Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 120-127

ਮੰਦਰ ਜਾਣ ਵਾਲਿਆ ਲਈ ਇੱਕ ਗੀਤ।

120 ਮੈਂ ਮੁਸੀਬਤ ਵਿੱਚ ਸਾਂ।
    ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ।
    ਅਤੇ ਉਸ ਨੇ ਮੈਨੂੰ ਬਚਾਇਆ!
ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ।
    ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।

ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ?
    ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?
ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।

ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ।
    ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।
ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ।
ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।

ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ।

121 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ,
    ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
ਮੇਰੇ ਲਈ ਮਦਦ ਯਹੋਵਾਹ ਵਲੋਂ
    ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ।
    ਤੁਹਾਡਾ ਰੱਖਿਅਕ ਸੌਵੇਗਾ ਨਹੀਂ।
ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ
    ਪਰਮੇਸ਼ੁਰ ਕਦੇ ਸੌਦਾ ਨਹੀਂ।
ਯਹੋਵਾਹ ਤੁਹਾਡਾ ਰੱਖਿਅਕ ਹੈ।
    ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ।
    ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।
ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ।
    ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ।
    ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।

ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।

122 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ,
    “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।
ਇਹ ਨਵਾਂ ਯਰੂਸ਼ਲਮ ਹੈ!
    ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।
ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ।
    ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ।
    ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।
ਉੱਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ।
    ਉੱਥੇ ਉਹ ਲੋਕਾਂ ਦਾ ਨਿਆਂ ਕਰਨ ਲਈ ਤਖਤ ਸਥਾਪਿਤ ਕਰਦੇ ਹਨ।

ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ,
    “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
    ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ।
    ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰੱਖਿਆ ਮਿਲੇਗੀ।”

ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ,
    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।
ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ,
    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।

ਮੰਦਰ ਜਾਣ ਵੇਲੇ ਦਾ ਇੱਕ ਗੀਤ।

123 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ।
    ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
    ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
    ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਯਹੋਵਾਹ, ਸਾਡੇ ਉੱਪਰ ਮਿਹਰ ਕਰੋ;
    ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ
    ਅਤੇ ਤੁਹਮਤਾਂ ਸਹਾਰੀਆਂ ਹਨ।

ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।

124 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ?
    ਇਸਰਾਏਲ, ਜਵਾਬ ਦਿਉ।
ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ
    ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ
    ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
ਸਾਡੇ ਦੁਸ਼ਮਣਾ ਦੀਆਂ ਫ਼ੌਜਾਂ
    ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ,
    ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ
    ਅਤੇ ਸਾਨੂੰ ਡੋਬ ਦਿੰਦੇ।

ਯਹੋਵਾਹ ਦੀ ਉਸਤਤਿ ਕਰੋ!
    ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।

ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ।
    ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ।
    ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

ਮੰਦਰ ਜਾਣ ਵੇਲੇ ਦਾ ਇੱਕ ਗੀਤ।

125 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ।
    ਉਹ ਕਦੇ ਵੀ ਨਹੀਂ ਹਿਲਾਏ ਜਾਣਗੇ,
    ਉਹ ਸਦਾ ਹੀ ਰਹਿਣਗੇ।
ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ।
    ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ।
    ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ।
    ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।

ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ।
    ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ।
    ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ

ਇਸਰਾਏਲ ਵਿੱਚ ਸ਼ਾਂਤੀ ਹੋਵੇ।

ਮੰਦਰ ਜਾਣ ਵੇਲੇ ਦਾ ਇੱਕ ਗੀਤ।

126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
    ਇਹ ਗੱਲ ਸੁਪਨੇ ਵਰਗੀ ਹੋਵੇਗੀ।
ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
    ਹੋਰਾਂ ਕੌਮਾਂ ਦੇ ਲੋਕ ਆਖਣਗੇ,
    “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।

ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
    ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
    ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
    ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।

ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ।

127 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
    ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
    ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।

ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
    ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
    ਜਦੋਂ ਉਹ ਸੁੱਤੇ ਪਏ ਹੁੰਦੇ ਹਨ।

ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।
    ਉਹ ਬੰਦਾ ਕਦੇ ਵੀ ਨਹੀਂ ਹਾਰੇਗਾ।
    ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।

ਨਹੂਮ 1:1-13

ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।

ਯਹੋਵਾਹ ਦਾ ਨੀਨਵਾਹ ਤੇ ਕਰੋਧ

ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ।
    ਉਹ ਦੋਸ਼ੀਆਂ ਨੂੰ ਦੰਡ ਦਿੰਦਾ
    ਅਤੇ ਉਹ ਬੜਾ ਕਰੋਧਵਾਨ ਹੈ।
ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ
    ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
ਯਹੋਵਾਹ ਧੀਰਜਵਾਨ ਹੈ
    ਪਰ ਉਹ ਸ਼ਕਤੀਸ਼ਾਲੀ ਵੀ ਹੈ
ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ।
    ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ।
ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ
    ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ।
    ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ।
ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ।
    ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।
ਯਹੋਵਾਹ ਆਵੇਗਾ
    ਪਹਾੜ ਡਰ ਨਾਲ ਕੰਬਣਗੇ
    ਅਤੇ ਟਿੱਲੇ ਪਿੰਘਰ ਜਾਣਗੇ।
ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ।
    ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।
ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ।
    ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ।
ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
ਯਹੋਵਾਹ ਚੰਗਾ ਹੈ।
    ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ
    ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ।
    ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ
    ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।
ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ?
    ਉਹ ਸਤਿਆਨਾਸ ਕਰ ਦੇਵੇਗਾ।
    ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।
10 ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ
    ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।

