Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 106

106 ਯਹੋਵਾਹ ਦੀ ਉਸਤਤਿ ਕਰੋ
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ।
    ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ
    ਕਿ ਯਹੋਵਾਹ ਕਿੰਨਾ ਵੱਡਾ ਹੈ।
ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ।
    ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।

ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ।
    ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ
    ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ।
ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ।
    ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।

ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ।
    ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ
    ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ।
ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ
    ਤੁਹਾਡੇ ਖਿਲਾਫ਼ ਹੋ ਗਏ ਸਨ।

ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ।
    ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।
10 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।
11 ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢੱਕ ਦਿੱਤਾ।
    ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸੱਕਿਆ।

12 ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ।
    ਉਨ੍ਹਾਂ ਨੇ ਉਸਦੀ ਉਸਤਤਿ ਗਾਈ।
13 ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ।
    ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।
14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ
    ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।
15 ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮੰਗੀਆਂ ਸਨ।
    ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ।
16 ਲੋਕ ਮੂਸਾ ਨਾਲ ਈਰਖਾ ਕਰਨ ਲੱਗੇ।
    ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ।
17 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ।
    ਧਰਤੀ ਤਿੜਕ ਗਈ ਅਤੇ ਉਸ ਨੇ ਦਾਥਾਨ ਨੂੰ ਨਿਗਲ ਲਿਆ।
    ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ।
18 ਫ਼ੇਰ ਅੱਗ ਨੇ ਲੋਕਾਂ ਦੀ ਉਸ ਭੀੜ ਨੂੰ ਸਾੜ ਸੁੱਟਿਆ।
    ਉਸ ਅੱਗ ਨੇ ਮੰਦੇ ਲੋਕਾਂ ਨੂੰ ਸਾੜ ਦਿੱਤਾ।
19 ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ।
    ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।
20 ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ
    ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ।
21 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ।
ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ।
    ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।
22 ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ,
    ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।

23 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਸੀ।
    ਪਰ ਉਸ ਦੇ ਚੁਣੇ ਹੋਏ ਬੰਦੇ, ਮੂਸਾ ਨੇ ਉਸ ਨੂੰ ਰੋਕ ਦਿੱਤਾ।
ਪਰਮੇਸ਼ੁਰ ਬਹੁਤ ਕਹਿਰਵਾਨ ਸੀ, ਪਰ ਮੂਸਾ ਨੇ ਉਸਦਾ ਰਾਹ ਰੋਕ ਲਿਆ।
    ਇਸ ਲਈ ਪਰਮੇਸ਼ੁਰ ਨੇ ਲੋਕਾਂ ਨੂੰ ਤਬਾਹ ਨਹੀਂ ਕੀਤਾ।

24 ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ।
    ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।
25 ਸਾਡੇ ਪੁਰਖਿਆਂ ਨੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
26 ਇਸ ਲਈ ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਮਾਰੂਥਲ ਵਿੱਚ ਮਰਨਗੇ।
27 ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਹੋਰਾਂ ਲੋਕਾਂ ਨੂੰ ਉਨ੍ਹਾਂ ਦੀਆਂ ਔਲਾਦਾ ਨੂੰ ਹਰਾਉਣ ਦੇਵੇਗਾ।
    ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਸਾਡੇ ਪੁਰਖਿਆਂ ਨੂੰ ਕੌਮਾਂ ਦਰਮਿਆਨ ਖਿੰਡਾ ਦੇਵੇਗਾ।

28 ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕੱਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ।
    ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ।
29 ਪਰਮੇਸ਼ੁਰ ਆਪਣੇ ਬੰਦਿਆਂ ਉੱਤੇ ਬਹੁਤ ਕਹਿਰਵਾਨ ਹੋਇਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਰੋਗੀ ਬਣਾ ਦਿੱਤਾ।
30 ਪਰ ਫ਼ੀਨਹਾਸ ਨੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ
    ਅਤੇ ਪਰਮੇਸ਼ੁਰ ਨੇ ਬਿਮਾਰੀ ਨੂੰ ਰੋਕ ਦਿੱਤਾ।
31 ਪਰਮੇਸ਼ੁਰ ਜਾਣਦਾ ਸੀ ਕਿ ਫ਼ੀਨਹਾਸ ਨੇ ਬਹੁਤ ਚੰਗੀ ਗੱਲ ਕੀਤੀ ਸੀ।
    ਪਰਮੇਸ਼ੁਰ ਇਸ ਨੂੰ ਸਦਾ-ਸਦਾ ਲਈ ਚੇਤੇ ਰੱਖੇਗਾ।

32 ਮਰੀਬਾਹ ਵਿੱਚ ਲੋਕ ਬਹੁਤ ਕ੍ਰੋਧਵਾਨ ਹੋ ਗਏ
    ਅਤੇ ਫ਼ੇਰ ਉਨ੍ਹਾਂ ਮੂਸਾ ਪਾਸੋਂ ਕੋਈ ਮਾੜਾ ਕੰਮ ਕਰਾਇਆ।
33 ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ
    ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ।

