Book of Common Prayer
ਦਾਊਦ ਦਾ ਇੱਕ ਗੀਤ।
37 ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ।
ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ
ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ,
ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ,
ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ।
ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
6 ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ।
ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ।
ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
8 ਕ੍ਰੋਧ ਨਾ ਕਰੋ।
ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ।
ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
10 ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ।
ਭਾਵੇਂ ਤੁਸੀਂ ਉਨ੍ਹਾਂ ਨੂੰ ਲੱਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।
11 ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ
ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।
12 ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ।
ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸੱਕੇ ਆਪਣਾ ਗੁੱਸਾ ਦਰਸਾਉਂਦੇ ਹਨ।
13 ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ।
ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।
14 ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ।
ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।
ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।
15 ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ
ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।
16 ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ।
17 ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ।
ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।
18 ਯਹੋਵਾਹ, ਸ਼ੁੱਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ।
ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।
19 ਜਦੋਂ ਕਿਤੇ ਵੀ ਸੰਕਟ ਆਉਂਦਾ,
ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ।
ਜਦੋਂ ਭੁੱਖ ਦੇ ਦਿਨ ਆਉਣਗੇ
ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।
20 ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ,
ਅਤੇ ਉਹ ਮੰਦੇ ਲੋਕ ਤਬਾਹ ਹੋਣਗੇ।
ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ।
ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ।
ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।
22 ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ।
ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।
23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ।
ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
25 ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ
ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ।
ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ
ਅਤੇ ਉਸ ਦੇ ਬੱਚੇ ਇੱਕ ਅਸੀਸ ਹਨ।
27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ।
ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।
28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ।
ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ।
ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ,
ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ
ਉਹ ਸਦਾ ਲਈ ਇਸ ਉੱਤੇ ਰਹਿਣਗੇ।
30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ।
ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
31 ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ,
ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।
33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ।
ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।
34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ।
ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ,
ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ।
ਉਹ ਇੱਕ ਤਕੜੇ ਰੁੱਖ ਵਰਗਾ ਸੀ।
36 ਪਰ ਜਦੋਂ ਉਹ ਚੱਲਿਆ ਗਿਆ
ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।
37 ਪਵਿੱਤਰ ਅਤੇ ਇਮਾਨਦਾਰ ਬਣੋ।
ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।
38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।
39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ।
ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।
40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ।
ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।
24 ਤਦ ਦਾਊਦ ਖੇਤਾਂ ’ਚ ਲੁਕ ਗਿਆ।
ਸ਼ਾਊਲ ਦਾ ਦਾਵਤ ਵਿੱਚ ਵਤੀਰਾ
ਅਗਲੇ ਦਿਨ ਤੋਂ ਬਾਦ ਨਵੇਂ ਚੰਨ ਦੀ ਦਾਵਤ ਦਾ ਵੇਲਾ ਹੋ ਗਿਆ ਅਤੇ ਪਾਤਸ਼ਾਹ ਖਾਣ ਲਈ ਬੈਠ ਗਿਆ। 25 ਪਾਤਸ਼ਾਹ ਕੰਧ ਦੇ ਨਾਲ ਜਿੱਥੇ, ਕਿ ਉਹ ਹਮੇਸ਼ਾ ਬੈਠਦਾ ਸੀ, ਬੈਠ ਗਿਆ। ਯੋਨਾਥਾਨ ਖੜ੍ਹਾ ਹੋ ਗਿਆ [a] ਅਤੇ ਅਬਨੇਰ ਸ਼ਾਊਲ ਤੋਂ ਅਗਾਂਹ ਬੈਠ ਗਿਆ। ਪਰ ਦਾਊਦ ਦੀ ਜਗ਼੍ਹਾ ਖਾਲੀ ਸੀ। 26 ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ। ਉਸ ਨੇ ਸੋਚਿਆ, “ਹੋ ਸੱਕਦਾ ਹੈ ਉਸ ਨੂੰ ਕੁਝ ਬਣੀ ਹੋਈ ਹੋਵੇ, ਉਹ ਅਪਵਿੱਤਰ ਹੋਣਾ ਹੈ।”
27 ਪਰ ਅਗਲੇ ਹੀ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਦਾਊਦ ਦੀ ਕੁਰਸੀ ਫ਼ੇਰ ਖਾਲੀ ਸੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਕਿਹਾ, “ਕੀ ਗੱਲ ਹੈ ਯੱਸੀ ਦਾ ਪੁੱਤਰ ਨਵੇਂ ਚੰਨ ਦੀ ਦਾਵਤ ਉੱਤੇ ਕੱਲ੍ਹ ਵੀ ਨਹੀਂ ਅਤੇ ਅੱਜ ਵੀ ਨਹੀਂ ਆਇਆ?”
