Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 97

97 ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ।
    ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।
ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ।
    ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।
ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ
    ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।
ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ
    ਲੋਕ ਇਸ ਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।
ਧਰਤੀ ਦੇ ਮਾਲਕ ਯਹੋਵਾਹ ਦੇ ਸਾਹਮਣੇ
    ਪਰਬਤ ਮੋਮ ਵਾਂਗ ਪਿਘਲਦੇ ਹਨ।
ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ।
    ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।

ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ।
    ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ।
ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ।
    ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।
ਹੇ ਸੀਯੋਨ ਹੁਣ ਖੁਸ਼ ਹੋ।
    ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ।
    ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।
ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ।
    ਤੁਸੀਂ ਬਹੁਤਿਆਂ “ਦੇਵਤਿਆਂ” ਨਾਲੋਂ ਵੱਧੀਆ ਹੋ।
10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ।
    ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ।
    ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ।
11 ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।
12 ਚੰਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ।
    ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

ਜ਼ਬੂਰ 99-100

99 ਯਹੋਵਾਹ ਰਾਜਾ ਹੈ।
    ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ।
ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ।
    ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।
ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ।
    ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।
ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ।
    ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ।
    ਪਰਮੇਸ਼ੁਰ ਪਵਿੱਤਰ ਹੈ।
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ।
    ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ।
    ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ,
    ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ [a] ਉੱਤੇ ਉਪਾਸਨਾ ਕਰੋ।
ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ।
    ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ।
ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ
    ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ
    ਉਨ੍ਹਾਂ ਨੇ ਉਸ ਦੇ ਹੁਕਮ ਮੰਨੇ
    ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।
ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ।
    ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ।
    ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ,
    ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ।
    ਪਰਮੇਸ਼ੁਰ ਸੱਚਮੁੱਚ ਪਵਿੱਤਰ।

ਧੰਨਵਾਦ ਦਾ ਗੀਤ।

100 ਹੇ ਧਰਤੀ ਯਹੋਵਾਹ ਦੇ ਗੀਤ ਗਾ।
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
    ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
    ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
    ਅਸੀਂ ਉਸ ਦੀਆਂ ਭੇਡਾਂ ਹਾਂ।
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
    ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
    ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
ਯਹੋਵਾਹ ਸ਼ੁਭ ਹੈ।
    ਉਸਦਾ ਪਿਆਰ ਸਦੀਵੀ ਹੈ।
    ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।

ਜ਼ਬੂਰ 94-95

94 ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ
    ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।
ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ।
    ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।
ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ?
    ਹੋਰ ਕਿੰਨਾ ਕੁ ਚਿਰ, ਯਹੋਵਾਹ।
ਉਹ ਦੋਸ਼ੀ ਹੋਰ ਕਿੰਨਾ ਕੁ ਚਿਰ,
    ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?
ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ,
    ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।
ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ।
    ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।
ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ।
    ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।

ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ,
    ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ?
ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ।
    ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ।
    ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ।
ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ,
    ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।
10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ।
    ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।
11 ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ।
    ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।

12 ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ।
    ਉਹ ਬਹੁਤ ਖੁਸ਼ ਹੋਵੇਗਾ।
    ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।
13 ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ।
    ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚੱਲੇ ਜਾਂਦੇ।
14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ।
    ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।
15 ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ,
    ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।

16 ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ।
    ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ।
17 ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ,
    ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।
18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ,
    ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।
19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ।
    ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।

20 ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ।
    ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।
21 ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ।
    ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ।
22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ।
    ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।
23 ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ।
    ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ।
    ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।

95 ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ।
    ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ।
    ਜਿਹੜੀ ਸਾਡੀ ਰੱਖਿਆ ਕਰਦੀ ਹੈ।
ਆਉ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਈਏ
    ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ।
ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ।
    ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।
ਸਭ ਤੋਂ ਡੂੰਘੀਆਂ ਗੁਫ਼ਾਵਾਂ ਅਤੇ ਉੱਚੇ ਤੋਂ ਉੱਚਾ ਪਹਾੜ ਯਹੋਵਾਹ ਦੇ ਹਨ।
ਸਾਗਰ ਉਸਦਾ ਹੈ ਉਸ ਨੇ ਇਸ ਨੂੰ ਸਾਜਿਆ ਸੀ।
    ਪਰਮੇਸ਼ੁਰ ਨੇ ਆਪਣਿਆਂ ਹੱਥਾਂ ਨਾਲ ਸੁੱਕੀ ਧਰਤੀ ਬਣਾਈ ਸੀ।
ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ।
    ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ।
ਉਹ ਹੀ ਸਾਡਾ ਪਰਮੇਸ਼ੁਰ ਹੈ।
    ਅਤੇ ਅਸੀਂ ਉਸ ਦੇ ਬੰਦੇ ਹਾਂ।
    ਅਸੀਂ ਉਸ ਦੀਆਂ ਭੇਡਾਂ ਹਾਂ

ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।
ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ,
    ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।
ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ,
    ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ।
10 ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ।
    ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ,
    ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’
11 ਇਸ ਲਈ ਮੈਂ ਗੁੱਸੇ ਸਾਂ, ਅਤੇ ਮੈਂ ਸੌਂਹ ਖਾਧੀ ਕਿ,
    ‘ਉਹ ਮੇਰੀ ਅਰਾਮ ਦੀ ਜ਼ਮੀਨ ਵਿੱਚ ਦਾਖਲ ਨਹੀਂ ਹੋਣਗੇ।’”

ਹਿਜ਼ਕੀਏਲ 7:10-15

10 “ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ। 11 ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।

12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ। 13 ਜਿਨ੍ਹਾਂ ਲੋਕਾਂ ਨੇ ਆਪਣੀ ਜਾਇਦਾਦ ਵੇਚੀ ਸੀ ਉਹ ਕਦੇ ਵੀ ਉੱਥੇ ਵਾਪਸ ਨਹੀਂ ਜਾਣਗੇ। ਜੇ ਕੋਈ ਬੰਦਾ ਜਿਉਂਦਾ ਬਚ ਕੇ ਨਿਕਲ ਵੀ ਜਾਵੇਗਾ ਤਾਂ ਉਹ ਕਦੇ ਵੀ ਆਪਣੀ ਜਾਇਦਾਦ ਕੋਲ ਵਾਪਸ ਨਹੀਂ ਜਾਵੇਗਾ। ਕਿਉਂ ਕਿ ਇਹ ਦਰਸ਼ਨ ਲੋਕਾਂ ਦੀ ਸਾਰੀ ਭੀੜ ਬਾਰੇ ਹੈ। ਇਸ ਲਈ ਜੇ ਕੋਈ ਬੰਦਾ ਜਿਉਂਦਾ ਬਚਕੇ ਨਿਕਲ ਵੀ ਜਾਵੇਗਾ, ਇਸ ਨਾਲ ਲੋਕ ਬਿਹਤਰ ਮਹਿਸੂਸ ਨਹੀਂ ਕਰਨਗੇ।

14 “ਉਹ ਲੋਕਾਂ ਨੂੰ ਚੇਤਾਵਨੀ ਦੇਣ ਲਈ ਤੁਰ੍ਹੀ ਵਜਾਉਣਗੇ। ਲੋਕ ਜੰਗ ਲਈ ਤਿਆਰ ਹੋ ਜਾਣਗੇ। ਪਰ ਉਹ ਲੜਨ ਲਈ ਬਾਹਰ ਨਹੀਂ ਜਾਣਗੇ। ਕਿਉਂ? ਕਿਉਂ ਕਿ ਮੈਂ ਸਾਰੀ ਭੀੜ ਨੂੰ ਦਿਖਾ ਦੇਵਾਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। 15 ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।

ਹਿਜ਼ਕੀਏਲ 7:23-27

23 “ਬੰਦੀਆਂ ਲਈ ਜ਼ੰਜ਼ੀਰਾਂ ਬਣਾਓ! ਕਿਉਂ? ਕਿਉਂ ਕਿ ਬਹੁਤ ਸਾਰੇ ਲੋਕਾਂ ਨੂੰ ਹੋਰਾਂ ਲੋਕਾਂ ਨੂੰ ਮਾਰਨ ਲਈ ਸਜ਼ਾ ਮਿਲੇਗੀ। ਸ਼ਹਿਰ ਵਿੱਚ ਹਰ ਥਾਂ ਹਿੰਸਾ ਹੋਵੇਗੀ। 24 ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।

25 “ਤੁਸੀਂ ਲੋਕ ਡਰ ਨਾਲ ਕੰਬੋਂਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ। 26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ। 27 ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”

ਇਬਰਾਨੀਆਂ ਨੂੰ 6:13-20

13 ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। 14 ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।” [a] 15 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।

16 ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ। 17 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ। 18 ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ।

ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ 19 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ। 20 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।

ਲੂਕਾ 10:1-17

ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ

10 ਇਸਤੋਂ ਬਾਦ ਪ੍ਰਭੂ ਨੇ 72 [a] ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ। ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।

“ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ। ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ। ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’ ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ। ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।

“ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ। ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’

10 “ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ, 11 ‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’ 12 ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”

ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ(A)

13 “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ। 14 ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ। 15 ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।

16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”

ਸ਼ੈਤਾਨ ਦਾ ਡਿੱਗਣਾ

17 ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”

Punjabi Bible: Easy-to-Read Version (ERV-PA)

2010 by World Bible Translation Center