Book of Common Prayer
ਦਾਊਦ ਦਾ ਇੱਕ ਗੀਤ।
24 ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ।
ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
2 ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ।
ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ।
ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
4 ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।
5 ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ।
ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।
6 ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ,
ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।
7 ਦਰਵਾਜਿਉ ਆਪਣੇ ਸਿਰ ਚੁੱਕੋ।
ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
8 ਉਹ ਤੇਜਸਵੀ ਰਾਜਾ ਕੌਣ ਹੈ?
ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ।
ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।
9 ਦਰਵਾਜਿਉ, ਆਪਣੇ ਸਿਰ ਚੁੱਕੋ।
ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
ਮਹਿਮਾਮਈ ਰਾਜਾ ਅੰਦਰ ਆਏਗਾ।
10 ਉਹ ਮਹਾਨ ਰਾਜਾ ਕੌਣ ਹੈ?
ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ।
ਉਹ ਮਹਿਮਾਮਈ ਰਾਜਾ ਹੈ।
ਦਾਊਦ ਦਾ ਇੱਕ ਗੀਤ।
29 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ।
ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ।
ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ,
ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ
ਅਤੇ ਤੇਜ ਨੂੰ ਦਰਸ਼ਾਉਂਦਾ ਹੈ।
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
6 ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ।
ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ।
ਸਿਰਯੋਨ ਹਿਲਦਾ ਹੈ।
ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9 ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ।
ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10 ਹੜ੍ਹ ਵੇਲੇ ਯਹੋਵਾਹ ਰਾਜਾ ਸੀ।
ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ [a]। ਦਾਊਦ ਦਾ ਇੱਕ ਗੀਤ।
8 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ।
ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।
2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ।
ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।
3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ।
ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ?
ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”
5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ।
ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ।
ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ।
ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।
7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।
8 ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ
ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।
9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।
84 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ।
ਮੈਂ ਇੰਨਾ ਉਤਸਾਹਿਤ ਹਾਂ।
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ,
ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ।
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ
ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ।
ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ
ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ
ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ।
ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
8 ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ।
ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।
9 ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ।
ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।
10 ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ
ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ।
ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ
ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
11 ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ।
ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ
ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।
16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘਕੇ ਇੱਥੇ ਆਏ ਹਾਂ। 17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ-ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ। 18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।
19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ। 20-21 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
22 “ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ। 23 ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।
24 “ਹੋਰ ਸਾਰੀਆਂ ਕੌਮਾ ਪੁੱਛਣਗੀਆਂ, ‘ਯਹੋਵਾਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ? ਉਹ ਇੰਨਾ ਕਹਿਰਵਾਨ ਕਿਉਂ ਸੀ?’ 25 ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ। 26 ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ। 27 ਇਹੀ ਕਾਰਣ ਹੈ ਕਿ ਯਹੋਵਾਹ ਇਸ ਧਰਤੀ ਦੇ ਲੋਕਾਂ ਉੱਤੇ ਬਹੁਤ ਕਹਿਰਵਾਨ ਹੋ ਗਿਆ ਸੀ। ਇਸ ਲਈ ਉਸ ਨੇ ਉਨ੍ਹਾਂ ਲਈ ਉਹ ਸਾਰੇ ਸਰਾਪ ਲਿਆਂਦੇ ਜਿਹੜੇ ਇਸ ਕਿਤਾਬ ਵਿੱਚ ਲਿਖੇ ਹੋਏ ਹਨ। 28 ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ। ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿੱਥੇ ਉਹ ਅੱਜ ਤੀਕ ਹਨ।’
29 “ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।
ਔਰਤ ਤੇ ਅਜਗਰ
12 ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ। 2 ਔਰਤ ਗਰਭਵਤੀ ਸੀ। ਉਹ ਜਣਨ ਦੀਆਂ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
3 ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉੱਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ। 4 ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕੱਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਬੱਚਾ ਪੈਦਾ ਹੋਵੇ ਅਜਗਰ ਉਸ ਔਰਤ ਦੇ ਬੱਚੇ ਨੂੰ ਨਿਗਲ ਜਾਣਾ ਚਾਹੁੰਦਾ ਸੀ।
5 ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੇ ਡੰਡੇ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰੇਗਾ। ਅਤੇ ਉਸ ਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸ ਦੇ ਤਖਤ ਕੋਲ ਲਿਜਾਇਆ ਗਿਆ। 6 ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
7 ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ। 8 ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ। 9 ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ। 11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ। 12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।”
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ
29 ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।
30 ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ। 31 ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ(A)
32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
33 ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿੱਥੋਂ ਪ੍ਰਾਪਤ ਕਰ ਸੱਕਦੇ ਹਾਂ?”
34 ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”
ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”
35 ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ। 36 ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ। 37 ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸ ਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ। 38 ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ। 39 ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
2010 by World Bible Translation Center