Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 69

ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ।

69 ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ।
    ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ।
    ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ।
ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ।
    ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ।
    ਮੈਂ ਡੁੱਬਣ ਹੀ ਵਾਲਾ ਹਾਂ।
ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ।
    ਮੇਰਾ ਗਲਾ ਦੁੱਖ ਰਿਹਾ ਹੈ।
ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ।
    ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।
ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ,
    ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ।
    ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ।
ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ,
    ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ।
    ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।
ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ।
    ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।
ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ।
    ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸੱਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ।
ਮੈਂ ਸ਼ਰਮ ਵਿੱਚ ਡੁੱਬਿਆ ਹਾਂ।
    ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।
ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ,
    ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ।
    ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ,
    ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ,
    ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ,
    ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
    ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
    ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
    ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
    ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
    ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
    ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
    ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ।
    ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।
18 ਆਉ ਮੇਰੀ ਰੂਹ ਨੂੰ ਬਚਾਉ,
    ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।
19 ਤੁਸੀਂ ਮੇਰੀ ਸ਼ਰਮ ਨੂੰ ਜਾਣਦੋ ਹੋਂ।
    ਤੁਸੀਂ ਜਾਣਦੇ ਹੋ ਮੇਰੇ ਵੈਰੀਆਂ ਨੇ ਮੈਨੂੰ ਬੇਇੱਜ਼ਤ ਕੀਤਾ।
    ਤੁਸੀਂ ਉਨ੍ਹਾਂ ਨੂੰ ਮੇਰੇ ਨਾਲ ਇੰਝ ਵਿਹਾਰ ਕਰਦਿਆਂ ਵੇਖਿਆ ਹੈ।
20 ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ।
    ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ।
ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ।
    ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।
21 ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ।
    ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।
22 ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ।
    ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।
23 ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।
24 ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ;
    ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ।
25 ਉਨ੍ਹਾਂ ਦੇ ਘਰ ਸੱਖਣੇ ਕਰ ਦਿਉ,
    ਉੱਥੇ ਕੋਈ ਵੀ ਨਾ ਰਹੇ।
26 ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ।
    ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।
27 ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਉ।
    ਉਨ੍ਹਾਂ ਨੂੰ ਦਰਸਾਉ ਕਿ ਤੁਸੀਂ ਕਿੰਨੇ ਚੰਗੇ ਹੋ ਸੱਕਦੇ ਹੋ।
28 ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ,
    ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।
29 ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ।
    ਹੇ ਪਰਮੇਸ਼ੁਰ, ਮੈਨੂੰ ਉੱਪਰ ਉੱਠਾਉ। ਮੈਨੂੰ ਬਚਾਉ।
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ।
    ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ
    ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ।
    ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ।
    ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ।
    ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।
35 ਯਹੋਵਾਹ ਸੀਯੋਨ ਨੂੰ ਬਚਾਵੇਗਾ।
    ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ।
ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
36     ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ।
    ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।

ਜ਼ਬੂਰ 73

ਤੀਜਾ ਭਾਗ

(ਜ਼ਬੂਰ 73-89)

ਅਸਾਫ਼ ਦਾ ਇੱਕ ਉਸਤਤਿ ਗੀਤ।

73 ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ।
    ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।
ਮੈਂ ਬਸ ਤਿਲਕ ਹੀ ਗਿਆ ਸਾਂ
    ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।
ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ
    ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।
ਉਹ ਲੋਕ ਸਿਹਤਮੰਦ ਹਨ।
    ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ।
ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ।
    ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।
ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ।
    ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।
ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ।
    ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।
ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ।
ਉਹ ਗੁਮਾਨੀ ਤੇ ਜ਼ਿੱਦੀ ਹਨ।
    ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।
ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ।
    ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।
10 ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ
    ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।
11 ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ।
    ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”

12 ਉਹ ਗੁਮਾਨੀ ਲੋਕ ਕਮੀਨੇ ਹਨ,
    ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।
13 ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ?
    ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?
14 ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ।
    ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।

15 ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ।
    ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ।
    ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।
16 ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ।
    ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।
17 ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ।
    ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।
18 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ।
    ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।
19 ਅਚਾਨਕ ਹੀ ਮੁਸੀਬਤ ਆ ਸੱਕਦੀ ਹੈ।
    ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ।
ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ
    ਅਤੇ ਫ਼ੇਰ ਉਹ ਖਤਮ ਹੋ ਜਾਣਗੇ।
20 ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ
    ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ।
ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ
    ਵਾਂਗ ਗਾਇਬ ਕਰ ਦਿਉਂਗੇ।

