Book of Common Prayer
ਸੁਲੇਮਾਨ ਨੂੰ।
72 ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ।
ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ।
ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।
3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।
4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ।
ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।
5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ।
ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।
6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ,
ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।
7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ,
ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।
8 ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ,
ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
9 ਮਾਰੂਥਲ ਦੇ ਸਾਰੇ ਵਿਰਸੇ ਉਸ ਨੂੰ ਝੁਕਣ।
ਉਸ ਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸ ਦੇ ਅੱਗੇ ਝੁਕਣ।
10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ।
ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।
12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ।
ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ,
ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।
14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ।
ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।
15 ਰਾਜਾ ਅਮਰ ਰਹੇ।
ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ,
ਰਾਜੇ ਲਈ ਪ੍ਰਾਰਥਨਾ ਕਰੋ,
ਉਸ ਨੂੰ ਹਰ ਰੋਜ਼ ਅਸੀਸ ਦਿਉ।
16 ਖੇਤ ਵੱਧੇਰੇ ਅਨਾਜ ਪੈਦਾ ਕਰਨ।
ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ।
ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ।
ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।
17 ਰਾਜਾ ਸਦਾ ਲਈ ਪ੍ਰਸਿਧ ਹੋਵੇ।
ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ।
ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ।
ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ।
ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।
19 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ।
ਆਮੀਨ ਫੇਰ ਆਮੀਨ।
20 (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖਤਮ ਹੁੰਦੀਆਂ ਹਨ।)
ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ
1 ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।
2 ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।
3 ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡ ਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜ੍ਹਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿੱਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉੱਥੇ ਜਾਜਕ ਵਜੋਂ ਸੇਵਾ ਕਰਦੇ ਸਨ। 4 ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ। 5 ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।
ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ
6 ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ। 7 ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। 8 ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਹੰਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵੱਧੇਰੇ ਬਿਹਤਰ ਹੈ।”
ਹੰਨਾਹ ਦੀ ਪ੍ਰਾਰਥਨਾ
9 ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ। 10 ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ। 11 ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।” [a]
12 ਹੰਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ। 13 ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ। 14 ਉਸ ਨੇ ਹੰਨਾਹ ਨੂੰ ਕਿਹਾ, “ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।”
15 ਹੰਨਾਹ ਨੇ ਆਖਿਆ, “ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ। 16 ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।”
17 ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”
18 ਹੰਨਾਹ ਨੇ ਕਿਹਾ, “ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।” ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵੱਧੇਰੇ ਉਦਾਸ ਨਹੀਂ ਸੀ।
19 ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ।
ਸਮੂਏਲ ਦਾ ਜਨਮ
ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ। 20 ਤਾਂ ਇੰਝ ਹੋਇਆ ਕਿ ਹੰਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹੰਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸ ਨੇ ਕਿਹਾ, “ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸ ਨੂੰ ਮੈਂ ਯਹੋਵਾਹ ਤੋਂ ਮੰਗਕੇ ਲਿਆ ਹੈ।”
ਯਿਸੂ ਮੂਸਾ ਨਾਲੋਂ ਵਡੇਰਾ ਹੈ
3 ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ। 2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ। 3 ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ। 4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ। 5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ। 6 ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
146 ਯਹੋਵਾਹ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ।
ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
147 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ।
ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ।
ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ।
ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ।
ਜਿਹੜੇ ਕੈਦ ਹੋ ਗਏ ਸਨ।
3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ।
ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।
4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ
ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।
5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ।
ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।
6 ਯਹੋਵਾਹ ਨਿਆਸਰਿਆ ਦਾ ਆਸਰਾ ਹੈ,
ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।
7 ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ
ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।
8 ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ।
ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ।
ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ,
ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।
10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।
12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ!
ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ।
ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।
14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ
ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।
15 ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ,
ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।
16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ,
ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।
17 ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ।
ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।
18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ।
ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।
19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ,
ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ।
ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ।
ਯਹੋਵਾਹ ਦੀ ਉਸਤਤਿ ਕਰੋ।
25 ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ। 26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
27 ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ। 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’ 29 ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। 30 ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
2010 by World Bible Translation Center