28 ਯੋਨਾਥਾਨ ਨੇ ਕਿਹਾ, “ਦਾਊਦ ਨੇ ਬੈਤਲਹਮ ਜਾਣ ਲਈ ਮੇਰੇ ਕੋਲੋਂ ਆਗਿਆ ਮੰਗੀ ਸੀ। 29 ਉਸ ਨੇ ਕਿਹਾ ਸੀ, ‘ਮੈਨੂੰ ਜਾਣ ਦੇ ਮੇਰਾ ਪਰਿਵਾਰ ਉੱਥੇ ਬਲੀ ਦੀ ਰਸਮ ਕਰ ਰਿਹਾ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਪਹੁੰਚਣ ਦਾ ਹੁਕਮ ਦਿੱਤਾ ਹੈ। ਅਤੇ ਵੇਖ ਹੁਣ ਜੇਕਰ ਮੈਂ ਤੇਰਾ ਮਿੱਤਰ ਹਾਂ ਤਾਂ ਤੂੰ ਕਿਰਪਾ ਕਰਕੇ ਮੈਨੂੰ ਆਪਣੇ ਭਰਾਵਾਂ ਨੂੰ ਮਿਲਣ ਜਾਣ ਦੇ। ਇਸੇ ਕਾਰਣ ਦਾਊਦ ਪਾਤਸ਼ਾਹ ਦੀ ਖਾਣੇ ਦੀ ਮੇਜ਼ ਉੱਤੇ ਨਹੀਂ ਆ ਸੱਕਿਆ।’”
30 ਸ਼ਾਊਲ ਯੋਨਾਥਾਨ ਨਾਲ ਬੜਾ ਖਫ਼ਾ ਹੋਇਆ ਅਤੇ ਉਸ ਨੇ ਯੋਨਾਥਾਨ ਨੂੰ ਕਿਹਾ, “ਹੇ ਅਵੱਗਿਆਕਾਰੀ ਗੁਲਾਮ ਔਰਤ ਦੇ ਪੁੱਤਰ ਤੂੰ ਵੀ ਆਪਣੀ ਮਾਂ ਵਰਗਾ ਹੀ ਹੈਂ। ਮੈਂ ਜਾਣਦਾ ਹਾਂ ਕਿ ਤੂੰ ਦਾਊਦ ਦਾ ਪੱਖ ਪੂਰਦਾ ਹੈਂ। ਤੂੰ ਆਪਣੇ ਅਤੇ ਆਪਣੀ ਮਾਂ ਦੇ ਨਾਊਂ ਉੱਤੇ ਵੀ ਦਾਗ ਹੈਂ। 31 ਜਦ ਤੱਕ ਇਹ ਯੱਸੀ ਦਾ ਪੁੱਤਰ ਜਿਉਂਦਾ ਹੈ ਤੂੰ ਕਦੇ ਵੀ ਪਾਤਸ਼ਾਹ ਨਾ ਬਣ ਸੱਕੇਂਗਾ ਅਤੇ ਨਾ ਹੀ ਇਹ ਰਾਜ ਤੈਨੂੰ ਕਦੇ ਮਿਲੇਗਾ। ਜਾ, ਹੁਣੇ ਜਾਕੇ ਦਾਊਦ ਨੂੰ ਮੇਰੇ ਸਾਹਮਣੇ ਲਿਆ। ਕਿਉਂਕਿ ਉਹ ਜ਼ਰੂਰ ਮਾਰਿਆ ਹੀ ਜਾਵੇਗਾ।”
32 ਯੋਨਾਥਾਨ ਨੇ ਆਪਣੇ ਪਿਉ ਨੂੰ ਕਿਹਾ, “ਦਾਊਦ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਉਸ ਨੇ ਕੀ ਗੁਨਾਹ ਕੀਤਾ ਹੈ?”