34 ਪਰਮੇਸ਼ੁਰ ਨੇ ਲੋਕਾਂ ਨੂੰ ਕਨਾਨ ਵਿੱਚ ਰਹਿੰਦਿਆ ਪਰਾਈਆਂ ਕੌਮਾਂ ਨੂੰ ਤਬਾਹ ਕਰਨ ਲਈ ਕਿਹਾ।
    ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਨਹੀਂ ਮੰਨਿਆ।
35 ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ।
    ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ।
36 ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ੰਦਾ ਬਣ ਗਏ।
    ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ।
37 ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ
    ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।
38 ਪਰਮੇਸ਼ੁਰ ਦੇ ਲੋਕਾਂ ਨੇ ਮਾਸੂਮ ਲੋਕਾਂ ਨੂੰ ਮਾਰ ਦਿੱਤਾ।
    ਉਨ੍ਹਾਂ ਨੇ ਆਪਣੇ ਹੀ ਬੱਚਿਆਂ ਨੂੰ ਮਾਰ ਦਿੱਤਾ
    ਅਤੇ ਝੂਠੇ ਦੇਵਤਿਆਂ ਨੂੰ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ।
39 ਇਸ ਲਈ ਪਰਮੇਸ਼ੁਰ ਦੇ ਲੋਕ ਹੋਰਾਂ ਲੋਕਾਂ ਦੇ ਗੁਨਾਹਾ ਨਾਲ ਨਾਪਾਕ ਹੋ ਗਏ।
ਪਰਮੇਸ਼ੁਰ ਦੇ ਲੋਕ ਆਪਣੇ ਪਰਮੇਸ਼ੁਰ ਨਾਲ ਬੇਵਫ਼ਾ ਸਨ।
    ਅਤੇ ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਹੋਰ ਲੋਕੀਂ ਕਰਦੇ ਸਨ।
40 ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ,
    ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।
41 ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰ ਦਿੱਤਾ।
    ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਉੱਤੇ ਰਾਜ ਕਰਨ ਦਿੱਤਾ।
42 ਪਰਮੇਸ਼ੁਰ ਦੇ ਲੋਕਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ
    ਅਤੇ ਉਨ੍ਹਾਂ ਦਾ ਜਿਉਣਾ ਬਹੁਤ ਮੁਸ਼ਕਿਲ ਕਰ ਦਿੱਤਾ।
43 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ।
    ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ।
    ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।
44 ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ।
ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
    ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।
45 ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ।
    ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।
46 ਪਰਾਈਆਂ ਕੌਮਾਂ ਨੇ ਉਨ੍ਹਾਂ ਨੂੰ ਕੈਦੀ ਬਣਾ ਲਿਆ।
    ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਲੋਕਾਂ ਲਈ ਦਯਾਵਾਨ ਬਣਾ ਦਿੱਤਾ।
47 ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ।
    ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ
ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ।
    ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।
48 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ।
    ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ।
ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!”

ਯਹੋਵਾਹ ਦੀ ਉਸਤਤਿ ਕਰੋ।

Error: Book name not found: Wis for the version: Punjabi Bible: Easy-to-Read Version
ਰੋਮੀਆਂ ਨੂੰ 14:13-23

ਦੂਜਿਆਂ ਨੂੰ ਪਾਪ ਨਾ ਕਰਨ ਦਿਉ

13 ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ। 14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।

15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ। 16 ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ। 17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ। 18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।

19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ। 20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ। 21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।

22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ। 23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।

ਲੂਕਾ 8:40-56

ਯਿਸੂ ਦਾ ਇੱਕ ਮਰੀ ਕੁੜੀ ਨੂੰ ਜੀਵਨ ਬਖਸ਼ਨਾ ਅਤੇ ਬਿਮਾਰ ਔਰਤ ਨੂੰ ਠੀਕ ਕਰਨਾ(A)

40 ਜਦੋਂ ਯਿਸੂ ਗਲੀਲ ਵਾਪਸ ਮੁੜਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ। 41 ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸ ਦੇ ਘਰ ਚੱਲੇ। 42 ਜੈਰੂਸ ਦੀ ਇੱਕਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ।

ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸ ਨੂੰ ਧੱਕੇ ਦੇ ਰਹੇ ਸਨ। 43 ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ। 44 ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ। 45 ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?”

ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”

46 ਪਰ ਯਿਸੂ ਨੇ ਕਿਹਾ, “ਨਹੀਂ! ਕਿਸੇ ਨੇ ਮੈਨੂੰ ਛੋਹਿਆ ਹੈ ਅਤੇ ਮੈਂ ਆਪਣੇ ਵਿੱਚੋਂ ਸ਼ਕਤੀ ਬਾਹਰ ਜਾਂਦੀ ਮਹਿਸੂਸ ਕੀਤੀ ਹੈ।” 47 ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ। 48 ਯਿਸੂ ਨੇ ਉਸ ਨੂੰ ਕਿਹਾ, “ਮੇਰੀ ਬੱਚੀ, ਤੂੰ ਇਸ ਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”

49 ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸ ਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸ ਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”

50 ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁੜੀ ਬਿਲਕੁਲ ਰਾਜੀ ਹੋ ਜਾਵੇਗੀ।”

51 ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸ ਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ। 52 ਉਸ ਨੇ ਹੋਰ ਕਿਸੇ ਨੂੰ ਵੀ ਅੰਦਰ ਆਉਣ ਤੋਂ ਰੋਕ ਦਿੱਤਾ। ਸਭ ਰੋ ਰਹੇ ਸਨ ਅਤੇ ਮਾਤਮ ਮਨਾ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ। ਪਰ ਯਿਸੂ ਨੇ ਕਿਹਾ, “ਰੋਵੋ ਨਹੀਂ। ਉਹ ਮਰੀ ਨਹੀਂ ਉਹ ਸਿਰਫ਼ ਸੁੱਤੀ ਹੋਈ ਹੈ।”

53 ਸਾਰੇ ਲੋਕ ਯਿਸੂ ਉੱਪਰ ਹੱਸੇ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ। 54 ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!” 55 ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।” 56 ਕੁੜੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।

Punjabi Bible: Easy-to-Read Version (ERV-PA)

2010 by World Bible Translation Center