21-22 ਮੈਂ ਬਹੁਤ ਮੂਰਖ ਸਾਂ,
    ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ।
ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ
    ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।
23 ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ।
    ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।
24 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ।
    ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।
25 ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ
    ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸੱਕਦਾ ਹਾਂ।
26 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ
    ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ।
    ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
27 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ।
    ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।
28 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ।
ਅਤੇ ਮੇਰੇ ਲਈ ਇਹ ਸ਼ੁਭ ਹੈ।
    ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ।
    ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।

ਅਜ਼ਰਾ 7:27-28

ਅਜ਼ਰਾ ਪਰਮੇਸ਼ੁਰ ਦੀ ਉਸਤਤ ਕਰਦਾ ਹੈ

27 ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸ ਨੇ ਯਰੂਸ਼ਲਮ ਵਿੱਚ 28 ਯਹੋਵਾਹ ਨੇ ਪਾਤਸ਼ਾਹ, ਉਸ ਦੇ ਮੰਤਰੀਆਂ, ਅਤੇ ਪਾਤਸ਼ਾਹ ਦੇ ਤਾਕਤਵਰ ਆਗੂਆਂ ਦੇ ਅੱਗੇ ਮੇਰੇ ਲਈ ਆਪਣਾ ਪਿਆਰ ਅਤੇ ਮਿਹਰ ਦਰਸਾਈ। ਯਹੋਵਾਹ, ਪਰਮੇਸ਼ੁਰ ਦੀ ਕਿਰਪਾ ਮੇਰੇ ਉੱਪਰ ਸੀ ਤਾਂ ਮੈਂ ਬਲ ਪਾਇਆ ਅਤੇ ਇਸਰਾਏਲ ਦੇ ਆਗੂਆਂ ਨੂੰ ਇੱਕਤਰ ਕਰਕੇ ਆਪਣੇ ਨਾਲ ਯਰੂਸ਼ਲਮ ਲਿਜਾਣ ਦੇ ਸਮਰੱਥ ਹੋਇਆ।

ਅਜ਼ਰਾ 8:21-36

21 ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ। 22 ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ’ਚ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ’ਚ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ “ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।” 23 ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ।

