Book of Common Prayer
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ।
121 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ,
ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
2 ਮੇਰੇ ਲਈ ਮਦਦ ਯਹੋਵਾਹ ਵਲੋਂ
ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ।
ਤੁਹਾਡਾ ਰੱਖਿਅਕ ਸੌਵੇਗਾ ਨਹੀਂ।
4 ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ
ਪਰਮੇਸ਼ੁਰ ਕਦੇ ਸੌਦਾ ਨਹੀਂ।
5 ਯਹੋਵਾਹ ਤੁਹਾਡਾ ਰੱਖਿਅਕ ਹੈ।
ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ।
ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ।
ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ।
ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
122 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ,
“ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।
3 ਇਹ ਨਵਾਂ ਯਰੂਸ਼ਲਮ ਹੈ!
ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।
4 ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ।
ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ।
ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।
5 ਉੱਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ।
ਉੱਥੇ ਉਹ ਲੋਕਾਂ ਦਾ ਨਿਆਂ ਕਰਨ ਲਈ ਤਖਤ ਸਥਾਪਿਤ ਕਰਦੇ ਹਨ।
6 ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ,
“ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
7 ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ।
ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰੱਖਿਆ ਮਿਲੇਗੀ।”
8 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ,
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।
9 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ,
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
123 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ।
ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
3 ਯਹੋਵਾਹ, ਸਾਡੇ ਉੱਪਰ ਮਿਹਰ ਕਰੋ;
ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
4 ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ
ਅਤੇ ਤੁਹਮਤਾਂ ਸਹਾਰੀਆਂ ਹਨ।
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
131 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ।
ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ।
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ।
ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।
ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ।
ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
132 ਯਹੋਵਾਹ, ਯਾਦ ਕਰੋ ਕਿ ਦਾਊਦ ਨੇ ਕਿਵੇਂ ਦੁੱਖ ਭੋਗਿਆ ਸੀ।
2 ਦਾਊਦ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ।
ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਨਾਲ ਖਾਸ ਇਕਰਾਰ ਕੀਤਾ ਸੀ।
3 ਦਾਊਦ ਨੇ ਆਖਿਆ, “ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ,
ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ।
4 ਮੈਂ ਸੌਵਾਂਗਾ ਨਹੀਂ
ਮੈਂ ਆਪਣੀਆਂ ਅੱਖਾਂ ਨੂੰ ਅਰਾਮ ਨਹੀਂ ਦੇਵਾਂਗਾ।
5 ਮੈਂ ਉਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਾਂਗਾ ਜਦੋਂ ਤੀਕ ਮੈਂ ਯਹੋਵਾਹ ਲਈ ਘਰ ਨਹੀਂ ਲੱਭਦਾ।
ਯਾਕੂਬ ਦੇ ਪਰਮੇਸ਼ੁਰ ਲਈ ਇੱਕ ਸ਼ਕਤੀਸ਼ਾਲੀ ਘਰ!”
6 ਅਸੀਂ ਇਸ ਬਾਰੇ ਅਫ਼ਰਾਥਾਹ ਵਿੱਚ ਸੁਣਿਆ।
ਅਸੀਂ ਕਰਾਰ ਦੇ ਪਵਿੱਤਰ ਸੰਦੂਕ ਨੂੰ ਕਿਰਯਥ-ਯਾਅਰ ਦੇ ਪਹਾੜੀ ਖੇਤਾਂ ਵਿੱਚ ਲੱਭ ਲਿਆ।
7 ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ।
ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿੱਥੇ ਪਰਮੇਸ਼ੁਰ ਆਪਣੇ ਕਦਮ ਰੱਖਦਾ ਹੈ।
8 ਯਹੋਵਾਹ, ਆਪਣੇ ਆਸਣ ਤੋਂ ਉੱਠੋ!
ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉੱਠੇ।
9 ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ।
ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।
10 ਆਪਣੇ ਸੇਵਕ ਦਾਊਦ ਦੇ ਭਲੇ ਲਈ,
ਆਪਣੇ ਚੁਣੇ ਹੋਏ ਰਾਜੇ ਨੂੰ ਰੱਦ ਨਾ ਕਰੋ।
11 ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ।
ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ।
ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।
12 ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ।
ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”
13 ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ।
ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
14 ਯਹੋਵਾਹ ਨੇ ਆਖਿਆ, “ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ
ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿੱਥੇ ਮੈਂ ਹੋਵਾਂਗਾ।
15 ਮੈਂ ਇਸ ਸ਼ਹਿਰ ਨੂੰ ਚੋਖੇ ਭੋਜਨ ਦੀ ਅਸੀਸ ਦੇਵਾਂਗਾ।
ਤਾਂ ਜੋ ਗਰੀਬ ਲੋਕਾਂ ਕੋਲ ਖਾਣ ਲਈ, ਚੋਖਾ ਹੋਵੇਗਾ।
16 ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ।
ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।
17 ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ।
ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।
18 ਮੈਂ ਦਾਊਦ ਦੇ ਦੁਸ਼ਮਣਾਂ ਨੂੰ ਸ਼ਰਮ ਨਾਲ ਢੱਕ ਦਿਆਂਗਾ।
ਪਰ ਮੈਂ ਦਾਊਦ ਦੇ ਪਰਿਵਾਰ ਨੂੰ ਵੱਧਾ ਦੇਵਾਂਗਾ।”
14 ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ,
ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ।
ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ,
ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ।
ਉਹ ਤੇਰੇ ਸਾਹਮਣੇ ਝੁਕਣਗੇ
ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।”
ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ।
ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
15 ਹੇ ਪਰਮੇਸ਼ੁਰ, ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਸ ਨੂੰ ਲੋਕ ਨਹੀਂ ਦੇਖ ਸੱਕਦੇ।
ਤੁਸੀਂ ਹੀ ਇਸਰਾਏਲ ਦੇ ਰੱਖਿਅਕੱ ਹੋ।
16 ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ।
ਪਰ ਉਹ ਲੋਕ ਨਿਰਾਸ਼ ਹੋਣਗੇ।
ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।
17 ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ
ਉਹ ਮੁਕਤੀ ਸਦਾ ਵਾਸਤੇ ਹੋਵੇਗੀ।
ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
18 ਯਹੋਵਾਹ ਪਰਮੇਸ਼ੁਰ ਹੈ।
ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ।
ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ।
ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ।
ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ।
“ਮੈਂ ਹੀ ਯਹੋਵਾਹ ਹਾਂ,
ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
19 ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ।
ਮੈਂ ਗੁਪਤ ਰੂਪ ਵਿੱਚ ਆਖਿਆ ਹੈ।
ਮੈਂ ਖੁਲ੍ਹੇ-ਆਮ ਆਖਿਆ ਹੈ।
ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ।
ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ
ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ।
ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ।
ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”
ਪੌਲੁਸ ਦਾ ਕਲੀਸਿਯਾ ਲਈ ਕਾਰਜ
24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ। 25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ। 26 ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ। 27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ। 28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ। 29 ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।
2 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ। 2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ। 3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ। 5 ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
ਮਸੀਹ ਵਿੱਚ ਜਿਉਣਾ ਜਾਰੀ ਰੱਖੋ
6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। 7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
ਯਿਸੂ ਦੁਨੀਆਂ ਦਾ ਚਾਨਣ ਹੈ
12 ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
13 ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”
14 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ। 15 ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ। 16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। 17 ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ। 18 ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”
19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?”
ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
2010 by World Bible Translation Center