Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 24

ਦਾਊਦ ਦਾ ਇੱਕ ਗੀਤ।

24 ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ।
    ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ।
    ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ।
    ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।

ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ।
    ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।
ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ,
    ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।

ਦਰਵਾਜਿਉ ਆਪਣੇ ਸਿਰ ਚੁੱਕੋ।
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
ਉਹ ਤੇਜਸਵੀ ਰਾਜਾ ਕੌਣ ਹੈ?
    ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ।
    ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।

ਦਰਵਾਜਿਉ, ਆਪਣੇ ਸਿਰ ਚੁੱਕੋ।
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਮਹਿਮਾਮਈ ਰਾਜਾ ਅੰਦਰ ਆਏਗਾ।
10 ਉਹ ਮਹਾਨ ਰਾਜਾ ਕੌਣ ਹੈ?
    ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ।
    ਉਹ ਮਹਿਮਾਮਈ ਰਾਜਾ ਹੈ।

ਜ਼ਬੂਰ 29

ਦਾਊਦ ਦਾ ਇੱਕ ਗੀਤ।

29 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ।
    ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ।
    ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ,
    ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ
    ਅਤੇ ਤੇਜ ਨੂੰ ਦਰਸ਼ਾਉਂਦਾ ਹੈ।
ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ।
    ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ।
    ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ।
ਸਿਰਯੋਨ ਹਿਲਦਾ ਹੈ।
    ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ।
    ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ।
    ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ।
ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।

10 ਹੜ੍ਹ ਵੇਲੇ ਯਹੋਵਾਹ ਰਾਜਾ ਸੀ।
    ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
    ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।

ਜ਼ਬੂਰ 103

ਦਾਊਦ ਦਾ ਇੱਕ ਗੀਤ।

103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
    ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
    ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
    ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
    ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
ਯਹੋਵਾਹ ਬੇਲਾਗ ਹੈ।
    ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
    ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
    ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
    ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
    ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
    ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ।
    ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ।
    ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ।
    ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ।
    ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ।
    ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ।
ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
18     ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ।
    ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ।
    ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ,
    ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ।
    ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ।
    ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ
    ਜੋ ਪਰਮੇਸ਼ੁਰ ਚਾਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
    ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।

ਜ਼ਕਰਯਾਹ 9:9-12

ਭਵਿੱਖ ਦਾ ਪਾਤਸ਼ਾਹ

ਹੇ ਸੀਯੋਨ! ਖੁਸ਼ੀ ਮਨਾ!
    ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ!
ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ!
    ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ
    ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
10 ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ
    ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ
    ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।”

ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ।
    ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ
    ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।

ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ

11 ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ
    ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।
12 ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ,
    ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।

ਜ਼ਕਰਯਾਹ 12:9-11

ਯਹੋਵਾਹ ਆਖਦਾ ਹੈ, “ਉਸ ਵਕਤ, ਜਿਹੜੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਯੁੱਧ ਕਰਨਗੀਆਂ, ਮੈਂ ਉਨ੍ਹਾਂ ਨੂੰ ਤਬਾਹ ਕਰਾਂਗਾ। 10 ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ। 11 ਯਰੂਸ਼ਲਮ ਵਿੱਚ ਮਹਾਂ ਸ਼ੋਕ ਉਦਾਸੀ ਅਤੇ ਰੋਣ-ਪਿੱਟਣ ਦਾ ਸਮਾਂ ਹੋਵੇਗਾ। ਇਹ ਉਹੋ ਜਿਹਾ ਸਮਾਂ ਹੋਵੇਗਾ ਜਿਵੇਂ ਮਗਿੱਦੋ ਦੀ ਵਾਦੀ ਵਿੱਚ ਹਦਦ-ਰਮੋਨ ਦੇ ਸੋਗ ਵਿੱਚ ਹੋਇਆ ਸੀ। ਜਿਵੇਂ ਲੋਕਾਂ ਨੇ ਉਸ ਦੀ ਮੌਤ ਤੇ ਕੀਰਨੇ ਪਾਏ ਸਨ ਅਜਿਹਾ ਸਮਾਂ ਹੀ ਯਰੂਸ਼ਲਮ ਤੇ ਹੋਵੇਗਾ।

ਜ਼ਕਰਯਾਹ 13:1

13 ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।

ਜ਼ਕਰਯਾਹ 13:7-9

ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ। ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ। ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”

1 ਤਿਮੋਥਿਉਸ ਨੂੰ 6:12-16

12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ। 13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ। 14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ। 15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।

ਲੂਕਾ 19:41-48

ਯਿਸੂ ਦੀ ਯਰੂਸ਼ਲਮ ਲਈ ਪੁਕਾਰ

41 ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ। 42 ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ। 43 ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ। 44 ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”

ਯਿਸੂ ਦਾ ਮੰਦਰ ਵਿੱਚ ਜਾਣਾ(A)

45 ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ। 46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, [a] ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ [b] ਵਿੱਚ ਬਦਲ ਦਿੱਤਾ ਹੈ।”

47 ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ। 48 ਪਰ ਉਹ ਉਸ ਨੂੰ ਮਾਰਨ ਦਾ ਰਾਹ ਨਾ ਲੱਭ ਸੱਕੇ ਕਿਉਂਕਿ ਸਭ ਲੋਕ ਬੜੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।

Punjabi Bible: Easy-to-Read Version (ERV-PA)

2010 by World Bible Translation Center