Book of Common Prayer
ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। [a]
38 ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ,
ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
2 ਤੁਸੀਂ ਮੈਨੂੰ ਸੱਟ ਮਾਰੀ ਹੈ,
ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।
3 ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ।
ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।
4 ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ।
ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ।
ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
5 ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ।
ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।
6 ਮੇਰੀ ਕਮਰ ਝੁਕ ਗਈ ਹੈ
ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।
7 ਮੈਨੂੰ ਬੁਖਾਰ ਹੈ,
ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।
8 ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ
ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।
9 ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ।
ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।
10 ਮੇਰਾ ਦਿਲ ਚੂਰ ਹੋ ਰਿਹਾ ਹੈ।
ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।
11 ਮੇਰੀ ਬਿਮਾਰੀ ਦੇ ਕਾਰਣ,
ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ।
ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।
12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ।
ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ।
ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ।
ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।
14 ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ।
ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।
15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ।
ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।
16 ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ।
ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”
17 ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ
ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।
18 ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ।
ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।
19 ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ।
ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।
20 ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ
ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ।
ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ
ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
21 ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ।
ਮੇਰੇ ਪਰਮੇਸ਼ੁਰ ਨੇੜੇ ਰਹੋ।
22 ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।
ਮੇਰੇ ਪਰਮੇਸ਼ੁਰ, ਮੈਨੂੰ ਬਚਾਉ।
ਦਾਲਥ
25 ਮੈਂ ਛੇਤੀ ਹੀ ਮਰ ਜਾਵਾਂਗਾ।
ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।
26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ।
ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।
27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।
28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ,
ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।
29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ।
ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।
30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ।
ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ।
ਮੈਨੂੰ ਨਿਰਾਸ਼ ਨਾ ਕਰੋ।
32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ।
ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।
ਹੇ
33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ,
ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।
34 ਸਮਝਣ ਵਿੱਚ ਮੇਰੀ ਮਦਦ ਕਰੋ,
ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ।
ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ।
ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ।
ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।
38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ
ਤਾਂ ਜੋ ਲੋਕ ਤੁਹਾਡਾ ਆਦਰ ਕਰਨ।
39 ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ।
ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।
40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ,
ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।
ਵਾਉ
41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।
24 ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ, ਉਸ ਮਹਿਲ ਨੂੰ ਆਈ ਜਿਹੜਾ ਸੁਲੇਮਾਨ ਨੇ ਉਸ ਲਈ ਬਣਵਾਇਆ ਸੀ, ਫ਼ੇਰ ਸੁਲੇਮਾਨ ਨੇ ਮਿੱਲੋ ਬਣਵਾਇਆ।
25 ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ, ਚੜ੍ਹਾਉਂਦਾ ਹੁੰਦਾ ਸੀ ਅਤੇ ਉਸ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਮੰਦਰ ਨੂੰ ਮੁਕੰਮਲ ਕੀਤਾ।
26 ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ। 27 ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸਿਆਣੇ ਬੰਦੇ ਜੋ ਸਮੁੰਦਰ ਦੇ ਸਿਆਣੇ ਮੱਲਾਹ ਸਨ, ਸੁਲੇਮਾਨ ਦੇ ਬੰਦਿਆਂ ਨਾਲ ਭੇਜੇ। 28 ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉੱਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।
ਸ਼ਬਾ ਦੀ ਰਾਣੀ ਦਾ ਸੁਲੇਮਾਨ ਕੋਲ ਫੇਰਾ
10 ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ। 2 ਉਹ ਬਹੁਤ ਸਾਰੇ ਸੇਵਕਾਂ, ਬਹੁਤ ਸਾਰੇ ਮਸਾਲਿਆਂ, ਸੋਨੇ ਅਤੇ ਕੀਮਤੀ ਪੱਥਰਾਂ ਨਾਲ ਲੱਦੇ ਹੋਏ ਊਠਾਂ ਨਾਲ ਯਰੂਸ਼ਲਮ ਨੂੰ ਆਈ। ਜਦ ਉਹ ਸੁਲੇਮਾਨ ਨੂੰ ਮਿਲੀ ਉਸ ਨੇ ਆਪਣੇ ਮਨ ਵਿੱਚਲੇ ਸਾਰੇ ਸਵਾਲ ਉਸ ਨੂੰ ਪੁੱਛੇ। 3 ਸੁਲੇਮਾਨ ਨੇ ਉਸਦੀਆਂ ਸਾਰੀਆਂ ਗੱਲਾਂ ਦਾ ਉਸ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਵੀ ਗੱਲ ਗੁੱਝੀ ਨਹੀਂ ਸੀ ਜਿਸ ਦਾ ਉਸ ਨੇ ਜਵਾਬ ਨਾ ਦਿੱਤਾ ਹੋਵੇ। 4 ਸ਼ਬਾ ਦੀ ਰਾਣੀ ਨੇ ਵੇਖਿਆ ਕਿ ਸੁਲੇਮਾਨ ਪਾਤਸ਼ਾਹ ਬਹੁਤ ਸਿਆਣਾ ਸੀ ਅਤੇ ਉਸ ਨੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ। 5 ਉਸ ਨੇ ਉਸ ਦੇ ਮੇਜ਼ ਤੇ ਪਰੋਸਿਆ ਭੋਜਨ, ਉਸ ਦੇ ਅਫ਼ਸਰਾਂ ਦੀ ਸਭਾ, ਮਹਿਲ ਦੇ ਨੌਕਰਾਂ ਅਤੇ ਉਨ੍ਹਾਂ ਦੇ ਕੱਪੜਿਆਂ, ਮੰਦਰ ਵਿੱਚ ਉਸਦੀਆਂ ਭੇਟ ਕੀਤੀਆਂ ਬਲੀਆਂ ਅਤੇ ਉਸ ਦੀਆਂ ਦਿੱਤੀਆਂ ਦਾਅਵਤਾਂ ਨੂੰ ਵੇਖਿਆ। “ਇਨ੍ਹਾਂ ਸਭਨਾਂ ਚੀਜ਼ਾਂ ਨੇ ਉਸ ਦੇ ਹੋਸ਼ ਉਡਾ ਦਿੱਤੇ।”
