Book of Common Prayer
ਕੋਫ਼
145 ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ।
ਮੈਨੂੰ ਉੱਤਰ ਦਿਉ।
ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।
146 ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ!
ਅਤੇ ਮੈਂ ਤੁਹਾਡੇ ਕਰਾਰ ਨੂੰ ਮੰਨਾਗਾ।
147 ਮੈਂ ਤੁਹਾਡੇ ਅੱਗੇ ਸਰਘੀ ਵੇਲੇ ਪ੍ਰਾਰਥਨਾ ਕਰਨ ਲਈ ਉੱਠਿਆ।
ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ।
148 ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ
ਰਾਤ ਭਰ ਜਾਗਦਾ ਰਿਹਾ।
149 ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ।
ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ।
150 ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ।
ਉਹ ਲੋਕ ਤੁਹਾਡੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦੇ।
151 ਯਹੋਵਾਹ, ਤੁਸੀਂ ਮੇਰੇ ਨੇੜੇ ਹੋ।
ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।
152 ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ
ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।
ਰੇਸ਼
153 ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ।
ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।
154 ਯਹੋਵਾਹ, ਮੇਰੇ ਲਈ ਮੇਰੀ ਲੜਾਈ ਲੜੋ, ਅਤੇ ਮੈਨੂੰ ਬਚਾਉ।
ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ।
155 ਬੁਰੇ ਲੋਕ ਨਹੀਂ ਜਿੱਤਣਗੇ
ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।
156 ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ।
ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾਂ।
157 ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।
158 ਮੈਂ ਉਨ੍ਹਾਂ ਗੱਦਾਰਾਂ ਨੂੰ ਦੇਖਦਾ ਹਾਂ।
ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ।
ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ।
159 ਦੇਖੋ, ਮੈਂ ਤੁਹਾਡੇ ਆਦੇਸ਼ਾ ਨੂੰ ਮੰਨਣ ਲਈ ਸਖਤ ਮਿਹਨਤ ਕਰਦਾ ਹਾਂ।
ਯਹੋਵਾਹ, ਮੈਨੂੰ ਆਪਣੇ ਸਾਰੇ ਪਿਆਰ ਨਾਲ ਜਿਉਣ ਦਿਉ।
160 ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸੱਕਦਾ ਸੀ।
ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ।
ਸ਼ੀਨ
161 ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ।
ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ।
162 ਯਹੋਵਾਹ, ਤੁਹਾਡਾ ਸ਼ਬਦ ਮੈਨੂੰ ਖੁਸ਼ੀ ਦਿੰਦਾ ਹੈ, ਉਸ ਬੰਦੇ ਜਿੰਨਾ ਖੁਸ਼,
ਜਿਸ ਨੂੰ ਹੁਣੇ-ਹੁਣ ਵੱਡਾ ਖਜ਼ਾਨਾ ਮਿਲ ਗਿਆ ਹੋਵੇ।
163 ਮੈਂ ਝੂਠ ਨੂੰ ਨਫ਼ਰਤ ਕਰਦਾ ਹਾਂ, ਮੈਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ।
ਪਰ ਹੇ ਯਹੋਵਾਹ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ।
164 ਮੈਂ ਦਿਨ ਵਿੱਚ ਸੱਤ ਵਾਰੀ ਤੁਹਾਡੇ ਚੰਗੇ ਨੇਮਾਂ ਲਈ
ਤੁਹਾਡੀ ਉਸਤਤਿ ਕਰਦਾ ਹਾਂ।
165 ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ।
ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸੱਕੇਗਾ।
166 ਯਹੋਵਾਹ, ਮੈਂ ਤੁਹਾਡੇ ਵੱਲੋਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ।
ਮੈਂ ਤੁਹਾਡੇ ਆਦੇਸ਼ ਮੰਨੇ ਸਨ।
167 ਮੈਂ ਤੁਹਾਡੇ ਕਰਾਰ ਅਨੁਸਾਰ ਚੱਲਿਆ ਸਾਂ।
ਯਹੋਵਾਹ, ਮੈਂ ਤੁਹਾਡੇ ਨੇਮਾਂ ਨੂੰ ਬਹੁਤ ਪਿਆਰ ਕਰਦਾ ਹਾਂ।
168 ਮੈਂ ਤੁਹਾਡੇ ਕਰਾਰ ਅਤੇ ਆਦੇਸ਼ਾ ਨੂੰ ਮੰਨਿਆ ਹੈ।
ਯਹੋਵਾਹ, ਤੁਸੀਂ ਉਸ ਸਭ ਕੁਝ ਬਾਰੇ ਜਾਣਦੇ ਹੋ ਜੋ ਮੈਂ ਕੀਤਾ ਹੈ।
ਤਾਉ
169 ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ।
ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ।
170 ਯਹੋਵਾਹ, ਮੇਰੀ ਪ੍ਰਾਰਥਨਾ ਨੂੰ ਸੁਣੋ।
ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ।
171 ਮੈਂ ਅਚਾਨਕ ਉਸਤਤਿ ਦੇ ਗੀਤ ਗਾਉਣ ਲੱਗਦਾ ਹਾਂ,
ਕਿਉਂ ਕਿ ਤੁਸੀਂ ਮੈਨੂੰ ਆਪਣੇ ਨੇਮ ਸਿੱਖਾਏ ਸਨ।
172 ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ।
ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ।
ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ।
173 ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ।
ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ।
174 ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ।
ਪਰ ਤੁਹਾਡੀਆਂ ਸਿੱਖਿਆਵਾਂ ਮੈਨੂੰ ਖੁਸ਼ੀ ਦਿੰਦੀਆਂ ਹਨ।
175 ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ।
ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ।
176 ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ।
ਮੇਰੀ ਤਲਾਸ਼ ਵਿੱਚ ਆਉ। ਯਹੋਵਾਹ,
ਮੈਂ ਤੁਹਾਡਾ ਸੇਵਕ ਹਾਂ,
ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁੱਲਿਆ ਨਹੀਂ ਹਾਂ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
128 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ।
ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ
ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ।
ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ।
ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
4 ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।
