Book of Common Prayer
ਸਾਦੇ
137 ਯਹੋਵਾਹ, ਤੁਸੀਂ ਸ਼ੁਭ ਹੋ।
ਅਤੇ ਤੁਹਾਡੇ ਨੇਮ ਨਿਰਪੱਖ ਹਨ।
138 ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ।
ਅਸੀਂ ਸੱਚਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
139 ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ।
ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ।
140 ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ, ਹੇ ਯਹੋਵਾਹ।
ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।
141 ਮੈਂ ਇੱਕ ਨੌਜਵਾਨ ਹਾਂ, ਅਤੇ ਲੋਕ ਮੇਰਾ ਆਦਰ ਨਹੀਂ ਕਰਦੇ
ਪਰ ਮੈਂ ਤੁਹਾਡੇ ਆਦੇਸ਼ਾ ਨੂੰ ਨਹੀਂ ਭੁੱਲਦਾ।
142 ਯਹੋਵਾਹ, ਤੁਹਾਡੀ ਨੇਕੀ ਸਦਾ ਲਈ ਹੈ।
ਅਤੇ ਤੁਹਾਡੀਆਂ ਸਿੱਖਿਆਵਾਂ ਉੱਪਰ ਵਿਸ਼ਵਾਸ ਕੀਤਾ ਜਾ ਸੱਕਦਾ ਹੈ।
143 ਮੈਂ ਮੁਸੀਬਤਾਂ ਅਤੇ ਔਖੇ ਵੇਲਿਆਂ ਵਿੱਚੋਂ ਦੀ ਨਿਕਲਿਆ ਹਾਂ।
ਫ਼ੇਰ ਵੀ ਮੈਂ ਤੁਹਾਡੇ ਹੁਕਮਾਂ ਦਾ ਆਨੰਦ ਮਾਣਦਾ ਹਾਂ।
144 ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ।
ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
ਤਾਂ ਜੋ ਮੈਂ ਜਿਉ ਸੱਕਾ।
ਕੋਫ਼
145 ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ।
ਮੈਨੂੰ ਉੱਤਰ ਦਿਉ।
ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।
146 ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ!
ਅਤੇ ਮੈਂ ਤੁਹਾਡੇ ਕਰਾਰ ਨੂੰ ਮੰਨਾਗਾ।
147 ਮੈਂ ਤੁਹਾਡੇ ਅੱਗੇ ਸਰਘੀ ਵੇਲੇ ਪ੍ਰਾਰਥਨਾ ਕਰਨ ਲਈ ਉੱਠਿਆ।
ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ।
148 ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ
ਰਾਤ ਭਰ ਜਾਗਦਾ ਰਿਹਾ।
149 ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ।
ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ।
150 ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ।
ਉਹ ਲੋਕ ਤੁਹਾਡੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦੇ।
151 ਯਹੋਵਾਹ, ਤੁਸੀਂ ਮੇਰੇ ਨੇੜੇ ਹੋ।
ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।
152 ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ
ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।
ਰੇਸ਼
153 ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ।
ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।
154 ਯਹੋਵਾਹ, ਮੇਰੇ ਲਈ ਮੇਰੀ ਲੜਾਈ ਲੜੋ, ਅਤੇ ਮੈਨੂੰ ਬਚਾਉ।
ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ।
155 ਬੁਰੇ ਲੋਕ ਨਹੀਂ ਜਿੱਤਣਗੇ
ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।
156 ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ।
ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾਂ।
157 ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।
158 ਮੈਂ ਉਨ੍ਹਾਂ ਗੱਦਾਰਾਂ ਨੂੰ ਦੇਖਦਾ ਹਾਂ।
ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ।
ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ।
159 ਦੇਖੋ, ਮੈਂ ਤੁਹਾਡੇ ਆਦੇਸ਼ਾ ਨੂੰ ਮੰਨਣ ਲਈ ਸਖਤ ਮਿਹਨਤ ਕਰਦਾ ਹਾਂ।
ਯਹੋਵਾਹ, ਮੈਨੂੰ ਆਪਣੇ ਸਾਰੇ ਪਿਆਰ ਨਾਲ ਜਿਉਣ ਦਿਉ।
160 ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸੱਕਦਾ ਸੀ।
ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ।
ਅੱਯੂਬ ਦਾ ਜਵਾਬ
23 ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ।
ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।
3 ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ।
ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
4 ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ।
ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
5 ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ।
ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।
6 ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ?
ਨਹੀਂ, ਉਹ ਮੈਨੂੰ ਸੁਣਦਾ।
7 ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ
ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।
8 “ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ।
ਪਰਮੇਸ਼ੁਰ ਉੱਥੇ ਨਹੀਂ ਹੈ।
ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ
ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।
9 ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ।
ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।
10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ।
ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ।
ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ।
ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
43 ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।” 44 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ। 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?”
ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?”
ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।” [a]
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
139 ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ।
ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ।
ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ।
ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ।
ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ
ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ।
ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ।
ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ।
ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ।
ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ।
ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ,
“ਦਿਨ ਰਾਤ ਵਿੱਚ ਬਦਲ ਗਿਆ ਹੈ।
ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ।
ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ।
ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ।
ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ।
ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ।
ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ।
ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ।
ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ।
ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ।
ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ।
ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।
ਯਿਸੂ ਦਾ ਜ਼ਿੰਦਗੀ ਅਤੇ ਮੌਤ ਬਾਰੇ ਉਪਦੇਸ਼
20 ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ। 21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।” 22 ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।
23 ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ। 24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ। 25 ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
2010 by World Bible Translation Center