24 ਫਿਰ ਮੈਂ ਉਹ ਬਾਰ੍ਹਾਂ ਜਾਜਕ ਚੁਣੇ ਜਿਹੜੇ ਆਗੂ ਸਨ। ਮੈਂ ਸੇਰੇਬਯਾਹ, ਹਸ਼ਬਯਾਹ ਅਤੇ ਉਨ੍ਹਾਂ ਦੇ ਦਸ ਭਰਾਵਾਂ ਨੂੰ ਵੀ ਚੁਣਿਆ। 25 ਮੈਂ ਉਹ ਚਾਂਦੀ, ਸੋਨਾ ਅਤੇ ਹੋਰ ਵਸਤਾਂ ਜੋ ਸਾਡੇ ਪਰਮੇਸ਼ੁਰ ਦੇ ਮੰਦਰ ਲਈ ਦਿੱਤੀਆਂ ਗਈਆਂ ਸਨ, ਤੋਂਲੀਆਂ ਅਤੇ ਚੁਣੇ ਹੋਏ ਲੋਕਾਂ ਨੂੰ ਸੌਂਪ ਦਿੱਤੀਆਂ। ਅਰਤਹਸ਼ਸ਼ਤਾ ਪਾਤਸ਼ਾਹ, ਉਸ ਦੇ ਸਲਾਹਕਾਰਾਂ ਅਤੇ ਉਸ ਦੇ ਖਾਸ ਸਰਦਾਰਾਂ ਅਤੇ ਬਾਬਲ ’ਚ ਵੱਸਦੇ ਹੋਰ ਸਾਰੇ ਇਸਰਾਏਲੀ ਲੋਕਾਂ ਨੇ ਇਹ ਸਾਰੀਆਂ ਚੀਜ਼ਾਂ ਪਰਮੇਸ਼ੁਰ ਦੇ ਮੰਦਰ ਲਈ ਭੇਟ ਕੀਤਾ ਸੀ। 26 ਮੈਂ ਇਨ੍ਹਾਂ ਸਭਨਾਂ ਵਸਤਾਂ ਨੂੰ ਤੋਂਲਿਆ। ਓੱਥੇ 22,100 ਕਿਲੋ ਚਾਂਦੀ ਅਤੇ 3,400 ਕਿਲੋ ਚਾਂਦੀ ਦੇ ਬਰਤਨ ਅਤੇ 3,400 ਕਿਲੋ ਸੋਨਾ ਸੀ। 27 ਅਤੇ ਮੈਂ ਉਨ੍ਹਾਂ ਨੂੰ ਵੀਹ ਸੋਨੇ ਦੇ ਕਟੋਰੇ ਦਿੱਤੇ ਜਿਨ੍ਹਾਂ ਦਾ ਵਜ਼ਨ 8.5 ਕਿੱਲੋ ਦੇ ਕਰੀਬ ਸੀ। ਅਤੇ ਮੈਂ ਉਨ੍ਹਾਂ ਨੂੰ ਦੋ ਬੜੇ ਖੂਬਸੂਰਤ ਭਾਂਡੇ ਜਿਹੜੇ ਕਿ ਵੱਧੀਆ ਚਮਕਦੇ ਪਿੱਤਲ ਦੇ ਬਣੇ ਹੋਏ ਸਨ ਉਹ ਦਿੱਤੇ। ਇਹ ਸੋਨੇ ਜਿੰਨੀ ਹੀ ਕੀਮਤ ਦੇ ਵਾਂਗ ਮੁੱਲਵਾਨ ਸਨ। 28 ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: “ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। 29 ਇਸ ਲਈ ਹੁਣ ਇਨ੍ਹਾਂ ਵਸਤਾਂ ਦੀ ਧਿਆਨ ਨਾਲ ਸੰਭਾਲ ਕਰੋ ਜਦ ਤੀਕ ਇਹ ਵਸਤਾਂ ਯਰੂਸ਼ਲਮ ਦੇ ਮੰਦਰ ਦੇ ਆਗੂਆਂ ਦੇ ਹਵਾਲੇ ਨਾ ਕੀਤਾ ਜਾਵੇ, ਤਦ ਤੀਕ ਤੁਸੀਂ ਇਨ੍ਹਾਂ ਲਈ ਜਿੰਮੇਵਾਰ ਹੋ। ਤੁਸੀਂ ਇਨ੍ਹਾਂ ਨੂੰ ਯਰੂਸ਼ਲਮ ਵਿੱਚ ਜਾਜਕਾਂ ਅਤੇ ਲੇਵੀਆਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ ਮੰਦਰ ਦੇ ਕਮਰਿਆਂ ਵਿੱਚ ਰੱਖੋਗੇ ਤੇ ਉਹ ਤੋਂਲ ਕੇ ਉਨ੍ਹਾਂ ਨੂੰ ਰੱਖ ਲਵੇਗੀ।”

30 ਇਨ੍ਹਾਂ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਉਹ ਖਾਸ ਵਸਤਾਂ ਨੂੰ ਜਿਹੜੀਆਂ ਅਜ਼ਰਾ ਨੇ ਉਨ੍ਹਾਂ ਨੂੰ ਤੋਂਲ ਕੇ ਦਿੱਤੀਆਂ ਸਨ, ਸਵੀਕਾਰ ਕਰ ਲਈਆਂ। ਉਨ੍ਹਾਂ ਨੂੰ ਉਹ ਵਸਤਾਂ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਸੀ।