6 ਤਾਂ ਰਾਣੀ ਨੇ ਪਾਤਸ਼ਾਹ ਨੂੰ ਆਖਿਆ, “ਜੋ ਮੈਂ ਤੇਰੀਆਂ ਕਰਨੀਆਂ ਬਾਰੇ ਅਤੇ ਤੇਰੀ ਸਿਆਣਪ ਬਾਰੇ ਸੁਣਿਆ ਸੀ ਸੱਚ ਹੈ। 7 ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਂ ਵੇਖਿਆ ਉਹ ਉਸ ਤੋਂ ਵੱਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ। 8 ਤੇਰੀਆਂ ਪਤਨੀਆਂ ਅਤੇ ਅਧਿਕਾਰੀ ਕਿੰਨੇ ਸੁਭਾਗੇ ਹਨ ਜੋ ਹਮੇਸ਼ਾ ਤੇਰੇ ਸਾਹਮਣੇ ਹੁੰਦੇ ਹਨ ਅਤੇ ਤੇਰੀ ਸਿਆਣਪ ਨੂੰ ਸੁਣ ਸੱਕਦੇ ਹਨ! 9 ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।”
10 ਤਾਂ ਸ਼ਬਾ ਦੀ ਰਾਣੀ ਨੇ 4,080 ਕਿਲੋ ਸੋਨਾ ਅਤੇ ਢੇਰ ਸਾਰੇ ਮਸਾਲੇ ਅਤੇ ਬਹੁਮੁੱਲੇ ਪੱਥਰ ਦਿੱਤੇ। ਜਿੰਨੀ ਤਦਾਦ ਵਿੱਚ ਮਸਾਲੇ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤੇ, ਕਿ ਉਹ ਕਿਸੇ ਵੀ ਹੋਰ ਵਿਅਕਤੀ ਦੁਆਰਾ ਇਸਰਾਏਲ ਵਿੱਚ ਲਿਆਂਦੇ ਜਾਣ ਨਾਲੋਂ ਵੱਧੇਰੇ ਸਨ।
11 ਹੀਰਾਮ ਦੇ ਜਹਾਜ਼ ਓਫੀਰ ਤੋਂ ਸੋਨਾ ਅਤੇ ਖਾਸ ਲੱਕੜ [a] ਅਤੇ ਬਹੁਮੁੱਲੇ ਪੱਥਰ ਵੀ ਲਿਆਏ। 12 ਰਾਜੇ ਸੁਲੇਮਾਨ ਨੇ ਮੰਦਰ ਵਿੱਚ ਥੰਮਾਂ ਲਈ ਅਤੇ ਮਹਿਲ ਲਈ ਇਹ ਖਾਸ ਲੱਕੜ ਇਸਤੇਮਾਲ ਕੀਤੀ। ਉਸ ਨੇ ਇਹ ਲੱਕੜ ਰਾਗੀਆਂ ਲਈ ਬਰਬਤਾਂ ਅਤੇ ਸਿਤਾਰਾਂ ਬਨਾਉਣ ਲਈ ਵੀ ਇਸਤੇਮਾਲ ਕੀਤੀ। ਕਿਸੇ ਨੇ ਕਦੇ ਵੀ ਇਹ ਖਾਸ ਲੱਕੜੀ ਇੰਨੀ ਜਿਆਦੇ ਨਹੀਂ ਲਿਆਂਦੀ ਸੀ ਅਤੇ ਇਹ ਦੋਬਾਰਾ ਨਹੀਂ ਵੇਖੀ ਗਈ।
13 ਉਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸਦੀ ਇੱਛਾ ਮੁਤਾਬਕ ਜੋ ਉਸ ਨੇ ਮੰਗਿਆ ਸੋ ਦਿੱਤਾ ਉਸ ਤੋਂ ਇਲਾਵਾ ਜੋ ਇੱਕ ਰਾਜਾ ਦੂਸਰੇ ਦੇਸ਼ ਦੇ ਸ਼ਾਸਕ ਨੂੰ ਦਿੰਦਾ। ਫ਼ੇਰ ਰਾਣੀ ਅਤੇ ਉਸ ਦੇ ਸੇਵਕ ਉਸ ਦੇ ਦੇਸ ਨੂੰ ਪਰਤ ਗਏ।
ਆਪਣੇ ਕਥਨ ਉੱਪਰ ਕਾਬੂ ਰੱਖੋ
3 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ। 4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ। 5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ।
ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। 6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ। 8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ। 9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ(A)
15 ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
2 ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?”
ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।
3 ਪ੍ਰਧਾਨ ਜਾਜਕ ਬਿਨਾ ਸਬੂਤ ਉਸ ਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ। 4 ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?”
5 ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸ ਨੂੰ ਵੇਖਕੇ ਹੈਰਾਨ ਸੀ।
ਪਿਲਾਤੁਸ ਯਿਸੂ ਨੂੰ ਛੁਡਾਉਣ ਤੋਂ ਅਸਮਰਥ ਰਿਹਾ(B)
6 ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸ ਨੂੰ ਮੁਕਤ ਕਰਦਾ ਸੀ। 7 ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
8 ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ। 9 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?” 10 ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ। 11 ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁੱਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਆਜ਼ਾਦ ਕਰਵਾਉਣ ਲਈ ਜੋਰ ਪਾਉਣ।
2010 by World Bible Translation Center