Book of Common Prayer
ਸੁਲੇਮਾਨ ਨੂੰ।
72 ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ।
ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ।
ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।
3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।
4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ।
ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।
5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ।
ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।
6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ,
ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।
7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ,
ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।
8 ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ,
ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
9 ਮਾਰੂਥਲ ਦੇ ਸਾਰੇ ਵਿਰਸੇ ਉਸ ਨੂੰ ਝੁਕਣ।
ਉਸ ਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸ ਦੇ ਅੱਗੇ ਝੁਕਣ।
10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ।
ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।
12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ।
ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ,
ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।
14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ।
ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।
15 ਰਾਜਾ ਅਮਰ ਰਹੇ।
ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ,
ਰਾਜੇ ਲਈ ਪ੍ਰਾਰਥਨਾ ਕਰੋ,
ਉਸ ਨੂੰ ਹਰ ਰੋਜ਼ ਅਸੀਸ ਦਿਉ।
16 ਖੇਤ ਵੱਧੇਰੇ ਅਨਾਜ ਪੈਦਾ ਕਰਨ।
ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ।
ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ।
ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।
17 ਰਾਜਾ ਸਦਾ ਲਈ ਪ੍ਰਸਿਧ ਹੋਵੇ।
ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ।
ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ।
ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ।
ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।
19 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ।
ਆਮੀਨ ਫੇਰ ਆਮੀਨ।
20 (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖਤਮ ਹੁੰਦੀਆਂ ਹਨ।)
ਯੋਧ
73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ।
ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।
74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ।
ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ
ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ।
ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।
77 ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ।
ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।
78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ।
ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ,
ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।
80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ।
ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।
ਕਾਫ਼
81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ।
ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ।
ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ।
ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।
83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ।
84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ?
ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ।
85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ।
ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।
86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ।
ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ
ਮੇਰੀ ਮਦਦ ਕਰੋ।
87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ।
ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ।
88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ।
ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ।
ਲਾਮਦ
89 ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ।
ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ।
90 ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ।
ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ।
91 ਇਹ ਹਾਲੇ ਵੀ ਤੁਹਾਡੇ ਨੇਮਾਂ ਕਾਰਣ ਖਲੋਤੀ ਹੈ।
ਕਿਉਂਕਿ ਇਹ ਉਨ੍ਹਾਂ ਨੂੰ ਇੱਕ ਗੁਲਾਮ ਵਾਂਗ ਮੰਨਦੀ ਹੈ।
92 ਜੇ ਤੁਹਾਡੀਆਂ ਸਿੱਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ।
ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ।
93 ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ
ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ।
94 ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ!
ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ।
95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ।
ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ।
96 ਹਰ ਚੀਜ਼ ਦੀ ਹਦ ਹੁੰਦੀ ਹੈ,
ਪਰ ਤੁਹਾਡੇ ਨੇਮ ਦੀ ਨਹੀਂ।
ਮੀਕਾਯਾਹ ਦਾ ਅਹਾਬ ਨੂੰ ਚੇਤਾਵਨੀ ਦੇਣਾ
22 ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ। 2 ਉਸਤੋਂ ਬਾਅਦ ਤੀਜੇ ਵਰ੍ਹੇ ਵਿੱਚ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਮਿਲਣ ਲਈ ਆਇਆ।
3 ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਯਾਦ ਰਹੇ ਕਿ ਰਾਮੋਥ ਜਿਹੜਾ ਕਿ ਗਿਲਆਦ ਵਿੱਚ ਹੈ ਉਸ ਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀਏ? ਕਿਉਂ ਨਾ ਉਸ ਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।” 4 ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ?”
ਯਹੋਸ਼ਾਫ਼ਾਟ ਨੇ ਆਖਿਆ, “ਹਾਂ! ਮੈਂ ਤੇਰਾ ਸਾਥ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ। 5 ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਸਲਾਹ ਲੈ ਲੈਣੀ ਚਾਹੀਦੀ ਹੈ।”
6 ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?”
ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”
7 ਪਰ ਯਹੋਸ਼ਾਫ਼ਾਟ ਨੇ ਆਖਿਆ, “ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।”
8 ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।”
ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
9 ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।
10 ਉਸ ਵਕਤ ਦੋਨਾਂ ਪਾਤਸ਼ਾਹਾਂ ਨੇ ਆਪਣੇ ਸ਼ਾਹੀ ਵਸਤਰ ਪਹਿਨੇ ਹੋਏ ਸਨ। ਉਹ ਆਪਣੇ ਰਾਜ ਸਿੰਘਾਸਣ ਉੱਤੇ ਬੈਠੇ ਹੋਏ ਸਨ। ਇਹ ਨਿਆਂ ਘਰ ਸਾਮਰਿਯਾ ਦੇ ਫ਼ਾਟਕ ਦੇ ਕੋਲ ਹੀ ਸੀ ਅਤੇ ਸਾਰੇ ਨਬੀ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋਕੇ ਉਹ ਅਗੰਮ ਵਾਚ ਰਹੇ ਸਨ। 11 ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, “ਯਹੋਵਾਹ ਫੁਰਮਾਉਂਦਾ ਹੈ, ‘ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਂਗੇ।’” 12 ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, “ਤੁਹਾਡੀ ਸੈਨਾ ਨੂੰ ਹੁਣੇ ਹੀ ਚੜ੍ਹਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਥ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।”
13 ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸ ਨੇ ਉਸ ਨਬੀ ਨੂੰ ਲੱਭ ਕੇ ਆਖਿਆ, “ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।”
14 ਪਰ ਮੀਕਾਯਾਹ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਯਹੋਵਾਹ ਮੈਨੂੰ ਫ਼ੁਰਮਾਏਗਾ, ਉਹੋ ਹੀ ਬੋਲਾਂਗਾ।”
15 ਤਦ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, “ਹੇ ਮੀਕਾਯਾਹ ਕੀ ਮੈਂ ਅਤੇ ਯਹੋਸ਼ਾਫ਼ਾਟ ਰਾਮੋਥ ਗਿਲਆਦ ਉੱਪਰ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ?”
ਮੀਕਾਯਾਹ ਬੋਲਿਆ, “ਹਾਂ, ਤੁਸੀਂ ਜਾਓ ਅਤੇ ਜਿੱਤ ਪ੍ਰਾਪਤ ਕਰੋ ਕਿਉਂ ਕਿ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।”
16 ਪਰ ਅਹਾਬ ਨੇ ਆਖਿਆ, “ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ ਜਾਂ ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮ ਵਾਕ ਸੁਣਾ ਕਿ ਉਹ ਕੀ ਆਖਦਾ ਹੈ?”
17 ਤਾਂ ਮੀਕਾਯਾਹ ਨੇ ਆਖਿਆ, “ਮੈਂ ਵੇਖ ਸੱਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿੰਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।”
18 ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।”
19 ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ। 20 ਯਹੋਵਾਹ ਨੇ ਆਖਿਆ, ‘ਕੌਣ ਅਹਾਬ ਨੂੰ ਭਰਮਾਏਗਾ? ਤਾਂ ਜੋ ਉਹ ਰਾਮੋਥ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓੱਥੇ ਉਹ ਮਾਰਿਆਂ ਜਾਵੇਗਾ।’ ਤਾਂ ਦੂਤ ਨਿਰਣਾਂ ਨਾ ਕਰ ਸੱਕੇ ਕਿ ਉਹ ਕੀ ਕਰਨ। 21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, ‘ਮੈਂ ਉਸ ਨੂੰ ਭਰਮਾਵਾਂਗਾ!’ 22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।’ ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”
23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।”
24 ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਥਪੜ ਮਾਰਿਆ ਅਤੇ ਕਿਹਾ, “ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?”
25 ਮੀਕਾਯਾਹ ਨੇ ਆਖਿਆ, “ਹੁਣੇ ਜਦੋਂ ਬਿਪਤਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਂਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।”
26 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, “ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ। 27 ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸ ਨੂੰ ਕੈਦ ਵਿੱਚ ਰੱਖੇ ਅਤੇ ਇਸ ਨੂੰ ਰੁੱਖ ਰੋਟੀ ਤੇ ਪਾਣੀ ਹੀ ਦੇਵੋ।”
28 ਮੀਕਾਯਾਹ ਉੱਚੀ ਆਵਾਜ਼ ’ਚ ਬੋਲਿਆ, “ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।”
ਸਲੀਬ ਉੱਤੇ ਮਸੀਹ ਬਾਰੇ ਸੰਦੇਸ਼
2 ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ। 2 ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ। 3 ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ। 4 ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ। 5 ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
ਪਰਮੇਸ਼ੁਰ ਦੀ ਸਿਆਣਪ
6 ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ। 7 ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ। 8 ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ। 9 ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ;
“ਕਿਸੇ ਅੱਖ ਨੇ ਨਹੀਂ ਦੇਖਿਆ,
ਕਿਸੇ ਕੰਨ ਨੇ ਨਹੀਂ ਸੁਣਿਆ,
ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।” (A)
10 ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ।
ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ। 11 ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ। 12 ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
13 ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
ਯਿਸੂ ਨੇ ਕੁਝ ਚੇਲੇ ਚੁਣੇ(A)
18 ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ। 19 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” 20 ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
21 ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ 22 ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ(B)
23 ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। 24 ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 25 ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।
2010 by World Bible Translation Center