Book of Common Prayer
ਜ਼ਾਇਨ
49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ।
ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।
50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ।
ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।
51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
52 ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ।
ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।
53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ
ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।
54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।
55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ।
ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।
56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।
ਹੇਥ
57 ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।
58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ।
ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ
ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।
60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।
61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ।
ਪਰ ਮੈਂ ਤੁਹਾਡੀਆਂ ਸਿੱਖਿਆਵਾਂ ਨਹੀਂ ਭੁੱਲਿਆ, ਯਹੋਵਾਹ।
62 ਅੱਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਆਂਵਾਂ
ਦਾ ਧੰਨਵਾਦ ਕਰਨ ਲਈ ਉੱਠਦਾ ਹਾਂ।
63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ।
ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।
64 ਯਹੋਵਾਹ, ਧਰਤੀ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ।
ਮੈਨੂੰ ਆਪਣੇ ਨੇਮ ਸਿੱਖਾਉ।
ਟੇਥ
65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ।
ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ।
ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ।
ਮੈਨੂੰ ਆਪਣੇ ਨੇਮ ਸਿੱਖਾਉ।
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ।
ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
70 ਬਹੁਤ ਲੋਕ ਮੂਰਖ ਹਨ।
ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ।
ਮੈਂ ਤੁਹਾਡੇ ਨੇਮ ਸਿੱਖੋ।
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ।
ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ।
49 ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ।
ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
2 ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।
3 ਮੈਂ ਤੁਹਾਨੂੰ ਕੁਝ ਸਿਆਣੀਆਂ
ਅਤੇ ਸੂਝਵਾਨ ਗੱਲਾਂ ਦੱਸਾਂਗਾ।
4 ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ।
ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।
5 ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ
ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
6 ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ
ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
7 ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ।
ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
8 ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।
9 ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ।
ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।
10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ।
ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ।
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।
12 ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।
13 ਸੱਚਮੁੱਚ ਉਹੀ ਉਨ੍ਹਾਂ ਦਾ ਅੰਤ ਹੈ
ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ।
14 ਉਹ ਲੋਕ ਬਸ ਭੇਡਾਂ ਵਰਗੇ ਹਨ।
ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌਤ ਉਨ੍ਹਾਂ ਦੀ ਆਜੜੀ ਹੋਵੇਗੀ,
ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ।
ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ।
15 ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ।
ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।
16 ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ।
ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ।
17 ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ।
ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।
18 ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ।
ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।
19 ਪਰ ਉਸ ਦੇ ਮਰਨ ਦਾ
ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ।
ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ।
20 ਲੋਕੀ ਅਮੀਰ ਹੋ ਸੱਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।
ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ।
53 ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ।
ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ
ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
2 ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ।
ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ
ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
3 ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ।
ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ।
ਕੋਈ ਨਹੀਂ, ਇੱਕ ਬੰਦਾ ਵੀ ਨਹੀਂ।
4 ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ।
ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ।
ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”
5 ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ।
ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ।
ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ।
ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ,
ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
6 ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ।
ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ।
ਯਾਕੂਬ ਖੁਸ਼ੀ ਮਨਾਵੇਗਾ।
ਇਸਰਾਏਲ ਬਹੁਤ ਆਨੰਦਿਤ ਹੋਵੇਗਾ।
ਦਾਰਾ ਦਾ ਹੁਕਮ
6 ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ। 2 ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ:
ਨੋਟ: 3 ਕੋਰਸ਼ ਪਾਤਸ਼ਾਹ ਦੇ ਪਹਿਲੇ ਵਰ੍ਹੇ ਕੋਰਸ਼ ਨੇ ਪਰਮੇਸ਼ੁਰ ਦੇ ਮੰਦਰ ਬਾਰੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਕਿ:
ਮੰਦਰ ਦੀ ਫਿਰ ਤੋਂ ਉਸਾਰੀ ਕੀਤੀ ਜਾਵੇ ਅਤੇ ਇਹ ਉਹ ਜਗ੍ਹਾਂ ਹੋਣੀ ਚਾਹੀਦੀ ਹੈ ਜਿੱਥੇ ਬਲੀਆਂ ਚੜ੍ਹਾਈਅਮਾਂ ਜਾਂਦੀਆਂ ਹਨ। ਇਸਦੀਆਂ ਨੀਹਾਂ ਮਜਬੂਤ ਕੀਤੀਆਂ ਜਾਣ। ਇਹ ਮੰਦਰ 90 ਫੁੱਟ ਉੱਚਾ ਅਤੇ 90 ਫੁੱਟ ਚੌੜਾ ਹੋਣਾ ਚਾਹੀਦਾ। 4 ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇੱਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ। 5 ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।
6 ਹੁਣ, ਮੈਂ ਦਾਰਾ, ਫਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲ,
ਤਤਨਈ, ਸ਼ਬਰ ਬੋਜ਼ਨਈ ਅਤੇ ਸਾਰੇ ਅਧਿਕਾਰੀਆਂ ਨੂੰ, ਜਿਹੜੇ ਉਸ ਸੂਬੇ ਵਿੱਚ ਰਹਿੰਦੇ ਹਨ, ਯਰੂਸ਼ਲਮ ਤੋਂ ਦੂਰ ਰਹਿਣ ਦਾ ਹੁਕਮ ਦਿੰਦਾ ਹਾਂ। 7 ਮਜ਼ਦੂਰਾਂ ਦੀ ਫ਼ਿਕਰ ਨਾ ਕਰੋ ਤੇ ਨਾ ਹੀ ਪਰਮੇਸ਼ੁਰ ਦੇ ਮੰਦਰ ਦੇ ਹੁੰਦੇ ਇਸ ਨੇਕ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰੋ। ਇਸ ਦੀ ਬਜਾਇ ਇਸ ਨੂੰ ਦੁਬਾਰਾ ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀਆਂ ਦੇ ਆਗੂਆਂ ਦੁਆਰਾ ਆਪਣੀ ਪੱਕੀ ਜ਼ਮੀਨ ਤੇ ਬਣਾਇਆ ਜਾਣ ਦਿਓ।
8 ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ। 9 ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿੱਚਲੇ ਜਾਜਕ ਮੰਗਣ ਬਿਨ ਭੁਲਿਆਂ ਉੱਨ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ। 10 ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।
11 ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।
12 ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ।
ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਮੰਦਰ ਦਾ ਮੁਕੰਮਲ ਹੋਣਾ ਅਤੇ ਸਮਰਪਿਤ ਕੀਤਾ ਜਾਣਾ
13 ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ। 14 ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ। 15 ਮੰਦਰ ਦਾ ਕਾਰਜ਼ ਅਦਾਰ [a] ਮਹੀਨੇ ਦੇ ਤੀਜੇ ਦਿਨ, ਦਾਰਾ ਪਾਤਸ਼ਾਹ ਦੇ ਰਾਜ ਦੇ 6ਵੇਂ ਵਰ੍ਹੇ ਵਿੱਚ ਸੰਪੰਨ ਹੋ ਗਿਆ ਸੀ।
16 ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।
17 ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜ੍ਹਾਈਆਂ। 18 ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।
ਪਸਹ
19 ਪਹਿਲੇ ਮਹੀਨੇ 4 ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ। 20 ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ। ਉਨ੍ਹਾਂ ਸਭਨਾ ਨੇ ਪਸਹ ਮਨਾਉਣ ਲਈ ਆਪਣੇ-ਆਪ ਨੂੰ ਸਾਫ ਕੀਤਾ। ਲੇਵੀਆਂ ਨੇ ਉਨ੍ਹਾਂ ਬੰਦੀਆਂ ਲਈ ਪਸਹ ਦਾ ਲੇਲਾ ਜਿਬਹ ਕੀਤਾ ਜੋ ਵਾਪਸ ਪਰਤੇ ਸਨ। ਇਹ ਸਭ ਉਨ੍ਹਾਂ ਨੇ ਆਪਣੇ ਸਹ-ਜਾਜਕਾਂ ਅਤੇ ਆਪਣੇ ਲਈ ਕੀਤਾ। 21 ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁੱਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ। 22 ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।
ਕੌਣ ਸੂਚੀ ਖੋਲ੍ਹ ਸੱਕਦਾ ਹੈ ?
5 ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ। 2 ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਾਮਰਥੀ ਹੈ?” 3 ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸੱਕੇ ਜਾਂ ਅੰਦਰ ਝਾਕ ਸੱਕੇ। 4 ਮੈਂ ਚੀਕਿਆ ਅਤੇ ਚੀਕਿਆ ਕਿਉਂ ਕਿ ਉੱਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸ ਦੇ ਅੰਦਰ ਝਾਕਣ ਦੇ ਸਮਰੱਥ ਹੁੰਦਾ। 5 ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”
6 ਫ਼ੇਰ ਮੈਂ ਤਖਤ ਦੇ ਸਾਹਮਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿੱਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ। 7 ਲੇਲਾ ਆਇਆ ਅਤੇ ਉਸ ਨੇ ਉਸ ਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ। 8 ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
9 ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ:
“ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ
ਮੋਹਰਾਂ ਖੋਲ੍ਹਣ ਦੇ ਯੋਗ ਹੈਂ।
ਕਿਉਂਕਿ ਤੂੰ ਮਾਰਿਆ ਗਿਆ ਸੀ
ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ,
ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
10 ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ,
ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”
ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ(A)
10 ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। 12 ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ। 13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ। 14 ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ:
‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ
ਪਰ ਸਮਝੋਗੇ ਨਹੀਂ।
ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ
ਪਰ ਦੇਖੋਂਗੇ ਨਹੀਂ।
15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,
ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,
ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ
ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ।
ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ (B)
16 ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ। 17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
2010 by World Bible Translation Center