Book of Common Prayer
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ।
45 ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ
ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ।
ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ
ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
2 ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ।
ਤੁਸੀਂ ਬਹੁਤ ਚੰਗੇ ਵਕਤਾ ਹੋ।
ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।
3 ਆਪਣੀ ਤਲਵਾਰ ਪਹਿਨ ਲਵੋ।
ਆਪਣੀ ਸ਼ਾਨਦਾਰ ਵਰਦੀ ਪਾ ਲਵੋ।
4 ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ।
ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।
5 ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ।
ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ।
6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ।
ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ।
ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।
8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ।
ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।
9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ।
ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ।
ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।
11 ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ।
ਉਹ ਤੇਰਾ ਨਵਾਂ ਪਤੀ ਹੋਵੇਗਾ
ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।
12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।
13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ।
ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।
14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ,
ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ।
15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ।
ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।
16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ।
ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।
17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ।
ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ।
47 ਤੁਸੀਂ ਸਮੂਹ ਲੋਕੋ, ਤਾੜੀ ਮਾਰੋ।
ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।
2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ।
ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।
3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ।
ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।
4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ।
ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।
5 ਯਹੋਵਾਹ ਆਪਣੇ ਤਖਤ ਉੱਤੇ ਬਿਗਲ
ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।
6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ।
ਉਸਤਤਿ ਦੇ ਗੀਤ ਗਾਵੋ।
8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ।
ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ
ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ।
ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ,
ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ।
48 ਯਹੋਵਾਹ ਮਹਾਨ ਹੈ।
ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
2 ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ।
ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ
ਸ਼ਹਿਰ ਮਹਾਨ ਰਾਜੇ ਦਾ ਹੈ।
3 ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ
ਗੜ੍ਹ ਸਮਝਿਆ ਜਾਂਦਾ ਹੈ।
4 ਇੱਕ ਵਾਰੀ ਕੁਝ ਰਾਜੇ ਇਕੱਠੇ ਹੋਏ
ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨ ਦੀ ਯੋਜਨਾ ਬਣਾਈ।
ਉਨ੍ਹਾਂ ਨੇ ਇਕੱਠਿਆਂ ਅਗਾਂਹਾਂ ਕੂਚ ਕੀਤਾ।
5 ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤੱਕਿਆ, ਉਹ ਹੈਰਾਨ ਰਹਿ ਗਏ।
ਅਤੇ ਉਹ ਦਹਿਸ਼ਤ ਵਿੱਚ ਭੱਜ ਉੱਠੇ।
6 ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ।
ਉਹ ਡਰ ਨਾਲ ਕੰਬ ਗਏ।
7 ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ
ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ।
8 ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ
ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ।
ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ।
9 ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।
10 ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ।
ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ।
ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।
11 ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ।
ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।
12 ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ।
ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।
13 ਉੱਚੀਆਂ ਕੰਧਾਂ ਵੱਲ ਵੇਖੋ,
ਸੀਯੋਨ ਦੇ ਮਹਿਲਾਂ ਦੀ ਤਾਰੀਫ਼ ਕਰੋ।
ਫ਼ੇਰ ਤੁਸੀਂ ਅਗਲੀ ਪੀੜੀ ਨੂੰ ਇਸ ਬਾਰੇ ਦੱਸ ਸੱਕੋਂਗੇ।
14 ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ।
ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।
5 ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ। 2 ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ। 3 ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ? 4 ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਪੁੱਛਿਆ, “ਜਿਹੜੇ ਇਸ ਮੰਦਰ ਦਾ ਨਿਰਮਾਣ ਕਰ ਰਹੇ ਹਨ ਉੱਨ੍ਹਾਂ ਲੋਕਾਂ ਦੇ ਕੀ ਨਾਂ ਹਨ?”
5 ਪਰ ਦੇ ਪਰਮੇਸ਼ੁਰ ਦੀ ਨਿਗਾਹ ਉਨ੍ਹਾਂ ਯਹੂਦੀ ਆਗੂਆਂ ਉੱਪਰ ਸੀ ਅਤੇ ਇਮਾਰਤਕਾਰਾਂ ਨੇ ਇਮਾਰਤ ਬਨਾਉਣੀ ਤਦ ਤੀਕ ਨਾ ਛੱਡੀ ਜਦ ਤੀਕ ਇਹ ਖਬਰ ਦਾਰਾ ਪਾਤਸ਼ਾਹ ਤੀਕ ਨਾ ਪਹੁੰਚੀ। ਉਹ ਤਦ ਤੀਕ ਕੰਮ ਕਰਦੇ ਰਹੇ ਜਦ ਤੀਕ ਪਾਤਸ਼ਾਹ ਨੇ ਆਪਣਾ ਜਵਾਬ ਚਿੱਠੀ ਰਾਹੀਂ ਨਾ ਭੇਜਿਆ।
6 ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ। 7 ਉਸ ਚਿੱਠੀ ਦੀ ਨਕਲ ਇਉਂ ਸੀ:
ਪਾਤਸ਼ਾਹ ਦਾਰਾ ਨੂੰ ਸਲਾਮ!
