Book of Common Prayer
ਜ਼ਾਇਨ
49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ।
ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।
50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ।
ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।
51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
52 ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ।
ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।
53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ
ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।
54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।
55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ।
ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।
56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।
ਹੇਥ
57 ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।
58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ।
ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ
ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।
60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।
61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ।
ਪਰ ਮੈਂ ਤੁਹਾਡੀਆਂ ਸਿੱਖਿਆਵਾਂ ਨਹੀਂ ਭੁੱਲਿਆ, ਯਹੋਵਾਹ।
62 ਅੱਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਆਂਵਾਂ
ਦਾ ਧੰਨਵਾਦ ਕਰਨ ਲਈ ਉੱਠਦਾ ਹਾਂ।
63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ।
ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।
64 ਯਹੋਵਾਹ, ਧਰਤੀ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ।
ਮੈਨੂੰ ਆਪਣੇ ਨੇਮ ਸਿੱਖਾਉ।
ਟੇਥ
65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ।
ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ।
ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ।
ਮੈਨੂੰ ਆਪਣੇ ਨੇਮ ਸਿੱਖਾਉ।
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ।
ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
70 ਬਹੁਤ ਲੋਕ ਮੂਰਖ ਹਨ।
ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ।
ਮੈਂ ਤੁਹਾਡੇ ਨੇਮ ਸਿੱਖੋ।
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ।
ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ।
49 ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ।
ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
2 ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।
3 ਮੈਂ ਤੁਹਾਨੂੰ ਕੁਝ ਸਿਆਣੀਆਂ
ਅਤੇ ਸੂਝਵਾਨ ਗੱਲਾਂ ਦੱਸਾਂਗਾ।
4 ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ।
ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।
5 ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ
ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
6 ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ
ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
7 ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ।
ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
8 ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।
9 ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ।
ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।
10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ।
ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ।
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।
12 ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।
13 ਸੱਚਮੁੱਚ ਉਹੀ ਉਨ੍ਹਾਂ ਦਾ ਅੰਤ ਹੈ
ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ।
14 ਉਹ ਲੋਕ ਬਸ ਭੇਡਾਂ ਵਰਗੇ ਹਨ।
ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌਤ ਉਨ੍ਹਾਂ ਦੀ ਆਜੜੀ ਹੋਵੇਗੀ,
ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ।
ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ।
15 ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ।
ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।
16 ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ।
ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ।
17 ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ।
ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।
18 ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ।
ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।
19 ਪਰ ਉਸ ਦੇ ਮਰਨ ਦਾ
ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ।
ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ।
