Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 78

ਆਸਾਫ਼ ਦਾ ਇੱਕ ਭੱਗਤੀ ਗੀਤ।

78 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ।
    ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ।
    ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
    ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ।
    ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ।
ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ
    ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ।
    ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ।
    ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ।
    ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।
ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ।
    ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ।
ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ।
    ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ।
    ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ।
ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ।
    ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ।
ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
    ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।

ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ
    ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।
10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ।
    ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
11 ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ।
    ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।
12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ
    ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ।
    ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।
14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ।
    ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।
15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ।
    ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ।
16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ।
17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ।
18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ।
    ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।
19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ,
    “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ।
    ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”
21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ।
    ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ।
ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।
22     ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ।
ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ
    ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ।
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ
    ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ
    ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।
27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ
    ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।
28 ਪੰਛੀ ਠੀਕ ਖੈਮੇ ਦੇ ਵਿੱਚਕਾਰ
    ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।
29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ।
    ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।
30 ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ।
    ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ।
31 ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ।
    ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ।
32 ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ।
    ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।
33 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ
    ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।
34 ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ।
    ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।
35 ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ।
    ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।
36 ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ
    ਪਰ ਉਹ ਝੂਠ ਬੋਲਦੇ ਸਨ।
37 ਉਨ੍ਹਾਂ ਦੇ ਦਿਲ ਸੱਚਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ।
    ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ।
38 ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ।
    ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ।
ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ।
    ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।
39 ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ।
    ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ।
40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ।
    ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।
41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ।
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।
42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ।
    ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।
43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ
    ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।
44 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ।
    ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।
45 ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ।
    ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।
46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ
    ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ।
47 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗੜ੍ਹਿਆਂ ਦੀ ਵਰਤੋਂ ਕੀਤੀ
    ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ।
48 ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ
    ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ।
49 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ।
    ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ।
50 ਪਰਮੇਸ਼ੁਰ ਨੇ ਨਿਸੰਕੋਚ ਆਪਣਾ ਗੁੱਸਾ ਦਰਸਾਇਆ।
    ਉਸ ਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।
    ਉਸ ਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ।
51 ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ।
    ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।
52 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ,
    ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
53 ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ।
    ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ।
    ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।
54 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ
    ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।
55 ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ।
    ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ।
    ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।
56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ।
    ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।
57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ।
    ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ।
    ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।
58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ।
    ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
59 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ।
    ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।
60 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ।
    ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।
61 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ।
    ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।
62 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ।
    ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।
63 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ,
    ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।
64 ਜਾਜਕ ਮਾਰੇ ਗਏ,
    ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।
65 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ।
    ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
66 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ।
    ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ।
67 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ,
    ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।
68 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ।
    ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
69 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ।
    ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।
70 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ।
    ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
71 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
    ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
72 ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
    ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

ਬਿਵਸਥਾ ਸਾਰ 8:11-20

ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ

11 “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ। 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ। 15 ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ। 16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ। 17 ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’ 18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!

19 “ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ! 20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!

ਯਾਕੂਬ 1:16-27

16 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ। 17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ। 18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।

ਸੁਣਨਾ ਅਤੇ ਮੰਨਣਾ

19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ। 20 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ। 21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।

22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ। 23 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ। 24 ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ। 25 ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।

ਪਰਮੇਸ਼ੁਰ ਦੀ ਉਪਾਸਨਾ ਦਾ ਸਹੀ ਢੰਗ

26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ। 27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।

ਲੂਕਾ 11:1-13

ਯਿਸੂ ਪ੍ਰਾਰਥਨਾ ਬਾਰੇ ਉਪਦੇਸ਼ ਦਿੰਦਾ(A)

11 ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”

ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ:

‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ,
    ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

ਲਗਾਤਾਰ ਮੰਗਦੇ ਰਹੋ(B)

5-6 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’ ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ। ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ। 10 ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। 11 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ। 12 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ! 13 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”

Punjabi Bible: Easy-to-Read Version (ERV-PA)

2010 by World Bible Translation Center