5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ।
ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ।
ਇਸਰਾਏਲ ਵਿੱਚ ਸ਼ਾਂਤੀ ਹੋਵੇ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
129 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ।
ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
2 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ,
ਪਰ ਉਹ ਕਦੇ ਵੀ ਨਹੀਂ ਜਿੱਤ ਸੱਕਦੇ।
3 ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿੱਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ।
ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।
4 ਪਰ ਚੰਗੇ ਯਹੋਵਾਹ ਨੇ ਮੇਰੇ ਫ਼ੰਦੇ ਕੱਟ ਦਿੱਤੇ,
ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਾਦ ਕਰ ਦਿੱਤਾ।
5 ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ।
ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।
6 ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ।
ਇਹ ਘਾਹ ਵੱਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।
7 ਕੋਈ ਕਾਮਾ ਉਸ ਘਾਹ ਨੂੰ ਮੁੱਠੀ ਭਰ ਨਹੀਂ ਲੈ ਸੱਕਦਾ।
ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ।
8 ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ,
“ਯਹੋਵਾਹ ਤੁਹਾਨੂੰ ਅਸੀਸ ਦੇਵੇ।
ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, ‘ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।’”
ਮੰਦਰ ਜਾਣ ਵੇਲੇ ਦਾ ਇੱਕ ਗੀਤ।
130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਕਰਜੇ ਦੇ ਖੱਤਰੇ
6 ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ। 2 ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ। 3 ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ। 4 ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ। 5 ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
ਸੁਸਤ ਹੋਣ ਦੇ ਖਤਰੇ
6 ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ। 7 ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ। 8 ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
9 ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ? 10 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ, 11 ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।
ਬੁਰਾ ਬੰਦਾ
12 ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ। 13 ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ। 14 ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ। 15 ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।
ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ
16 ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
17 ਘੁਮੰਡੀ ਅੱਖਾਂ, ਝੂਠੀ ਜੀਭ,
ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
18 ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ,
ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
19 ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ,
ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ
5 ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ। 2 ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ। 3 ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ। 4 ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ। 5 ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।
ਪਰਮੇਸ਼ੁਰ ਨੇ ਸਾਨੂੰ ਆਪਣੇ ਪੁੱਤਰ ਬਾਰੇ ਦੱਸਿਆ ਸੀ
6 ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ। 7 ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ। 8 ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।
9 ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ। 10 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ। 11 ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ। 12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।
ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ(A)
45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ। 46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ। 47 ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ। 48 ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ। 50 ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
51 ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ। 52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ।
53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 54 ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
2010 by World Bible Translation Center