Book of Common Prayer
ਇੱਕ ਦੁੱਖੀ ਬੰਦੇ ਦੀ ਉਸ ਵੇਲੇ ਦੀ ਪ੍ਰਾਰਥਨਾ, ਜਦੋਂ ਉਹ ਆਪਣੇ-ਆਪ ਨੂੰ ਨਿਮਾਣਾ ਸਮਝਦਾ ਅਤੇ ਯਹੋਵਾਹ ਅੱਗੇ ਸ਼ਿਕਾਇਤ ਕਰਨੀ ਚਾਹੁੰਦਾ ਹੈ।
102 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
ਸਹਾਇਤਾ ਲਈ ਮੇਰੀ ਪ੍ਰਾਰਥਨਾ ਸੁਣੋ।
2 ਯਹੋਵਾਹ, ਮੇਰੇ ਕੋਲੋਂ ਮੁੱਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ।
ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ।
3 ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ।
ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
4 ਮੇਰੀ ਸ਼ਕਤੀ ਜਾਂਦੀ ਰਹੀ ਹੈ।
ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ।
ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਜਾਦਾਂ ਹਾਂ।
5 ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ।
6 ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇੱਕਲਾ ਹਾਂ।
ਮੈਂ ਉਸ ਉੱਲੂ ਵਾਂਗ ਇੱਕਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।
7 ਮੈਨੂੰ ਨੀਂਦ ਨਹੀਂ ਆਉਂਦੀ।
ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।
8 ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ।
ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।
9 ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ।
ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।
10 ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਾਰਾਜ਼ ਹੋ।
ਤੁਸਾਂ ਮੈਨੂੰ ਉਤਾਹਾਂ ਚੁੱਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ।
11 ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ।
ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
12 ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ।
ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
13 ਤੁਸੀਂ ਉੱਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ।
ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।
14 ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ।
ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।
15 ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ।
ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।
16 ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ।
ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।
17 ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ
ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
18 ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ।
ਅਤੇ ਭਵਿੱਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।
19 ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
20 ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ।
ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।
21 ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦੱਸਣਗੇ।
ਉਹ ਯਰੂਸ਼ਲਮ ਵਿੱਚ ਉਸ ਦੇ ਨਾਮ ਦੀ ਉਸਤਤਿ ਕਰਨਗੇ।
22 ਕੌਮਾਂ ਆਪਸ ਵਿੱਚ ਇਕੱਠੀਆਂ ਹੋਣਗੀਆਂ
ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ।
23 ਮੇਰੀ ਤਾਕਤ ਹੀਣ ਹੋ ਗਈ ਹੈ।
ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।
24 ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ।
ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।
25 ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ।
ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।
26 ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ।
ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ।
ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ।
ਉਹ ਸਾਰੇ ਹੀ ਬਦਲੇ ਜਾਣਗੇ।
27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ।
ਤੁਸੀਂ ਸਦਾ ਲਈ ਰਹੋਂਗੇ।
28 ਅੱਜ ਅਸੀਂ ਤੁਹਾਡੇ ਸੇਵਕ ਹਾਂ।
ਸਾਡੇ ਬੱਚੇ ਇੱਥੇ ਰਹਿਣਗੇ।
ਅਤੇ ਉਨ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।”
ਪੰਜਵਾਂ ਭਾਗ
(ਜ਼ਬੂਰ 107-150)
107 ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
2 ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ।
ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ।
ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
4 ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ।
ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ।
ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।
5 ਉਹ ਭੁੱਖੇ ਪਿਆਸੇ ਸਨ
ਅਤੇ ਕਮਜ਼ੋਰ ਵੀ ਹੋ ਰਹੇ ਸਨ।
6 ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
7 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
8 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
9 ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ।
ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
10 ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ
ਹਨੇਰਮਈ ਕੈਦ ਵਿੱਚ ਬੰਦ ਸਨ।
11 ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ।
ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
12 ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ
ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ।
ਉਹ ਥਿੜਕ ਗਏ ਅਤੇ ਡਿੱਗ ਪਏ।
ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।
13 ਉਹ ਲੋਕ ਮੁਸੀਬਤ ਵਿੱਚ ਸਨ।
ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
14 ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ।
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।
15 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
16 ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ।
ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ।
ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।
17 ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।
18 ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ
ਅਤੇ ਉਹ ਮਰਨ ਕੰਢੇ ਪਹੁੰਚ ਗਏ।
19 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
20 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ
ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।
21 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਹ ਲੋਕਾਂ ਲਈ ਕਰਦਾ ਹੈ।
22 ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ।
ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।
23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ।
ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ।
ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ।
ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ।
ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ।
ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।
27 ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ।
ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ,
ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ।
ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
31 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਸ ਨੇ ਲੋਕਾਂ ਲਈ ਕੀਤੇ।
32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ।
ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
19 ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, “ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾ ਅਤੇ ਪਾਤਸ਼ਾਹ ਅਬਸ਼ਾਲੋਮ ਨਾਲ ਜਾ ਕੇ ਰਹਿ। ਤੂੰ ਓਪਰਾ ਬੰਦਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ। ਇਸ ਲਈ ਤੂੰ ਆਪਣੀ ਥਾਂ ਮੁੜ ਜਾ। 20 ਅਜੇ ਕੱਲ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਇੱਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।”
21 ਪਰ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਜਿਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਸੌਂਹ, ਮੈਂ ਤੇਰੇ ਸੰਗ ਰਹਾਂਗਾ। ਮੈਂ ਜ਼ਿੰਦਗੀ ਜਾਂ ਮੌਤ ਵਿੱਚ ਤੇਰੇ ਸੰਗ ਹੋਵਾਂਗਾ!”
