱਕਣ,
ਜਿਹੜੇ ਅਸਲੀ ਨਹੀਂ ਹਨ?
ਮੇਰੇ ਲੋਕਾਂ ਨੇ ਆਪਣੇ ਪਰਤਾਪਮਈ ਪਰਮੇਸ਼ੁਰ ਦੀ ਉਪਾਸਨਾ ਛੱਡ ਦਿੱਤੀ
ਅਤੇ ਬੁੱਤਾਂ ਦੀ ਉਪਾਸਨਾ ਕਰਨ ਲੱਗ ਪਏ ਜਿਹੜੇ ਬਿਲਕੁਲ ਨਿਕੰਮੇ ਹਨ।
12 “ਅਕਾਸ਼ੋ, ਉਨ੍ਹਾਂ ਗੱਲਾਂ ਉੱਤੇ ਸਦਮਾ ਮਹਿਸੂਸ ਕਰੋ, ਜਿਹੜੀਆਂ ਵਾਪਰੀਆਂ ਹਨ।
ਮਹਾਂ ਭੈ ਨਾਲ ਕੰਬ ਜਾਵੋ!”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
13 “ਮੇਰੇ ਲੋਕਾਂ ਨੇ ਦੋ ਮੰਦੀਆਂ ਗੱਲਾਂ ਕੀਤੀਆਂ ਨੇ।
ਉਨ੍ਹਾਂ ਮੇਰੇ ਵੱਲੋਂ ਮੂੰਹ ਮੋੜ ਲਿਆ ਹੈ, ਮੈਂ ਸਜੀਵ ਪਾਣੀ ਦਾ ਚਸ਼ਮਾ ਹਾਂ,
ਅਤੇ ਉਨ੍ਹਾਂ ਨੇ ਆਪਣੇ ਪਾਣੀ ਦੇ ਹੌਦ ਖੋਦ ਲੇ ਨੇ।
ਉਹ ਹੋਰਨਾਂ ਦੇਵਤਿਆਂ ਵੱਲ ਚੱਲੇ ਗਏ ਨੇ, ਪਰ ਉਨ੍ਹਾਂ ਦੇ ਪਾਣੀ ਦੇ ਹੌਦ ਟੁੱਟੇ ਹੋਏ ਨੇ।
ਉਨ੍ਹਾਂ ਹੌਦਾਂ ਵਿੱਚ ਪਾਣੀ ਨਹੀਂ ਰੁਕ ਸੱਕਦਾ।
16 ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ। 17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।” [a]
ਸਭ ਲੋਕਾਂ ਨੇ ਗਲਤੀ ਕੀਤੀ ਹੈ
18 ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ। 19 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।
20 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।
21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ। 22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ। 23 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ। 25 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।
ਯਿਸੂ ਨੇ ਇੱਕ ਅਧਿਕਾਰੀ ਦੇ ਪੁੱਤਰ ਨੂੰ ਰਾਜੀ ਕੀਤਾ(A)
43 ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉੱਥੋਂ ਵਿਦਾ ਹੋਕੇ ਗਲੀਲ ਨੂੰ ਚੱਲਿਆ ਗਿਆ। 44 (ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।) 45 ਜਦੋਂ ਯਿਸੂ ਗਲੀਲ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46 ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ। 47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ। 48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”
49 ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
50 ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।”
ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚੱਲਾ ਗਿਆ। 51 ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52 ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?”
ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲੱਥ ਗਿਆ।”
53 ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
54 ਇਹ ਦੂਜਾ ਕਰਿਸ਼ਮਾ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਦ ਕੀਤਾ ਸੀ।
2010 by World Bible Translation Center