Book of Common Prayer
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ।
87 ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।
2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।
4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ।
“ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ।
ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”
5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ।
ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।
6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ।
ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।
7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ।
ਉਹ ਬਹੁਤ ਖੁਸ਼ ਹਨ।
ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ,
“ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”
ਚੌਥਾ ਭਾਗ
(ਜ਼ਬੂਰ 90-106)
ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ।
90 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6 ਘਾਹ ਸਵੇਰ ਵੇਲੇ ਉਘਦਾ ਹੈ,
ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ।
ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ।
ਆਪਣੇ ਸੇਵਕਾਂ ਉੱਪਰ ਮਿਹਰ ਕਰੋ।
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ।
ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ।
ਹੁਣ ਸਾਨੂੰ ਖੁਸ਼ੀ ਲੈਣ ਦਿਉ।
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ
ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ।
ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ
ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
136 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ,
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
5 ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
7 ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
17 ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
19 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ। 5 ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ! 6 ਮੈਂ ਤੈਨੂੰ ਉਨ੍ਹਾਂ ਭਿੰਨ-ਭਿੰਨ ਦੇਸਾਂ ਵੱਲ ਨਹੀਂ ਭੇਜ ਰਿਹਾ ਜਿੱਥੇ ਲੋਕ ਅਜਿਹੀ ਭਾਸ਼ਾ ਬੋਲਦੇ ਨੇ ਜਿਸ ਨੂੰ ਤੂੰ ਸਮਝ ਨਹੀਂ ਸੱਕਦਾ। ਜੇ ਤੂੰ ਉਨ੍ਹਾਂ ਲੋਕਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਹ ਤੇਰੀ ਆਖੀ ਹੋਈ ਗੱਲ ਨੂੰ ਨਹੀਂ ਸੁਣਨਗੇ। 7 ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ-ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ? 8 ਪਰ ਮੈਂ ਤੈਨੂੰ ਉਨ੍ਹਾਂ ਜਿੰਨਾ ਹੀ ਜ਼ਿੱਦੀ ਬਣਾ ਦਿਆਂਗਾ। ਤੇਰਾ ਸਿਰ ਵੀ ਉਨ੍ਹਾਂ ਵਰਗਾ ਹੀ ਪੱਕਾ ਹੋਵੇਗਾ! 9 ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”
10 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ। 11 ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।”
12 ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!” 13 ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ। 14 ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ। 15 ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।
ਇਸਰਾਏਲ ਦਾ ਪਹਿਰੇਦਾਰ
16 ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ, 17 “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ। 8 ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ। 9 ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ। 10 ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
ਗਿਰਾਵਟ ਦੇ ਖਿਲਾਫ਼ ਚਿਤਾਵਨੀ
11 ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ। 12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ। 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ। 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ(A)
37 ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ। 38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ। 39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ। 40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”
41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”
42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ। 43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ।
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ(B)
ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, 44 “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।” 45 ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।
ਸਭ ਤੋਂ ਮਹੱਤਵਪੂਰਣ ਮਨੁੱਖ(C)
46 ਯਿਸੂ ਦੇ ਚੇਲਿਆਂ ਵਿੱਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹੜਾ ਵਿਅਕਤੀ ਮਹੱਤਵਪੂਰਣ ਹੈ? 47 ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ, 48 “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
ਜਿਹੜਾ ਮਨੁੱਖ ਤੁਹਾਡੇ ਖਿਲਾਫ਼ ਨਹੀਂ ਉਹ ਤੁਹਾਡਾ ਹੀ ਹੈ(D)
49 ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
50 ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸ ਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”
2010 by World Bible Translation Center