Book of Common Prayer
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
20 ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ।
ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।
2 ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ।
ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।
3 ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ
ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।
4 ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ।
ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।
5 ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ।
ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ।
ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।
6 ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ।
ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ।
ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।
7 ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ।
ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ।
ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।
8 ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ।
ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।
9 ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ।
ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
21 ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ।
ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
2 ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ,
ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।
3 ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ।
ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ।
ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।
5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ।
ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।
6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ।
ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।
7 ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ।
ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।
8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ।
ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
9 ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ,
ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ।
ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ
ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।
10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ,
ਉਹ ਧਰਤੀ ਉੱਤੋਂ ਮਿਟ ਜਾਣਗੇ।
11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ।
ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।
12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ।
ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ
ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ।
ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।
13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ।
ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।
ਦਾਊਦ ਦਾ ਇੱਕ ਉਸਤਤਿ ਗੀਤ।
110 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ,
“ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
2 ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ।
ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
3 ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ
ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ।
ਉਹ ਖਾਸ ਵਸਤਰ ਪਾਉਣਗੇ
ਅਤੇ ਅਮ੍ਰਿਤ ਵੇਲੇ ਆ ਮਿਲਣਗੇ
ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ।
ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ।
ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
6 ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ।
ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ।
ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ।
ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।
116 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।
2 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
3 ਮੈਂ ਤਾਂ ਮਰ ਹੀ ਚੱਲਿਆ ਸਾਂ।
ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ।
ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ।
ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ।
ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”
5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ।
ਪਰਮੇਸ਼ੁਰ ਮਿਹਰਬਾਨ ਹੈ।
6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ।
ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।
7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ!
ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।
8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ।
ਤੁਸੀਂ ਮੇਰੇ ਅਥਰੂ ਰੋਕੋ।
ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।
9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
10 ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ,
“ਮੈਂ ਤਬਾਹ ਹੋ ਗਿਆ ਹਾਂ!”
11 ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ,
“ਸਾਰੇ ਬੰਦੇ ਝੂਠੇ ਹਨ!”
12 ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ?
ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।
13 ਉਸ ਨੇ ਮੈਨੂੰ ਬਚਾਇਆ,
ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ।
ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।
14 ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ।
ਹੁਣ ਮੈਂ ਉਸ ਦੇ ਸਮੂਹ ਬੰਦਿਆ ਦੇ ਸਾਹਮਣੇ ਜਾਵਾਂਗਾ।
15 ਯਹੋਵਾਹ ਵਾਸਤੇ ਉਸ ਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ।
ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।
16 ਮੈਂ ਤੁਹਾਡਾ ਸੇਵਕ ਹਾਂ,
ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ।
ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।
17 ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ।
ਮੈਂ ਯਹੋਵਾਹ ਦਾ ਨਾਮ ਲਵਾਂਗਾ।
18 ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।
ਹੁਣ ਮੈਂ ਉਸ ਦੇ ਸਮੂਹ ਬੰਦਿਆਂ ਦੇ ਸਾਹਮਣੇ ਜਾਵਾਂਗਾ।
19 ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ।
ਯਹੋਵਾਹ ਦੀ ਉਸਤਤਿ ਕਰੋ।
117 ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ।
ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।
2 ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ।
ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ!
ਯਹੋਵਾਹ ਦੀ ਉਸਤਤਿ ਕਰੋ।
ਯਰੂਸ਼ਲਮ ਦਾ ਨਾਸ
8 ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ। 9 ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।
10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ। 11 ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ। 12 ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸ ਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸੱਕਣ।
ਯਹੂਦਾਹ ਦਾ ਰਾਜਪਾਲ ਗਦਲਯਾਹ
22 ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।
23 ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ। 24 ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”
25 ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ। 26 ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।
ਅਸੀਂ ਮੌਤ ਤੋਂ ਉਭਾਰੇ ਜਾਵਾਂਗੇ
12 ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ? 13 ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਮੁਰਦਿਆਂ ਤੋਂ ਨਹੀਂ ਜੀ ਉੱਠਿਆ। 14 ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ। 15 ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਜਿਵਾਲਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਜਿਵਾਲਿਆ। 16 ਜੇ ਮਰੇ ਹੋਏ ਲੋਕਾਂ ਨੂੰ ਜਿਵਾਲਿਆ ਨਹੀਂ ਜਾਂਦਾ ਤਾਂ ਮਸੀਹ ਨੂੰ ਵੀ ਨਹੀਂ ਸੀ ਜਿਵਾਲਿਆ ਗਿਆ। 17 ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ। 18 ਅਤੇ ਮਸੀਹ ਵਿੱਚ ਉਹ ਲੋਕ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਗੁਆਚ ਗਏ ਹਨ। 19 ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।
20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ। 21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ। 22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ। 23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ। 24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।
25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ। 26 ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ। 27 ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” [a] ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ। 28 ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯੰਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।
29 ਜੇਕਰ ਲੋਕ ਮੁਰਦਿਆਂ ਤੋਂ ਨਹੀਂ ਜੀ ਉੱਠਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਏ ਨਹੀ ਜੀ ਉੱਠਦੇ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?
7 ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ! 8 ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹੜੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ। 9 ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵੱਧੇਰੇ ਹੈ। 10 ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ:
‘ਸੁਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹੜਾ ਕਿ
ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ (A)
11 “ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹੜੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ। 12 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹੜੇ ਬਲ ਦਾ ਉਪਯੋਗ ਕਰਦੇ ਹਨ ਇਸ ਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। 13 ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ। 14 ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ। 15 ਜੇਕਰ ਤੁਸੀਂ ਮੈਨੂੰ ਸੁਣ ਸੱਕਦੇ ਹੋ, ਤਾਂ ਸੁਣੋ।
2010 by World Bible Translation Center