33 ਪਰ ਸ਼ਾਊਲ ਨੇ ਉਸ ਵੱਲ ਆਪਣੀ ਸਾਂਗ ਸੁੱਟਕੇ ਯੋਨਾਥਾਨ ਨੂੰ ਮਾਰਨਾ ਚਾਹਿਆ ਤਾਂ ਯੋਨਾਥਾਨ ਸਮਝ ਗਿਆ ਕਿ ਉਹ ਅਵੱਸ਼ ਹੀ ਦਾਊਦ ਨੂੰ ਜਾਨੋਂ ਮਾਰ ਮੁਕਾਉਣਾ ਚਾਹੁੰਦਾ ਹੈ। 34 ਯੋਨਾਥਾਨ ਗੁੱਸੇ ਵਿੱਚ ਆਕੇ ਖਾਣੇ ਤੋਂ ਉੱਠ ਖਲੋਤਾ। ਯੋਨਾਥਾਨ ਆਪਣੇ ਪਿਉ ਦੇ ਵਤੀਰੇ ਤੋਂ ਇੰਨਾ ਬੇਚੈਨ ਸੀ ਕਿ ਉਸ ਨੂੰ ਇੰਨਾ ਗੁੱਸਾ ਚੜ੍ਹਿਆ ਹੋਇਆ ਸੀ ਕਿ ਉਸ ਨੇ ਦੂਜੇ ਦਿਨ ਦਾਵਤ ਉੱਤੇ ਖਾਣਾ-ਖਾਣ ਤੋਂ ਇਨਕਾਰ ਕਰ ਦਿੱਤਾ। ਯੋਨਾਥਾਨ ਇਸ ਲਈ ਵੀ ਗੁੱਸੇ ਸੀ ਇੱਕ ਤਾਂ ਉਸ ਦੇ ਪਿਉ ਨੇ ਉਸਦੀ ਬੇਇੱਜ਼ਤੀ ਕੀਤੀ ਸੀ ਅਤੇ ਦੂਜਾ ਉਹ ਦਾਊਦ ਨੂੰ ਮਾਰਨਾ ਚਾਹੁੰਦਾ ਸੀ।
ਦਾਊਦ ਅਤੇ ਯੋਨਾਥਾਨ ਦਾ ਅਲਵਿਦਾ ਕਹਿਣਾ
35 ਅਗਲੀ ਸਵੇਰ ਯੋਨਾਥਾਨ ਖੇਤਾਂ-ਪੈਲੀਆਂ ਵੱਲ ਗਿਆ। ਜਿਵੇਂ ਉਨ੍ਹਾਂ ਦਾ ਆਪਸ ਵਿੱਚ ਇਕਰਾਰ ਹੋਇਆ ਸੀ ਉਸ ਨੇਮ ਮੁਤਾਬਕ ਉਹ ਦਾਊਦ ਕੋਲ ਗਿਆ ਅਤੇ ਆਪਣੇ ਨਾਲ ਇੱਕ ਛੋਟਾ ਮੁੰਡਾ ਵੀ ਲੈ ਗਿਆ। 36 ਯੋਨਾਥਾਨ ਨੇ ਉਸ ਮੁੰਡੇ ਨੂੰ ਕਿਹਾ, “ਦੌੜ। ਅਤੇ ਜਿਹੜੇ ਤੀਰ ਮੈਂ ਛੱਡੇ ਹਨ ਉਨ੍ਹਾਂ ਨੂੰ ਲੱਭਕੇ ਲਿਆ।” ਮੁੰਡੇ ਨੇ ਦੌੜਨਾ ਸ਼ੁਰੂ ਕੀਤਾ ਅਤੇ ਯੋਨਾਥਾਨ ਨੇ ਉਸ ਦੇ ਸਿਰ ਉੱਪਰੋਂ ਦੀ ਤੀਰ ਛੱਡਿਆ। 37 ਮੁੰਡਾ ਉਸ ਥਾਵੇਂ ਪਹੁੰਚਿਆ ਜਿੱਥੇ ਤੀਰ ਡਿੱਗੇ ਸਨ। ਪਰ ਯੋਨਾਥਾਨ ਨੇ ਕਿਹਾ, “ਤੀਰ ਇੱਥੇ ਨਹੀਂ ਤੇਰੇ ਕੋਲ ਪਰੇ ਡਿੱਗੇ ਹਨ।” 38 ਫ਼ਿਰ ਯੋਨਾਥਾਨ ਜ਼ੋਰ ਦੀ ਗਰਜ਼ਿਆ, “ਜਲਦੀ ਕਰ! ਦੇਰ ਨਾ ਕਰ! ਜਲਦੀ ਫ਼ੜਕੇ ਲਿਆ! ਉੱਥੇ ਖੜ੍ਹਾ ਨਾ ਰਹਿ!” ਮੁੰਡੇ ਨੇ ਤੀਰ ਚੁੱਕੇ ਅਤੇ ਆਪਣੇ ਮਾਲਕ ਕੋਲ ਵਾਪਸ ਲੈ ਆਇਆ। 39 ਮੁੰਡੇ ਨੂੰ ਵਿੱਚਲੀ ਕਹਾਣੀ ਬਾਬਤ ਕੁਝ ਪਤਾ ਨਹੀਂ ਸੀ, ਸਿਰਫ਼ ਯੋਨਾਥਾਨ ਅਤੇ ਦਾਊਦ ਹੀ ਜਾਣਦੇ ਸਨ। 40 ਯੋਨਾਥਾਨ ਨੇ ਆਪਣਾ ਧਨੁਸ਼ ਅਤੇ ਤੀਰ ਉਸ ਮੁੰਡੇ ਨੂੰ ਦਿੱਤੇ ਅਤੇ ਉਸ ਮੁੰਡੇ ਨੂੰ ਕਿਹਾ, “ਜਾ ਹੁਣ ਤੂੰ ਸ਼ਹਿਰ ਵਾਪਸ ਮੁੜ ਜਾ।”
41 ਮੁੰਡਾ ਚੱਲਾ ਗਿਆ ਅਤੇ ਦਾਊਦ ਆਪਣੇ ਲੁਕਣ ਦੇ ਸਥਾਨ ਤੋਂ ਬਾਹਰ ਆ ਗਿਆ। ਜੋ ਕਿ ਪਹਾੜ ਦੇ ਦੂਸਰੇ ਪਾਸੇ ਤੇ ਸੀ। ਦਾਊਦ ਯੋਨਾਥਾਨ ਦੇ ਸਾਹਮਣੇ ਧਰਤੀ ਉੱਤੇ ਤਿੰਨ ਵਾਰੀ ਹੇਠਾਂ ਝੁਕਿਆ। ਫ਼ਿਰ ਉਹ ਦੋਵੇਂ ਇੱਕ ਦੂਜੇ ਨੂੰ ਚੁੰਮਕੇ ਰੋ ਪਏ, ਪਰ ਦਾਊਦ ਵੱਧੇਰੇ ਰੋਇਆ।
42 ਯੋਨਾਥਾਨ ਨੇ ਦਾਊਦ ਨੂੰ ਕਿਹਾ, “ਸੁੱਖੀਸਾਂਦੀ ਜਾ। ਉਸ ਨੇਮ ਦੇ ਕਾਰਣ ਜੋ ਅਸੀਂ ਦੋਨਾਂ ਨੇ ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕੇ ਕੀਤਾ ਸੀ ਕਿ ਤੇਰੇ-ਮੇਰੇ ਵਿੱਚ ਅਤੇ ਤੇਰੇ-ਮੇਰੇ ਉੱਤਰਾਧਿਕਾਰੀਆਂ ਦੇ ਵਿੱਚ ਸਦਾ ਯਹੋਵਾਹ ਸਾਖੀ ਨਾਲ ਰਹੇ, ਸੋ ਤੂੰ ਹੁਣ ਸ਼ਾਂਤੀ ਨਾਲ ਜਾ।”
ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ
13 ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। 2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ
4 ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ। 5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। 6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। 7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। 8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। 9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। 11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।”
ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ। 12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
ਕੁਝ ਯਹੂਦੀਆਂ ਨੇ ਯਿਸੂ ਨੂੰ ਨਿੰਦਿਆ(A)
23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ। 24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”
25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ। 26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”
27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ। 28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”
ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ(B)
3 ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। 2 ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ। 3 ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”
4 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
5 ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ। 6 ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।
2010 by World Bible Translation Center