8 ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।
9 ਜਿਹੜੇ ਕੰਮ ਉਹ ਕਰ ਰਹੇ ਹਨ ਉਸ ਬਾਬਤ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਕੁਝ ਸਵਾਲ ਕੀਤੇ। ਅਸੀਂ ਉਨ੍ਹਾਂ ਨੂੰ ਪੁੱਛਿਆ, “ਕਿਸਨੇ ਤੁਹਾਨੂੰ ਇਹ ਮੰਦਰ ਉਸਾਰਨ ਅਤੇ ਇਸਦੀ ਕੰਧ ਨੂੰ ਫਿਰ ਤੋਂ ਬਨਾਉਣ ਦੀ ਆਗਿਆ ਦਿੱਤੀ ਹੈ?” 10 ਅਸੀਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਨਾਵਾਂ ਬਾਰੇ ਵੀ ਪੁੱਛਿਆ। ਅਸੀਂ ਉਨ੍ਹਾਂ ਦੇ ਆਗੂਆਂ ਦੇ ਨਾਓ ਵੀ ਲਿਖਣਾ ਚਾਹੁੰਦੇ ਸੀ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਉਹ ਕਿਹੜੇ ਮਨੁੱਖ ਹਨ?
11 ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ:
“ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ। 12 ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇੱਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। 13 ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ। 14 ਪਾਤਸ਼ਾਹ ਕੋਰਸ਼ ਨੇ ਬਾਬਲ ਵਿੱਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸ ਦੇ ਰਾਜਪਾਲ ਹੋਣ ਲਈ ਚੁਣਿਆ ਸੀ।”
15 ਤਦ ਕੋਰਸ਼ ਨੇ ਸ਼ੇਸਬੱਸਰ ਨੂੰ ਆਖਿਆ, “ਤੂੰ ਇਨ੍ਹਾਂ ਭਾਂਡਿਆਂ ਨੂੰ ਲੈ ਅਤੇ ਜਾਹ ਅਤੇ ਜਾ ਕੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਉਸ ਥਾਂ ਤੇ ਪਰਮੇਸ਼ੁਰ ਦਾ ਮੰਦਰ ਬਣਾਇਆ ਜਾਵੇਂ।”
16 ਫ਼ੇਰ ਸ਼ੇਸਬੱਸਰ ਨੇ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਧਰੀ। ਉਸ ਵਕਤ ਤੋਂ ਹੁਣ ਤੀਕ ਇਹ ਬਣ ਰਿਹਾ ਹੈ ਅਤੇ ਅੱਜ ਤੀਕ ਮੁਕੰਮਲ ਨਹੀਂ ਹੋਇਆ।
17 ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ
ਯੂਹੰਨਾ ਸਵਰਗ ਦੇਖਦਾ ਹੈ
4 ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।” 2 ਫ਼ੇਰ ਆਤਮਾ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਹਮਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ। 3 ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
4 ਤਖਤ ਦੇ ਆਲੇ-ਦੁਆਲੇ ਉੱਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿੱਟੀਆਂ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸੁਨਹਿਰੀ ਤਾਜ ਸਨ। 5 ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ। 6 ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ।
ਤਖਤ ਦੇ ਸਾਹਮਣੇ ਅਤੇ ਉਸ ਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿੱਛੇ ਅੱਖਾਂ ਹੀ ਅੱਖਾਂ ਸਨ। 7 ਪਹਿਲੀ ਸਜੀਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ। 8 ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ:
“ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ।
ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”
9 ਇਹ ਸਜੀਵ ਚੀਜ਼ਾਂ ਉਸ ਨੂੰ ਮਹਿਮਾ ਅਤੇ ਸਤਿਕਾਰ ਅਤੇ ਧੰਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ। 10 ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁੱਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਹਮਣੇ ਰੱਖਕੇ ਆਖਿਆ,
11 “ਸਾਡੇ ਪ੍ਰਭੂ ਅਤੇ ਪਰਮੇਸ਼ੁਰ,
ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ।
ਤੂੰ ਹੀ ਸਭ ਕੁਝ ਸਾਜਿਆ ਹੈ।
ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”
ਯਿਸੂ ਦਾ ਬੀਜ ਬੀਜਣ ਬਾਰੇ ਉਪਦੇਸ਼(A)
13 ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ। 2 ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ। 3 ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ,
“ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ। 4 ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ। 5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ। 6 ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ। 7 ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ। 8 ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ। 9 ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”
2010 by World Bible Translation Center