22 ਦਾਊਦ ਨੇ ਇਤਈ ਨੂੰ ਆਖਿਆ, “ਚੱਲ ਫ਼ਿਰ ਇੱਥੋਂ ਪਾਰ ਲੰਘ।”
ਤਾਂ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ ਅਤੇ ਸਭ ਬੱਚੇ ਨੀਗਰ ਜੋ ਉਸ ਨਾਲ ਸਨ, ਪਾਰ ਲੰਘ ਗਏ। 23 ਸਾਰੇ ਲੋਕ ਭੁੱਬਾਂ ਮਾਰ-ਮਾਰ ਰੋਏ। ਪਾਤਸ਼ਾਹ ਦਾਊਦ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਬਾਕੀ ਦੇ ਸਾਰੇ ਲੋਕ ਪਾਰ ਲੰਘਕੇ ਉਜਾੜ ਵੱਲ ਨੂੰ ਮੁੜ ਗਏ। 24 ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।
25 ਤਦ ਪਾਤਸ਼ਾਹ ਦਾਊਦ ਨੇ ਸਾਦੋਕ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਵੋ। ਜੇਕਰ ਯਹੋਵਾਹ ਵੱਲੋਂ ਮੇਰੇ ਤੇ ਕਿਰਪਾ ਦਰਿਸ਼ਟੀ ਹੋਈ ਤਾਂ ਉਹ ਮੈਨੂੰ ਯਰੂਸ਼ਲਮ ’ਚ ਮੋੜ ਲਿਆਵੇਗਾ ਅਤੇ ਉਸ ਦੇ ਅਤੇ ਮੰਦਰ ਦੇ ਦਰਸ਼ਨ ਮੈਨੂੰ ਮੁੜ ਕਰਾਵੇਗਾ। 26 ਪਰ ਜੇਕਰ ਯਹੋਵਾਹ ਨੇ ਕਿਹਾ ਕਿ ਉਹ ਮੇਰੇ ਤੇ ਪ੍ਰਸੰਨ ਨਹੀਂ ਹੈ ਤਾਂ ਉਹ ਜੋ ਚਾਹੇ ਮੇਰੇ ਨਾਲ ਸਲੂਕ ਕਰ ਸੱਕਦਾ ਹੈ।”
27 ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫ਼ੇਰ ਆਖਿਆ, “ਤੂੰ ਤਾਂ ਪੈਗੰਬਰ ਹੈਂ। ਤੂੰ ਸ਼ਾਂਤੀ ਨਾਲ ਸ਼ਹਿਰ ਵਾਪਿਸ ਮੁੜ। ਅਤੇ ਦੋਵੇਂ ਪੁੱਤਰ ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ ਉਨ੍ਹਾਂ ਨੂੰ ਵੀ ਲੈ ਜਾ। 28 ਮੈਂ ਉਨ੍ਹਾਂ ਜਗ੍ਹਾਵਾਂ ਦੇ ਕਰੀਬ ਇੰਤਜ਼ਾਰ ਕਰਾਂਗਾ ਜਿੱਥੇ ਲੋਕ ਮਾਰੂਥਲ ਅੰਦਰ ਜਾਣ ਲਈ ਦਰਿਆ ਪਾਰ ਕਰਦੇ ਹਨ ਜਦ ਤੀਕ ਮੈਨੂੰ ਤੁਹਾਡੇ ਵੱਲੋਂ ਕੋਈ ਖਬਰ ਨਾ ਮਿਲ ਜਾਵੇ।”
29 ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।
ਅਹੀਥੋਫ਼ਲ ਦੇ ਖਿਲਾਫ਼ ਦਾਊਦ ਦੀ ਪ੍ਰਾਰਥਨਾ
30 ਦਾਊਦ ਜੈਤੂਨ ਦੇ ਪਹਾੜ ਤੇ ਚੜ੍ਹਿਆ। ਉਹ ਰੋ ਰਿਹਾ ਸੀ। ਉਸ ਨੇ ਸਿਰ ਢੱਕਿਆ ਹੋਇਆ ਸੀ ਅਤੇ ਪੈਰੋ ਨੰਗਾ ਸੀ। ਦਾਊਦ ਦੇ ਨਾਲ ਆਏ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕੱ ਲੇ ਅਤੇ ਦਾਊਦ ਦੇ ਨਾਲ ਰੋਦੇ ਹੋਏ ਗਏ।
31 ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।” 32 ਦਾਊਦ ਪਹਾੜ ਦੀ ਚੋਟੀ ਤੇ ਆਇਆ। ਇਹ ਉਹ ਜਗ੍ਹਾ ਸੀ ਜਿੱਥੇ ਉਹ ਅਕਸਰ ਯਹੋਵਾਹ ਦੀ ਉਪਾਸਨਾ ਕਰਨ ਲਈ ਆਉਂਦਾ ਸੀ। ਉਸ ਵਕਤ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਤੇ ਮਿੱਟੀ ਪਾਈ ਹੋਈ ਉਸ ਨੂੰ ਮਿਲਣ ਲਈ ਆਇਆ।
33 ਦਾਊਦ ਨੇ ਹੂਸ਼ਈ ਨੂੰ ਆਖਿਆ, “ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਮੇਰੇ ਸਿਰ ਤੇ ਇੱਕ ਹੋਰ ਮਨੁੱਖ ਦਾ ਭਾਰ ਪਵੇਗਾ। 34 ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿੱਧ ਕਰ ਸੱਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇਁ, ‘ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।’ 35 ਸਾਦੋਕ ਅਤੇ ਅਬਯਾਥਾਰ ਜਾਜਕ ਤੇਰੇ ਨਾਲ ਹਨ। ਸੋ ਅਜਿਹਾ ਹੋਵੇ ਕਿ ਜੋ ਕੁਝ ਵੀ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇ ਸੋ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਦੱਸ ਦੇਵੀਂ। 36 ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਯਾਥਾਰ ਦਾ ਵੀ ਹਨ। ਫ਼ਿਰ ਜੋ ਕੁਝ ਵੀ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਭੇਜਣਾ।”
37 ਇਉਂ ਹੂਸ਼ਈ ਦਾਊਦ ਦਾ ਦੋਸਤ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਵਿੱਚ ਆਇਆ।
37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?”
ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ? 38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”
39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”
40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।
ਪੌਲੁਸ ਦਾ ਲੋਕਾਂ ਵਿੱਚ ਬੋਲਣਾ
22 ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”
2 ਜਦੋਂ ਉਨ੍ਹਾਂ ਨੇ ਉਸ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵੱਧ ਸ਼ਾਂਤ ਹੋ ਗਏ।
3 ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ। 4 ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।
5 “ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
ਪੌਲੁਸ ਨੇ ਆਪਣੇ ਪਰਿਵਰਤਨ ਬਾਰੇ ਦੱਸਿਆ
6 “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ। 7 ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’
8 “ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।’ 9 ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ
10 “ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’ 11 ਮੈਂ ਕੁਝ ਵੇਖ ਨਾ ਸੱਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ੜਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
12 “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ। 13 ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸ ਨੂੰ ਵੇਖਿਆ।
14 “ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ। 15 ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ। 16 ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ(A)
46 ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ। 47 ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
49 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!”
ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।” 50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?”
ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
52 ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
2010 by World Bible Translation Center