Book of Common Prayer
33 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ।
ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ।
ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
3 ਉਸ ਨੂੰ ਇੱਕ ਨਵਾਂ ਗੀਤ।
ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।
4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ।
ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।
5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ।
ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ।
ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ।
ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ।
ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
9 ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ।
ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ।
ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ।
ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ।
ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ,
ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ
ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ।
ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ।
ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ।
ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
3 ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ; 4 ‘ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਆਪਣੇ ਦੁਸ਼ਮਣਾਂ ਨਾਲ ਕੀ ਕਰ ਸੱਕਦਾ ਹਾਂ। ਤੁਸੀਂ ਦੇਖਿਆ ਕਿ ਮੈਂ ਮਿਸਰ ਦੇ ਲੋਕਾਂ ਨਾਲ ਕੀ ਕੀਤਾ। ਤੁਸੀਂ ਦੇਖਿਆ ਕਿ ਮੈਂ ਤੁਹਾਨੂੰ ਮਿਸਰ ਵਿੱਚ ਬਾਜ਼ ਦੀ ਤਰ੍ਹਾਂ ਚੁੱਕ ਕੇ ਇੱਥੇ ਆਪਣੇ ਕੋਲ ਲਿਆਇਆ। 5 ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ। 6 ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”
7 ਤਾਂ ਮੂਸਾ ਪਰਬਤ ਤੋਂ ਹੇਠਾਂ ਉਤਰ ਆਇਆ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਬਜ਼ੁਰਗਾਂ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਉਸ ਨੂੰ ਉਨ੍ਹਾਂ ਨੂੰ ਦੱਸਣ ਦਾ ਹੁਕਮ ਦਿੱਤਾ ਸੀ। 8 ਸਾਰੇ ਲੋਕ ਇੱਕੋ ਵੇਲੇ ਬੋਲੇ ਅਤੇ ਆਖਿਆ, “ਅਸੀਂ ਹਰ ਉਹ ਗੱਲ ਮੰਨਾਂਗੇ ਜੋ ਯਹੋਵਾਹ ਆਖਦਾ ਹੈ।”
ਤਾਂ ਮੂਸਾ ਪਰਬਤ ਉੱਤੇ ਪਰਮੇਸ਼ੁਰ ਕੋਲ ਵਾਪਸ ਗਿਆ। ਮੂਸਾ ਨੇ ਪਰਮੇਸ਼ੁਰ ਨੂੰ ਦੱਸਿਆ ਕਿ ਲੋਕ ਉਸਦਾ ਹੁਕਮ ਮੰਨਣਗੇ।
16 ਤੀਸਰੇ ਦਿਨ ਹੀ ਸਵੇਰ ਨੂੰ ਪਰਬਤ੍ਰ ਉੱਤੋਂ ਇੱਕ ਸੰਘਣਾ ਬੱਦਲ ਹੇਠਾਂ ਆਇਆ। ਓੱਥੇ ਗਰਜ ਅਤੇ ਚਮਕ ਹੋਈ ਅਤੇ ਭੇਡੂ ਦੇ ਸਿੰਗ ਦੀ ਤੁਰ੍ਹੀ ਦੀ ਬਹੁਤ ਉੱਚੀ ਅਵਾਜ਼ ਸੁਣਾਈ ਦਿੱਤੀ। ਡੇਰੇ ਦੇ ਸਾਰੇ ਲੋਕ ਡਰ ਗਏ। 17 ਤਾਂ ਮੂਸਾ ਲੋਕਾਂ ਨੂੰ ਡੇਰੇ ਤੋਂ ਬਾਹਰ ਪਰਬਤ ਦੇ ਨੇੜੇ ਪਰਮੇਸ਼ੁਰ ਨਾਲ ਮੁਲਾਕਾਤ ਲਈ ਲੈ ਆਇਆ। 18 ਸੀਨਈ ਪਰਬਤ ਧੂੰਏਂ ਨਾਲ ਭਰਿਆ ਹੋਇਆ ਸੀ। ਪਰਬਤ ਤੋਂ ਧੂੰਆਂ ਇਸ ਤਰ੍ਹਾਂ ਉੱਠ ਰਿਹਾ ਸੀ ਜਿਵੇਂ ਕਿਸੇ ਭਠੀ ਵਿੱਚੋਂ ਉੱਠਦਾ ਹੈ। ਅਜਿਹਾ ਇਸ ਲਈ ਹੋਇਆ ਕਿ ਯਹੋਵਾਹ ਪਰਬਤ ਉੱਤੇ ਅਗਨੀ ਵਿੱਚ ਆਇਆ। ਅਤੇ ਸਾਰਾ ਪਰਬਤ ਕੰਬਣ ਲੱਗਾ। 19 ਤੁਰ੍ਹੀ ਦੀ ਆਵਾਜ਼ ਹਰ ਵਾਰ ਉੱਚੀ ਤੋਂ ਉੱਚੀ ਹੁੰਦੀ ਗਈ। ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਗਰਜਦੀ ਆਵਾਜ਼ ਵਿੱਚ ਉਸ ਨੂੰ ਜਵਾਬ ਦਿੱਤਾ।
20 ਇਸ ਤਰ੍ਹਾਂ ਯਹੋਵਾਹ ਸੀਨਈ ਪਰਬਤ ਵੱਲ ਹੇਠਾਂ ਆਇਆ। ਯਹੋਵਾਹ ਅਕਾਸ਼ ਤੋਂ ਪਰਬਤ ਦੀ ਚੋਟੀ ਉੱਤੇ ਆਇਆ। ਫ਼ੇਰ ਯਹੋਵਾਹ ਨੇ ਮੂਸਾ ਨੂੰ ਆਪਣੇ ਕੋਲ ਪਰਬਤ ਦੀ ਚੋਟੀ ਤੇ ਬੁਲਾਇਆ। ਇਸ ਲਈ ਮੂਸਾ ਪਰਬਤ ਤੇ ਚੜ੍ਹ ਗਿਆ।
4 ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ। 5 ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ। 6 ਪੋਥੀ ਆਖਦੀ ਹੈ,
“ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ।
ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ
ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।” (A)
7 ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ;
“ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ,
ਸੋਈ ਖੂੰਜੇ ਦਾ ਸਿਰਾ ਹੋ ਗਿਆ।” (B)
8 ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ:
“ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ
ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” (C)
ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
9 ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
10 ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ,
ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ।
ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ,
ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
2010 by World Bible Translation Center