Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 80

ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।

80 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ।
    ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ।
ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ।
    ਸਾਨੂੰ ਤੁਹਾਨੂੰ ਵੇਖਣ ਦਿਉ।
ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ,
    ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ।
    ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ।
    ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।
ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ।
    ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।
ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।

ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
    ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
    ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
    ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
    ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11     ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
    ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
    ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
    ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
    ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
    ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ
    ਗੋਹੇ ਵਾਂਗ ਸਾੜ ਦਿੱਤੀ ਗਈ ਹੈ।

17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ।
    ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ।
    ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
    ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।

ਜ਼ਬੂਰ 77

ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ।

77 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ।
    ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ।
    ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ।
    ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ,
    ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ।
    ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।
ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ।
    ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।
ਮੈਂ ਅਤੀਤ ਬਾਰੇ ਸੋਚਦਾ ਰਿਹਾ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ।
    ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ?
    ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ?
    ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?
ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ?
    ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”

10 ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ,
    ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”

11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ।
    ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ।
    ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ।
    ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ।
    ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।

16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ।
    ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ।
    ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ।
    ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
18 ਬਹੁਤ ਉੱਚੀ ਗਰਜ ਹੋਈ।
    ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ।
    ਕੰਬੀ ਅਤੇ ਹਿੱਲੀ ਧਰਤੀ।
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ।
    ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ
    ਅਗਵਾਈ ਕਰਨ ਲਈ ਇਸਤੇਮਾਲ ਕੀਤਾ।

ਜ਼ਬੂਰ 79

ਆਸਾਫ਼ ਦਾ ਇੱਕ ਉਸਤਤਿ ਗੀਤ।

79 ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ।
    ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ।
    ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।
ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ।
    ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ।
ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ।
    ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।
ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ।
    ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।
ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ?
    ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।
ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ।
    ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।
ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ।
    ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ।
ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ।
    ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ।
    ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।
ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ।
    ਸਾਡੀ ਸਹਾਇਤਾ ਕਰ। ਸਾਨੂੰ ਬਚਾਉ।
ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ।
    ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
10 ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ?
    ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?”
ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ।
    ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।
11 ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ।
    ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।
12 ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ
    ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ।
    ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
13 ਅਸੀਂ ਤੁਹਾਡੇ ਬੰਦੇ ਹਾਂ।
    ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ।
ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
    ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।

ਬਿਵਸਥਾ ਸਾਰ 8:1-10

ਯਹੋਵਾਹ ਨੂੰ ਚੇਤੇ ਰੱਖੋ

“ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ। ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ। ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ! ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।

“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ। ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ। ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ। 10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।

ਯਾਕੂਬ 1:1-15

ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।

ਵਿਸ਼ਵਾਸ ਅਤੇ ਸਿਆਣਪ

ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ। ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।

ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ। ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ। 7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।

ਅਸਲੀ ਦੌਲਤ

ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। 10 ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ। 11 ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।

ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ

12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ। 13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ। 14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ। 15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।

ਲੂਕਾ 9:18-27

ਪਤਰਸ ਆਖਦਾ ਯਿਸੂ ਹੀ ਮਸੀਹ ਹੈ(A)

18 ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”

19 ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”

20 ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?”

ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”

21 ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।

ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ(B)

22 ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”

23 ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ। 24 ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ। 25 ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ? 26 ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ। 27 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”

Punjabi Bible: Easy-to-Read Version (ERV-PA)

2010 by World Bible Translation Center