20 ਲੋਕੀ ਅਮੀਰ ਹੋ ਸੱਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।
ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ।
53 ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ।
ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ
ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
2 ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ।
ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ
ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
3 ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ।
ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ।
ਕੋਈ ਨਹੀਂ, ਇੱਕ ਬੰਦਾ ਵੀ ਨਹੀਂ।
4 ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ।
ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ।
ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”
5 ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ।
ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ।
ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ।
ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ,
ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
6 ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ।
ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ।
ਯਾਕੂਬ ਖੁਸ਼ੀ ਮਨਾਵੇਗਾ।
ਇਸਰਾਏਲ ਬਹੁਤ ਆਨੰਦਿਤ ਹੋਵੇਗਾ।
ਪਰਮੇਸ਼ੁਰ ਇਸਰਾਏਲ ਨੂੰ ਸਜ਼ਾ ਦੇਵੇਗਾ
8 ਮੇਰੇ ਯਹੋਵਾਹ ਨੇ ਮੈਨੂੰ ਯਾਕੂਬ (ਇਸਰਾਏਲ) ਦੇ ਲੋਕਾਂ ਦੇ ਖਿਲਾਫ਼ ਆਦੇਸ਼ ਦਿੱਤਾ ਸੀ। ਇਸਰਾਏਲ ਦੇ ਖਿਲਾਫ਼ ਇਸ ਆਦੇਸ਼ ਦੀ ਪਾਲਣਾ ਹੋਵੇਗੀ। 9 ਫ਼ੇਰ ਇਫ਼ਰਾਈਮ (ਇਸਰਾਏਲ) ਦਾ ਹਰ ਬੰਦਾ, ਸਾਮਰਿਯਾ ਦੇ ਆਗੂ ਵੀ, ਜਾਣ ਲੈਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।
ਹੁਣ ਉਹ ਲੋਕ ਬਹੁਤ ਗੁਮਾਨੀ ਹਨ ਅਤੇ ਹਂਕਾਰੀ ਹਨ। ਉਹ ਲੋਕ ਆਖਦੇ ਹਨ। 10 “ਇਹ ਇੱਟਾਂ ਭਾਵੇਂ ਢਹਿ ਜਾਣਗੀਆਂ ਪਰ ਅਸੀਂ ਫ਼ੇਰ ਉਸਾਰੀ ਕਰ ਲਵਾਂਗੇ। ਅਤੇ ਅਸੀਂ ਮਜ਼ਬੂਤ ਪੱਥਰ ਦੀ ਉਸਾਰੀ ਕਰ ਲਵਾਂਗੇ। ਇਹ ਛੋਟੇ ਰੁੱਖ ਭਾਵੇਂ ਕੱਟੇ ਜਾਣਗੇ। ਪਰ ਅਸੀਂ ਇੱਥੇ ਹੋਰ ਰੁੱਖ ਲਾ ਲਵਾਂਗੇ। ਅਤੇ ਨਵੇਂ ਰੁੱਖ ਲੰਮੇ ਅਤੇ ਮਜ਼ਬੂਤ ਹੋਣਗੇ।”
11 ਇਸ ਲਈ ਯਹੋਵਾਹ ਇਸਰਾਏਲ ਦੇ ਖਿਲਾਫ਼ ਲੜਨ ਵਾਲਿਆਂ ਨੂੰ ਲੱਭ ਲਵੇਗਾ। ਯਹੋਵਾਹ ਉਨ੍ਹਾਂ ਦੇ ਖਿਲਾਫ਼ ਰਸੀਨ ਦੀਆਂ ਫ਼ੌਜਾਂ ਲੈ ਆਵੇਗਾ। 12 ਯਹੋਵਾਹ ਪੂਰਬ ਵਿੱਚ ਅਰਾਮੀਆਂ ਨੂੰ ਲਿਆਵੇਗਾ ਅਤੇ ਪੱਛਮ ਵਿੱਚੋਂ ਫ਼ਲਿਸਤੀਨੀਆਂ ਨੂੰ ਲਿਆਵੇਗਾ। ਉਹ ਦੁਸ਼ਮਣ ਆਪਣੀਆਂ ਫ਼ੌਜਾਂ ਨਾਲ ਇਸਰਾਏਲ ਨੂੰ ਹਰਾ ਦੇਣਗੇ। ਪਰ ਯਹੋਵਾਹ ਫ਼ੇਰ ਵੀ ਇਸਰਾਏਲ ਨਾਲ ਨਾਰਾਜ਼ ਹੋਵੇਗਾ। ਯਹੋਵਾਹ ਫ਼ੇਰ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ।
13 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ। 14 ਇਸ ਲਈ ਯਹੋਵਾਹ ਇਸਰਾਏਲ ਦਾ ਸਿਰ ਤੇ ਪੂਛ ਕੱਟ ਦੇਵੇਗਾ। ਯਹੋਵਾਹ ਇੱਕ ਦਿਨ ਵਿੱਚ ਹੀ ਟਾਹਣੀਆਂ ਅਤੇ ਤਣਿਆਂ ਨੂੰ ਖੋਹ ਲਵੇਗਾ। 15 ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
16 ਜਿਹੜੇ ਬੰਦੇ ਲੋਕਾਂ ਦੀ ਅਗਵਾਈ ਕਰਦੇ ਹਨ ਉਹ ਉਨ੍ਹਾਂ ਨੂੰ ਕੁਰਾਹੇ ਪਾਉਂਦੇ ਹਨ। ਅਤੇ ਜਿਹੜੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਉਹ ਤਬਾਹ ਹੋ ਜਾਣਗੇ। 17 ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ।
ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ।
ਨਕਲੀ ਉਪਦੇਸ਼
2 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ। 2 ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ। 3 ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
4 ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
5 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
6 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ। 7 ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ। 8 ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ। 10 ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ।
ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
ਯਿਸੂ ਦਾ ਆਗਮਨ(A)
1 ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ: 2 ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:
“ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ।
ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” (B)
3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ:
‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ,
ਉਸ ਦੇ ਰਾਹਾਂ ਨੂੰ ਸਿਧੇ ਕਰੋ।’” (C)
4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ। 5 ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
6 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
7 ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ। 8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
2010 by World Bible Translation Center