31 ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ। 32 ਤਦ ਅਸੀਂ ਯਰੂਸ਼ਲਮ ਵਿੱਚ ਪਹੁੰਚੇ। ਫਿਰ ਉਬੇ ਅਸੀਂ ਤਿੰਨ ਦਿਨ ਅਰਾਮ ਕੀਤਾ। 33 ਚੌਬੇ ਦਿਨ, ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ’ਚ ਜਾਕੇ ਚਾਂਦੀ, ਸੋਨੇ ਅਤੇ ਹੋਰ ਮੁੱਲਵਾਨ ਵਸਤਾਂ ਨੂੰ ਤੋਂਲਿਆ। ਫਿਰ ਅਸੀਂ ਉਹ ਵਸਤਾਂ ਉਰੀਯਾਹ ਦੇ ਪੁੱਤਰ ਮਰੇਮੋਬ ਜਾਜਕ ਨੂੰ ਸੌਂਪ ਦਿੱਤੀਆਂ। ਓੱਥੇ ਉਸ ਦੇ ਨਾਲ ਫੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਨ੍ਹਾਂ ਦੇ ਨਾਲ ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿਨੂੰਈ ਦਾ ਪੁੱਤਰ ਨੋਅਦਯਾਹ ਲੇਵੀ ਵੀ ਸਨ। 34 ਅਸੀਂ ਸਭ ਵਸਤਾਂ ਦੀ ਗਿਣਤੀ-ਮਿਣਤੀ ਕੀਤੀ ਅਤੇ ਫਿਰ ਉਨ੍ਹਾਂ ਸਭਨਾ ਦਾ ਕੁੱਲ ਤੋਂਲ ਲਿਖਿਆ।

35 ਫਿਰ ਜਲਾਵਤਨੀਆਂ ਨੇ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ, ਇਸਰਾਏਲ ਦੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ ਸਾਰੇ ਇਸਰਾਏਲ ਲਈ 12 ਬਲਦ, 96 ਭੇਡੂ, 77 ਲੇਲੇ ਅਤੇ 12 ਬੱਕਰੇ ਪਾਪ ਦੀ ਭੇਟਾਂ ਵਜੋਂ ਚੜ੍ਹਾਏ। ਇਹ ਸਭ ਕੁਝ ਯਹੋਵਾਹ ਲਈ ਹੋਮ ਦੀ ਭੇਟ ਸੀ।

36 ਫ਼ੇਰ ਉਨ੍ਹਾਂ ਨੇ ਪਾਤਸ਼ਾਹ ਦਾ ਖਤ ਆਗੂਆਂ ਅਤੇ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਦੇ ਰਾਜਪਾਲਾਂ ਨੂੰ ਦੇ ਦਿੱਤਾ। ਫ਼ੇਰ ਉਨ੍ਹਾਂ ਲੋਕਾਂ ਨੇ ਲੋਕਾਂ ਨੂੰ ਅਤੇ ਮੰਦਰ ਨੂੰ ਸਹਾਰਾ ਦਿੱਤਾ।

ਪਰਕਾਸ਼ ਦੀ ਪੋਥੀ 15

ਆਖਰੀ ਪਲੇਗ ਦੇ ਨਾਲ ਦੂਤ

15 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।

ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ,

“ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ,
    ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ
ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ,
    ਤੇਰੇ ਰਾਹ ਧਰਮੀ ਅਤੇ ਸੱਚੇ ਹਨ।
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ।
ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ।
    ਸਿਰਫ਼ ਤੂੰ ਹੀ ਪਵਿੱਤਰ ਹੈਂ।
ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ,
    ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”

ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ [a] ਦੇਖਿਆ। ਮੰਦਰ ਖੁੱਲ੍ਹਾ ਸੀ। ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ। ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸੱਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।

ਮੱਤੀ 14:13-21

ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ(A)

13 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। 14 ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।

15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”

16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”

17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”

18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।” 19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ। 20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।

Punjabi Bible: Easy-to-Read Version (ERV-PA)

2010 by World Bible Translation Center