11 ਅੱਸ਼ੂਰ, ਤੇਰੇ ਵੱਲੋਂ ਇੱਕ ਮਨੱਖ ਆਇਆ,
    ਉਸ ਨੇ ਯਹੋਵਾਹ ਦੇ ਵਿਰੁੱਧ ਮਤੇ ਪਕਾਏ, ਅਤੇ ਭੈੜੀ ਮੱਤ ਦਿੱਤੀ।
12 ਯਹੋਵਾਹ ਨੇ ਯਹੂਦਾਹ ਨੂੰ ਇਹ ਗੱਲਾਂ ਆਖੀਆਂ:
“ਭਾਵੇਂ ਅੱਸ਼ੂਰ ਦੇ ਲੋਕ ਪੂਰੇ ਜ਼ੋਰ ਵਿੱਚ ਹਨ,
    ਉਨ੍ਹਾਂ ਕੋਲ ਵੱਡੀ ਫ਼ੌਜ ਹੈ ਪਰ ਉਹ ਸਾਰੇ ਖਤਮ ਹੋ ਜਾਣਗੇ।
ਮੇਰੇ ਲੋਕੋ, ਮੈਂ ਤੁਹਾਨੂੰ ਦੁੱਖ ਦਿੱਤੇ,
    ਪਰ ਮੈਂ ਤੁਹਾਨੂੰ ਹੋਰ ਦੁੱਖੀ ਨਾ ਹੋਣ ਦੇਵਾਂਗਾ।
13 ਹੁਣ ਮੈਂ ਤੁਹਾਨੂੰ ਆਜ਼ਾਦ ਕਰ ਦੇਵਾਂਗਾ।
ਅੱਸ਼ੂਰ ਦੇ ਤੁਸੀਂ ਹੋਰ ਗੁਲਾਮ ਨਾ ਰਹੋਁਗੇ,
    ਹੁਣ ਮੈਂ ਤੇਰੇ ਮੋਢਿਆਂ ਤੋਂ ਉਹ ਭਾਰ ਲਾਹ ਸੁੱਟਾਂਗਾ
    ਅਤੇ ਉਨ੍ਹਾਂ ਜਂਜੀਰਾਂ ਨੂੰ ਜੋ ਤੈਨੂੰ ਜਕੜੀ ਬੈਠੀਆਂ ਹਨ, ਭੰਨ ਸੁੱਟਾਂਗਾ।”

1 ਪਤਰਸ 1:13-25

ਪਵਿੱਤਰ ਜੀਵਨ ਲਈ ਸੱਦਾ

13 ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ। 14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ। 15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ। 16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।” [a]

17 ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ। 18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ। 19 ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ। 20 ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ। 21 ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।

22 ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ। 23 ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ। 24 ਕਿਉਂ ਕਿ ਪੋਥੀ ਦਾ ਕਥਨ ਹੈ,

“ਸਾਰੇ ਲੋਕ ਘਾਹ ਵਰਗੇ ਹਨ
    ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ।
ਘਾਹ ਸੁੱਕ ਜਾਂਦਾ ਹੈ,
    ਅਤੇ ਫ਼ੁੱਲ ਝੜ ਜਾਂਦੇ ਹਨ।
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” (A)

ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।

ਮੱਤੀ 19:13-22

ਯਿਸੂ ਵੱਲੋਂ ਬੱਚਿਆਂ ਦਾ ਸੁਆਗਤ(A)

13 ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ। 14 ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।” 15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।

ਅਮੀਰ ਆਦਮੀ ਦਾ ਯਿਸੂ ਦਾ ਅਨੁਸਰਣ ਕਰਨ ਤੋਂ ਇਨਕਾਰ(B)

16 ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”

17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”

18 ਉਸ ਨੇ ਪੁੱਛਿਆ, “ਕਿਹੜੇ ਹੁਕਮ?”

ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ। 19 ਆਪਣੇ ਮਾਂ-ਬਾਪ ਦਾ ਆਦਰ ਕਰੋ’ [a] ਅਤੇ ‘ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’” [b]

20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”

21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”

22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।

Punjabi Bible: Easy-to-Read Version (ERV-PA)

2010 by World Bible Translation Center