Book of Common Prayer
ਇੱਕ ਦੁੱਖੀ ਬੰਦੇ ਦੀ ਉਸ ਵੇਲੇ ਦੀ ਪ੍ਰਾਰਥਨਾ, ਜਦੋਂ ਉਹ ਆਪਣੇ-ਆਪ ਨੂੰ ਨਿਮਾਣਾ ਸਮਝਦਾ ਅਤੇ ਯਹੋਵਾਹ ਅੱਗੇ ਸ਼ਿਕਾਇਤ ਕਰਨੀ ਚਾਹੁੰਦਾ ਹੈ।
102 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
ਸਹਾਇਤਾ ਲਈ ਮੇਰੀ ਪ੍ਰਾਰਥਨਾ ਸੁਣੋ।
2 ਯਹੋਵਾਹ, ਮੇਰੇ ਕੋਲੋਂ ਮੁੱਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ।
ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ।
3 ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ।
ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
4 ਮੇਰੀ ਸ਼ਕਤੀ ਜਾਂਦੀ ਰਹੀ ਹੈ।
ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ।
ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਜਾਦਾਂ ਹਾਂ।
5 ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ।
6 ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇੱਕਲਾ ਹਾਂ।
ਮੈਂ ਉਸ ਉੱਲੂ ਵਾਂਗ ਇੱਕਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।
7 ਮੈਨੂੰ ਨੀਂਦ ਨਹੀਂ ਆਉਂਦੀ।
ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।
8 ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ।
ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।
9 ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ।
ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।
10 ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਾਰਾਜ਼ ਹੋ।
ਤੁਸਾਂ ਮੈਨੂੰ ਉਤਾਹਾਂ ਚੁੱਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ।
11 ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ।
ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
12 ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ।
ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
13 ਤੁਸੀਂ ਉੱਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ।
ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।
14 ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ।
ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।
15 ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ।
ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।
16 ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ।
ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।
17 ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ
ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
18 ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ।
ਅਤੇ ਭਵਿੱਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।
19 ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
20 ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ।
ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।
21 ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦੱਸਣਗੇ।
ਉਹ ਯਰੂਸ਼ਲਮ ਵਿੱਚ ਉਸ ਦੇ ਨਾਮ ਦੀ ਉਸਤਤਿ ਕਰਨਗੇ।
22 ਕੌਮਾਂ ਆਪਸ ਵਿੱਚ ਇਕੱਠੀਆਂ ਹੋਣਗੀਆਂ
ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ।
23 ਮੇਰੀ ਤਾਕਤ ਹੀਣ ਹੋ ਗਈ ਹੈ।
ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।
24 ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ।
ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।
25 ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ।
ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।
26 ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ।
ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ।
ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ।
ਉਹ ਸਾਰੇ ਹੀ ਬਦਲੇ ਜਾਣਗੇ।
27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ।
ਤੁਸੀਂ ਸਦਾ ਲਈ ਰਹੋਂਗੇ।
28 ਅੱਜ ਅਸੀਂ ਤੁਹਾਡੇ ਸੇਵਕ ਹਾਂ।
ਸਾਡੇ ਬੱਚੇ ਇੱਥੇ ਰਹਿਣਗੇ।
ਅਤੇ ਉਨ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।”
ਪੰਜਵਾਂ ਭਾਗ
(ਜ਼ਬੂਰ 107-150)
107 ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
2 ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ।
ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ।
ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
4 ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ।
ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ।
ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।
5 ਉਹ ਭੁੱਖੇ ਪਿਆਸੇ ਸਨ
ਅਤੇ ਕਮਜ਼ੋਰ ਵੀ ਹੋ ਰਹੇ ਸਨ।
6 ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
7 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
8 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
9 ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ।
ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
10 ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ
ਹਨੇਰਮਈ ਕੈਦ ਵਿੱਚ ਬੰਦ ਸਨ।
11 ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ।
ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
12 ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ
ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ।
ਉਹ ਥਿੜਕ ਗਏ ਅਤੇ ਡਿੱਗ ਪਏ।
ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।
13 ਉਹ ਲੋਕ ਮੁਸੀਬਤ ਵਿੱਚ ਸਨ।
ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
14 ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ।
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।
15 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
16 ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ।
ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ।
ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।
17 ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।
18 ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ
ਅਤੇ ਉਹ ਮਰਨ ਕੰਢੇ ਪਹੁੰਚ ਗਏ।
19 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
20 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ
ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।
21 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
22 ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ।
ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।
23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ।
ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ।
ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ।
ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ।
ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ।
ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।
27 ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ।
ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ,
ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ।
ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
31 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਸ ਨੇ ਲੋਕਾਂ ਲਈ ਕੀਤੇ।
32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ।
ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ। 18 ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ? 19 ਮੇਰੇ ਇੱਜੜ ਨੂੰ ਉਹੀ ਘਾਹ ਖਾਣਾ ਪੈਣਾ ਹੈ ਜੋ ਤੁਸੀਂ ਆਪਣੇ ਪੈਰਾਂ ਹੇਠਾਂ ਮਿਧਿਆ ਅਤੇ ਉਨ੍ਹਾਂ ਨੂੰ ਓਹੀ ਪਾਣੀ ਪੀਣਾ ਪਿਆ ਜਿਹੜਾ ਤੁਸੀਂ ਆਪਣੇ ਪੈਰਾਂ ਨਾਲ ਗੰਧਲਾ ਕੀਤਾ!”
20 ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ। 21 ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ। 22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। 23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ। 24 ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।
25 “ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ। 26 ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ। 27 ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। 28 ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ। 29 ਮੈਂ ਉਨ੍ਹਾਂ ਨੂੰ ਕੁਝ ਜ਼ਮੀਨ ਦਿਆਂਗਾ ਜਿਹੜਾ ਚੰਗਾ ਬਗੀਚਾ ਬਣ ਸੱਕੇਗੀ। ਫ਼ੇਰ ਉਨ੍ਹਾਂ ਨੂੰ ਉਸ ਧਰਤੀ ਤੇ ਭੁੱਖ ਨਹੀਂ ਝੱਲਣੀ ਪਵੇਗੀ। ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਬੇਇੱਜ਼ਤ ਨਹੀਂ ਹੋਣਗੇ। 30 ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
31 “ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਿਸੂ ਸਾਡਾ ਸਰਦਾਰ ਜਾਜਕ
8 ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2 ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
3 ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ। 4 ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ। 5 ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।” [a] 6 ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
7 ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ। 8 ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ,
“ਵਕਤ ਆ ਰਿਹਾ ਹੈ
ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
9 ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।
ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ।
ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ
ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।
10 ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ।
ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ।
ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ,
ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ।
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
ਅਤੇ ਉਹ ਮੇਰੇ ਲੋਕ ਹੋਣਗੇ।
11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ।
ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।
12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ
ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।” (A)
13 ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
ਮਰਿਯਮ ਅਤੇ ਮਾਰਥਾ
38 ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ। 39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ। 40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”
41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। 42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
2010 by World Bible Translation Center