Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 25

ਦਾਊਦ ਦਾ ਇੱਕ ਗੀਤ।

25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
    ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
    ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
    ਪਰ ਗਦਾਰ ਨਾਉਮੀਦ ਹੋਣਗੇ
    ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।

ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
    ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
    ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
    ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
    ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।

ਯਹੋਵਾਹ ਸੱਚਮੁੱਚ ਸ਼ੁਭ ਹੈ।
    ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
    ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ
    ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।

11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ।
    ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।

12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ।
    ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ
    ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ।
    ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ।
    ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।

16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ।
    ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ।
    ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ।
    ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ,
    ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ।
    ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ।
    ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।

ਜ਼ਬੂਰ 9

ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ [a] ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ।

ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ।
    ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।
ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ।
    ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।
ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ।
    ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।

ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ।
ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ।
    ਅਤੇ ਤੁਸੀਂ ਨਿਆਂ ਸੁਣਾ ਦਿੱਤਾ।
ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ,
    ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ।
    ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ।
ਦੁਸ਼ਮਣ ਖਤਮ ਹੋ ਗਿਆ ਹੈ।
    ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ।
    ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ।
    ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।

ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ।
    ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ।
    ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।
ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ।
    ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।
ਯਹੋਵਾਹ ਸਤਾਏ ਹੋਏ ਲੋਕਾਂ ਲਈ
    ਸੁਰੱਖਿਅਤ ਸਥਾਨ ਹੋਵੇਗਾ।
ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ
    ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।

10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ,
    ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ।
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ
    ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।

11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ।
    ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ
    ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ।
ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ।

13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ।
    ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ।
    ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।
14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ।
    ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”

15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ
    ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ।
    ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।

17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ।
    ਅਜਿਹੇ ਲੋਕ ਮਰਨਗੇ।
18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ।
    ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ।
    ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ।

19 ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ,
    ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ।
20 ਲੋਕਾਂ ਨੂੰ ਇੱਕ ਸਬਕ ਸਿੱਖਾਉ।
    ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।

ਜ਼ਬੂਰ 15

ਦਾਊਦ ਦਾ ਇੱਕ ਗੀਤ।

15 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ?
    ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?
ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
    ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।
ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ।
    ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
    ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।
ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ
    ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ।
ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ
    ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ।
ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ [a] ਹੈ।
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
    ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
    ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,

ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ। [b]

ਯਿਰਮਿਯਾਹ 44:1-14

ਮਿਸਰ ਵਿੱਚ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼

44 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ: ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ। ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ। ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’ ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ। ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”

ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ। ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ। ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ? 10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”

11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ। 12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ। 13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ। 14 ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”

1 ਕੁਰਿੰਥੀਆਂ ਨੂੰ 15:30-41

30 ਅਤੇ ਸਾਡੇ ਬਾਰੇ ਕੀ? ਤਾਂ ਸਾਨੂੰ ਹਮੇਸ਼ਾ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਉਣਾ ਚਾਹੀਦਾ ਹੈ? 31 ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ। 32 ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।” [a]

33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।” 34 ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।

ਸਾਡਾ ਸਰੀਰ ਕਿਹੋ ਜਿਹਾ ਹੋਵੇਗਾ?

35 ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?” 36 ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ। 37 ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ। 38 ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ। 39 ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ। 40 ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ। 41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।

ਮੱਤੀ 11:16-24

16 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,

17 ‘ਅਸੀਂ ਤੁਹਾਡੇ ਲਈ ਬੰਸਰੀ
    ਵਜਾਈ ਪਰ ਤੁਸੀਂ ਨਾ ਨੱਚੇ।
ਅਸੀਂ ਉਦਾਸ ਗੀਤ ਗਾਇਆ
    ਪਰ ਤੁਸੀਂ ਨਾ ਪਿੱਟਿਆ।’

18 ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’ 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”

ਯਿਸੂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਜੋ ਵਿਸ਼ਵਾਸ ਨਹੀਂ ਕਰਦੇ(A)

20 ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸ ਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉੱਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ। 21 ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! [a] ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ [b] ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ। 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁੱਛਣ ਜੋਗ ਹੋਵੇਗਾ।

23 “ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ। 24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।”

Punjabi Bible: Easy-to-Read Version (ERV-PA)

2010 by World Bible Translation Center