Book of Common Prayer
ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ।
66 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
2 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
3 ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ।
ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
4 ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ,
ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”
5 ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ।
ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
6 ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ
ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
7 ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।
8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।
13-14 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ।
ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ।
ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ,
ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
15 ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ।
ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ।
ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।
16 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ,
ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
19 ਪਰਮੇਸ਼ੁਰ ਨੇ ਮੈਨੂੰ ਸੁਣਿਆ,
ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
20 ਪਰਮੇਸ਼ੁਰ ਦੀ ਉਸਤਤਿ ਕਰੋ।
ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ।
ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।
67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
ਸਮੂਹ ਲੋਕ ਤੇਰੀ ਉਪਾਸਨਾ ਕਰਨ।
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
ਸਾਰੇ ਲੋਕ ਤੈਨੂੰ ਸੁਲਾਉਣ।
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ।
ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
19 ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ।
ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।
2 ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ।
ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।
3 ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ।
ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।
4 ਪਰ ਉਨ੍ਹਾਂ ਦੀ “ਅਵਾਜ਼” ਪੂਰੇ ਸੰਸਾਰ ਵਿੱਚ ਫ਼ੈਲਦੀ ਹੈ।
ਉਨ੍ਹਾਂ ਦੇ “ਸ਼ਬਦ” ਧਰਤੀ ਦੇ ਅੰਤ ਤੀਕਰ ਜਾਂਦੇ ਹਨ।
ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ।
5 ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ।
ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।
6 ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ,
ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ।
ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ।
ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ।
ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।
7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ।
ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ।
ਯਹੋਵਾਹ ਦਾ ਕਰਾਰ ਭਰੋਸੇਯੋਗ ਹੈ।
ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
8 ਯਹੋਵਾਹ ਦੇ ਨੇਮ ਸਹੀ ਹਨ।
ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ।
ਯਹੋਵਾਹ ਦੇ ਹੁਕਮ ਚੰਗੇ ਹਨ।
ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।
9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ
ਜਿਹੜੀ ਸਦਾ ਲਈ ਲਿਸ਼ਕਦੀ ਹੈ।
ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ।
ਉਹ ਸੰਪੂਰਣਤਾ ਸਹੀ ਹਨ।
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ
ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
11 ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ,
ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।
12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ।
ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ।
ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ।
ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ।
46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
2 ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
3 ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ,
ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।
4 ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ,
ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
5 ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ।
ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।
6 ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ,
ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।
7 ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ।
ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
8 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ।
ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।
9 ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ।
ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ।
ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।
10 ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ।
ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ।
ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ।
ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਇਸਰਾਏਲ ਦਾ ਪਹਿਰੇਦਾਰ
16 ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ, 17 “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ। 18 ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।
19 “ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।
20 “ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।
21 “ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਂ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸ ਨੂੰ ਚੇਤਾਵਨੀ ਦਿੱਤੀ ਅਤੇ ਉਸ ਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।”
22 ਯਹੋਵਾਹ ਦੀ ਸ਼ਕਤੀ ਮੇਰੇ ਕੋਲ ਆਈ। ਉਸ ਨੇ ਮੈਨੂੰ ਆਖਿਆ, “ਉੱਠ ਅਤੇ ਵਾਦੀ ਵਿੱਚ ਜਾ। ਮੈਂ ਤੇਰੇ ਨਾਲ ਉਸ ਥਾਂ ਗੱਲ ਕਰਾਂਗਾ।”
23 ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ। 24 ਪਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾ ਤੇ ਖੜ੍ਹਾ ਕਰ ਦਿੱਤਾ। ਉਸ ਨੇ ਮੈਨੂੰ ਆਖਿਆ, “ਘਰ ਜਾ ਅਤੇ ਆਪਣੇ-ਆਪ ਨੂੰ ਘਰ ਵਿੱਚ ਬੰਦ ਕਰ ਲੈ। 25 ਆਦਮੀ ਦੇ ਪੁੱਤਰ, ਲੋਕ ਰੱਸੇ ਲੈ ਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ। 26 ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। 27 ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।
ਮੌਤ ਤੋਂ ਜੀਵਨ ਵੱਲ
2 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ। 2 ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ। 3 ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ। 5 ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ। 6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ। 7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। 9 ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ। 10 ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
24 “ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ 25 ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ(A)
26 “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ। 27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।
28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ। 29 ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ। 30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ। 31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।
ਲੋਕਾਂ ਨੂੰ ਤੁਹਾਡੇ ਵਿਸ਼ਵਾਸ ਬਾਰੇ ਦੱਸਣਾ(B)
32 “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। 33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ(A)
40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। 42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
2010 by World Bible Translation Center